11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਪਿੰਡ ਮੰਗਵਾਲ, ਭਿੰਡਰਾਂ ਤੇ ਬਾਲੀਆਂ ਵਿਖੇ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ <br/>

ਵੱਖ-ਵੱਖ ਪਿੰਡਾਂ ਵਿਚ ਖੇਡ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦੇ ਵਿਧਾਇਕਾ ਨਰਿੰਦਰ ਕੌਰ ਭਰਾਜ | ਤਸਵੀਰ: ਮੁਕੇਸ਼ ਕੁਮਾਰ <br/> 23-11-2025
ਸੰਗਰੂਰ, 22 ਨਵੰਬਰ (ਧੀਰਜ ਪਸੋਰੀਆ) - ਪੰਜਾਬ ਸਰਕਾਰ ਵਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਪਿੰਡ ਪੱਧਰ 'ਤੇ ਖੇਡਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ 'ਹਰ ਪਿੰਡ ਖੇਡ ਮੈਦਾਨ' ਮੁਹਿੰਮ ਤਹਿਤ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਪਿੰਡ ਮੰਗਵਾਲ ਵਿਖੇ 58.34 ਲੱਖ ਰੁਪਏ, ਪਿੰਡ ਬਾਲੀਆਂ ਵਿਖੇ 18.57 ਲੱਖ ਰੁਪਏ ਅਤੇ ਪਿੰਡ ਭਿੰਡਰਾਂ ਵਿਖੇ 27.80 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਆਧੁਨਿਕ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਨ੍ਹਾਂ ਖੇਡ ਮੈਦਾਨਾਂ ਵਿਚ ਨੌਜਵਾਨਾਂ ਲਈ ਵੱਖ ਵੱਖ ਖੇਡਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਕਦਮ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵਿਚ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਬਤੀਤ ਕਰ ਸਕਣਗੇ |ਵਿਧਾਇਕਾ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਪਿੰਡ ਵਿਚ ਸ਼ਾਨਦਾਰ ਖੇਡ ਮੈਦਾਨ ਬਣਾਉਣਾ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਘਰ ਦੇ ਨੇੜੇ ਹੀ ਖੇਡਾਂ ਲਈ ਉੱਚ ਪੱਧਰੀ ਢਾਂਚਾ ਪ੍ਰਾਪਤ ਹੋਵੇ | ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਅਤੇ ਹਲਕਾ ਸੰਗਰੂਰ ਵਿਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ | ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ, ਆਮ ਆਦਮੀ ਪਾਰਟੀ ਦੇ ਆਗੂ, ਸਮਾਜ ਸੇਵੀ, ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ ਜਿਨ੍ਹਾਂ ਨੇ ਇਸ ਕਦਮ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਖਨੌਰੀ-ਕੈਥਲ ਮਾਰਗ 'ਤੇ ਪਿੰਡ ਬਾਜ਼ੀਗਰ ਥੇਹ ਕੋਲ ਮਿੱਟੀ ਪਾਏ ਜਾਣ ਨਾਲ ਬਣੀ ਦਲਦਲ ਕਾਰਨ ਲੋਕਾਂ ਦਾ ਲੰਘਣਾ ਹੋਇਆ ਬੇਹਾਲ... ਅਗਲੀ ਖ਼ਬਰ 6 ਦਸੰਬਰ ਨੂੰ ਮੁੱਖ ਮੰਤਰੀ ਮਾਨ ਦੀ ਕੋਠੀ ਦਾ ਘਿਰਾਓ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।