04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਵਿਸ਼ਾਲ ਨਗਰ ਕੀਰਤਨ ਭਲਕੇ <br/>

ਅਜੀਤ ਡੈਸਕ 22-11-2025
ਦਿੜ੍ਹਬਾ ਮੰਡੀ, 21 ਨਵੰਬਰ (ਹਰਬੰਸ ਸਿੰਘ ਛਾਜਲੀ) - ਸ੍ਰੀ ਗੁਰੂ ਤੇਗ਼ ਬਹਾਦਰ ਦੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਿੰਡ ਕਮਾਲਪੁਰ ਤੋਂ 23 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ | ਜਥੇਦਾਰ ਤੇਜਾ ਸਿੰਘ ਕਮਾਲਪੁਰ ਨੇ ਦੱਸਿਆ ਕਿ ਪਿੰਡ ਕਮਾਲਪੁਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਜਾ ਰਹੇ ਹਨ ਤੇ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਜਿਸ ਵਿਚ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੀਆਂ | 23 ਨਵੰਬਰ ਨੂੰ ਗੁਰਦੁਆਰਾ ਪਹਿਲੀ ਪਾਤਿਸ਼ਾਹੀ, ਛੇਵੀਂ ਪਾਤਸ਼ਾਹੀ ਅਤੇ ਨੌਵੀਂ ਪਾਤਸ਼ਾਹੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਨਗਰ ਕੀਰਤਨ ਪਿੰਡ ਘਨੌੜ ਰਾਜਪੂਤਾਂ, ਸੰਤਪੁਰਾ, ਦਿਆਲਗੜ੍ਹ ਜੇਜੀਆ, ਖਨਾਲ ਕਲਾ, ਖਨਾਲ ਖੁਰਦ, ਦਿੜ੍ਹਬਾ, ਕੜਿਆਲ, ਮੁਨਸੀਵਾਲਾ, ਸਮੂਰਾਂ, ਸਫੀਪੁਰ ਖੁਰਦ, ਸਫੀਪੁਰ ਕਲਾ, ਬਘਰੌਲ ਹੁੰਦਾ ਹੋਇਆ ਕਮਾਲਪੁਰ ਵਿਖੇ ਸਮਾਪਤ ਹੋਵੇਗਾ | ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ ਭਰਵਾਂ ਸਵਾਗਤ ਕੀਤਾ ਜਾਵੇਗਾ | ਸਮਾਗਮ ਦੌਰਾਨ ਰਾਗੀ-ਢਾਡੀ ਤੇ ਕੀਰਤਨੀ ਜਥੇ ਗੁਰਮਤਿ ਵਿਚਾਰਾਂ ਕਰਨਗੇ |

ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਖ਼ਾਲਸਾ ਸਕੂਲ ਦੀ ਨੈੱਟਬਾਲ ਟੀਮਾਂ ਨੇ ਸਟੇਟ ਪੱਧਰੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਅਤੇ ਬਲਾਕ ਵਿਚ... ਅਗਲੀ ਖ਼ਬਰ ਚੈੱਕ ਬਾਉਂਸ ਦੇ ਦੋਸ਼ਾਂ ਵਿਚੋਂ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।