04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਜ਼ਿਲ੍ਹਾ ਪੱਧਰੀ ਹਾਕੀ ਖੇਡ ਵਿਚ ਸੋਨੇ ਦਾ ਤਗਮਾ ਕੀਤਾ ਹਾਸਿਲ <br/>

ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਬਰੜਵਾਲ ਦੇ ਜ਼ਿਲ੍ਹਾ ਪੱਧਰੀ ਹਾਕੀ ਖੇਡ ਵਿਚ ਸੋਨੇ ਦਾ ਤਗਮਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨਾਲ ਪਿ੍ੰਸੀਪਲ ਸਤਿਬੀਰ ਸਿੰਘ | ਤਸਵੀਰ : ਲਖਵੀਰ ਸਿੰਘ ਧਾਂਦਰਾ <br/> 22-11-2025
ਧੂਰੀ, 21 ਨਵੰਬਰ (ਲਖਵੀਰ ਸਿੰਘ ਧਾਂਦਰਾ)-45ਵੀਆਂ ਪ੍ਰਾਇਮਰੀ ਜ਼ਿਲ੍ਹਾ ਪੱਧਰੀ ਖੇਡਾਂ ਜੋ ਕਿ ਮਸਤੂਆਣਾ ਸਾਹਿਬ ਵਿਖੇ ਹੋਈਆਂ, ਜਿਸ ਵਿਚ ਹਾਕੀ ਖੇਡ ਲਈ ਵੱਖ-ਵੱਖ ਸਕੂਲਾਂ ਦੇ ਵੱਖ-ਵੱਖ ਖਿਡਾਰੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ, ਬਰੜਵਾਲ ਧੂਰੀ ਦੇ ਅੰਡਰ-11 ਵਿਚ ਵਿਦਿਆਰਥੀਆਂ ਨੇ ਵੀ ਭਾਗ ਲਿਆ ਅਤੇ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਬੱਚਿਆਂ ਦੀ ਟੀਮ ਨੇ ਸ਼ਾਨਦਾਰ ਟੀਮ ਵਰਕ ਅਤੇ ਜਜ਼ਬੇ ਨਾਲ ਨਾ ਸਿਰਫ਼ ਸੋਨੇ ਦਾ ਤਗਮਾ ਜਿੱਤਿਆ, ਸਗੋਂ 5 ਬੱਚੇ ਰਾਜ ਪੱਧਰੀ ਖੇਡਾਂ ਲਈ ਵੀ ਚੁਣੇ ਗਏ | ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਦੇ ਚੇਅਰਮੈਨ ਸਰਦਾਰ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਸਕੂਲ ਨੂੰ ਬੱਚਿਆਂ ਦੇ ਸ਼ਾਨਦਾਰ ਕਾਮਯਾਬੀ ਤੇ ਮਾਣ ਹੈ | ਸਕੱਤਰ ਸਰਦਾਰ ਬਲਵੰਤ ਸਿੰਘ ਰੰਧਾਵਾ ਮੀਮਸਾ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਮਯਾਬੀ ਬੱਚਿਆਂ ਦੀ ਅਟੱਲ ਮਿਹਨਤ ਦਾ ਨਤੀਜਾ ਹੈ ਅਤੇ ਉਨ੍ਹਾਂ ਨੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸਰਦਾਰ ਸਤਿਬੀਰ ਸਿੰਘ ਨੇ ਵੀ ਬੱਚਿਆਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਦੀ ਇਹ ਮਿਹਨਤ ਭਵਿੱਖ ਵਿਚ ਹੋਰ ਵੱਡੀਆਂ ਕਾਮਯਾਬੀਆਂ ਦੀ ਨੀਂਹ ਰੱਖੇਗੀ | ਇਸ ਮੌਕੇ 'ਤੇ ਵਾਈਸ ਪਿ੍ੰਸੀਪਲ ਮਿਸਟਰ ਬਿਨੋਯ ਪੀ.ਕੇ, ਹੈਡ ਮਿਸਟਰੈੱਸ ਮੈਡਮ ਰਾਜਿੰਦਰਪਾਲ ਕੌਰ ਅਤੇ ਕੋਆਰਡੀਨੇਟਰ ਸ੍ਰੀਮਤੀ ਮਨਪ੍ਰੀਤ ਕੌਰ ਓਠੀ, ਸ੍ਰੀਮਤੀ ਵੀਰਪਾਲ ਕੌਰ ਵੀ ਮੌਜੂਦ ਰਹੇ |

ਪਿਛਲੀ ਖ਼ਬਰ ਚੈੱਕ ਬਾਉਂਸ ਦੇ ਦੋਸ਼ਾਂ ਵਿਚੋਂ ਬਰੀ ਅਗਲੀ ਖ਼ਬਰ ਢੀਂਡਸਾ ਅਤੇ ਗਰਗ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।