04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਤਾਰਾ ਕਾਨਵੈਂਟ ਸਕੂਲ ਦਾ ਸਾਲਾਨਾ ਸਮਾਰੋਹ ਯਾਦਗਾਰੀ ਹੋ ਨਿੱਬੜਿਆ <br/>

ਤਾਰਾ ਕਾਨਵੈਂਟ ਸਕੂਲ ਮਲੇਰਕੋਟਲਾ ਦੇ ਸਾਲਾਨਾ ਸਮਾਰੋਹ ਦੀ ਸ਼ਮਾਂ ਰੌਸ਼ਨ ਕਰ ਕੇ ਸ਼ੁਰੂਆਤ ਕਰਦੇ ਹੋਏ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾੱਜਰਾ, ਨਾਲ ਡਾ. ਪਰਮਿੰਦਰ ਕੌਰ ਮੰਡੇਰ, ਮੈਡਮ ਖੁਸ਼ਪ੍ਰੀਤ ਕੌਰ ਮੰਡੇਰ, ਪਿ੍ੰਸੀਪਲ ਮੈਡਮ ਪਰਮਿੰਦਰ ਕੌਰ ਗਰੇਵਾਲ ਅਤੇ ਹੋਰ ਪੁੱਜੀਆਂ ਸ਼ਖ਼ਸੀਅਤਾਂ | ਤਸਵੀਰ : ਮੁਹੰਮਦ ਹਨੀਫ਼ ਥਿੰਦ <br/> 22-11-2025
ਮਲੇਰਕੋਟਲਾ, 21 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਤਾਰਾ ਕਾਨਵੈਂਟ ਸਕੂਲ ਮਲੇਰਕੋਟਲਾ ਦੇ ਵਿਹੜੇ ਵਿਚ ਸਾਲਾਨਾ ਸਮਾਰੋਹ ਬਹੁਤ ਹੀ ਉਤਸ਼ਾਹ ਨਾਲ ਮਨਾਉਂਦਿਆਂ ਯਾਦਗਾਰੀ ਹੋ ਨਿੱਬੜਿਆ | ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਵਿਧਾਇਕ ਪ੍ਰੋ. ਜਨਾਬ ਜਸਵੰਤ ਸਿੰਘ ਗੱਜਣਮਾਜਰਾ ਹਲਕਾ ਅਮਰਗੜ੍ਹ, ਡਾਕਟਰ ਪਰਮਿੰਦਰ ਕੌਰ ਮੰਡੇਰ ਅਤੇ ਮੈਨੇਜਮੈਂਟ ਮੈਂਬਰ ਮੈਡਮ ਖੁਸ਼ਪ੍ਰੀਤ ਕੌਰ ਮੰਡੇਰ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਪਿ੍ੰਸੀਪਲ ਮੈਡਮ ਪਰਮਿੰਦਰ ਕੌਰ ਗਰੇਵਾਲ ਨੇ ਪੁੱਜੇ ਸਾਰੇ ਮਹਿਮਾਨਾਂ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਸਕੂਲ ਦੀ ਸਾਲਾਨਾ ਕਾਰਗੁਜ਼ਾਰੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ | ਸਮਾਰੋਹ ਦੀ ਸ਼ੁਰੂਆਤ ਗੁਰਬਾਣੀ ਦੇ ਸ਼ਬਦ ਨਾਲ ਹੋਈ | ਇਸ ਤੋਂ ਬਾਅਦ ਸਕੂਲੀ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਗੀਤ, ਨਾਟਕ, ਗਿੱਧਾ, ਭੰਗੜਾ ਅਤੇ ਹੋਰ ਸਭਿਆਚਾਰਕ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਕਰ ਕੇ ਦਰਸ਼ਕਾਂ ਦਾ ਮਨ ਮੋਹ ਲਿਆ | ਮੰਚ 'ਤੇ ਬੱਚਿਆਂ ਦੀ ਪ੍ਰਤਿਭਾ ਦੇਖ ਦਰਸ਼ਕਾਂ ਨੇ ਖ਼ੂਬ ਤਾੜੀਆਂ ਵਜਾਉਂਦਿਆਂ ਉਨ੍ਹਾਂ ਦੀ ਖ਼ੂਬ ਹੌਸਲਾ ਅਫਜ਼ਾਈ ਕੀਤੀ | ਪਿ੍ੰਸੀਪਲ ਮੈਡਮ ਪਰਮਿੰਦਰ ਕੌਰ ਗਰੇਵਾਲ ਨੇ ਸਮਾਰੋਹ ਦੀ ਸਫਲਤਾ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਏ ਹੋਏ ਸਾਰੇ ਮਹਿਮਾਨਾਂ, ਮਾਪਿਆਂ, ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ |

ਪਿਛਲੀ ਖ਼ਬਰ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਚਿੰਤਾਜਨਕ <br/> ਅਗਲੀ ਖ਼ਬਰ ਅਲੌਕਿਕ ਨਗਰ ਕੀਰਤਨ 24 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।