13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰੂ ਨਾਨਕ ਕੰਨਿਆ ਸਕੂਲ ਦੀਆਂ ਵੱਖ-ਵੱਖ ਖੇਤਰਾਂ ਵਿਚ ਮੈਡਲ ਜਿੱਤਣ ਵਾਲੀਆਂ ਮੋਹਰੀ ਵਿਦਿਆਰਥਣਾਂ ਸਨਮਾਨਿਤ <br/>

ਗੁਰੂ ਨਾਨਕ ਕੰਨਿਆ ਮਹਾਂਵਿਦਿਆਲਾ ਅਹਿਮਦਗੜ੍ਹ ਵਿਖੇ ਡਾਇਰੈਕਟਰ ਭੁਪਿੰਦਰ ਕੌਰ ਪੰਧੇਰ, ਪਿੰ੍ਰਸੀਪਲ ਕੋਮਲਪ੍ਰੀਤ ਕੌਰ ਮਾਵੀ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ਕਵਿਤਾ, ਦਸਤਾਰ, ਵਾਰਤਾਲਾਪ ਅਤੇ ਕੁਇਜ਼ ਮੁਕਾਬਲਿਆਂ ਦੀਆਂ ਮੋਹਰੀ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਨਾਲ ਸਕੂਲ ਸਟਾਫ਼ ਅਮਰਪ੍ਰੀਤ ਕੌਰ ਮਨਿੰਦਰ ਕੌਰ ਆਦਿ | ਤਸਵੀਰ: ਰਣਧੀਰ ਸਿੰਘ ਮਹੋਲੀ <br/> 23-11-2025
ਅਹਿਮਦਗੜ੍ਹ, 22 ਨਵੰਬਰ (ਰਣਧੀਰ ਸਿੰਘ ਮਹੋਲੀ) - ਵਿਦਿਆਰਥੀਆਂ ਨੂੰ ਧਰਮ ਅਤੇ ਵਿਰਸੇ ਨਾਲ ਜੋੜਨ ਲਈ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ਕਵਿਤਾ, ਦਸਤਾਰ, ਵਾਰਤਾਲਾਪ ਅਤੇ ਕੁਇਜ਼ ਮੁਕਾਬਲਿਆਂ ਵਿਚ ਗੁਰੂ ਨਾਨਕ ਕੰਨਿਆ ਮਹਾਂਵਿਦਿਆਲਾ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਡਾਇਰੈਕਟਰ ਭੁਪਿੰਦਰ ਕੌਰ ਪੰਧੇਰ ਸਟੇਟ ਐਵਾਰਡੀ ਅਤੇ ਪਿੰ੍ਰਸੀਪਲ ਕੋਮਲਪ੍ਰੀਤ ਕੌਰ ਮਾਵੀ ਦੀ ਅਗਵਾਈ ਵਿਚ ਮੁਕਾਬਲਿਆਂ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਹਰਸੀਰਤ ਕੌਰ ਨੇ ਕਵਿਤਾ ਵਿਚ ਪਹਿਲਾ, ਵਿਦਿਆਰਥੀ ਗੁਰਦੀਪ ਸਿੰਘ ਨੇ ਦਸਤਾਰ ਵਿਚ ਦੂਜਾ, ਵਾਰਤਾਲਾਪ ਵਿਚ ਸਾਨੀਆ, ਕੋਮਲਪ੍ਰੀਤ, ਹਰਸ਼ਪ੍ਰੀਤ ਕੌਰ, ਜਸਮੀਨ ਅਤੇ ਕੁਇਜ਼ ਮੁਕਾਬਲਿਆਂ ਵਿਚ ਸਨਾ ਗੁਲਜਾਰ, ਸੁਖਦੀਪ ਕੌਰ, ਸੁਖਪਾਲ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਡਲ ਪ੍ਰਾਪਤ ਕੀਤੇ | ਸਕੂਲ ਪੁੱਜਣ ਤੇ ਡਾਇਰੈਕਟਰ ਭੁਪਿੰਦਰ ਕੌਰ ਪੰਧੇਰ ਸਟੇਟ ਐਵਾਰਡੀ, ਪਿ੍ੰਸੀਪਲ ਕੋਮਲਪ੍ਰੀਤ ਕੌਰ ਮਾਵੀ, ਸਕੂਲ ਮੈਨੇਜਮੈਂਟ ਕਮੇਟੀ ਵਲੋਂ ਪ੍ਰਧਾਨ ਪਰਵਿੰਦਰ ਸਿੰਘ ਗਿੱਲ, ਮੈਨੇਜਰ ਕੁਲਵੰਤ ਸਿੰਘ ਛਪਾਰ, ਮੀਤ ਪ੍ਰਧਾਨ ਡਾ. ਚਰਨਜੀਤ ਸਿੰਘ ਪੰਧੇਰ, ਖ਼ਜ਼ਾਨਚੀ ਐਡਵੋਕੇਟ ਅਰਵਿੰਦ ਸਿੰਘ ਮਾਵੀ, ਸਕੱਤਰ ਕਿ੍ਸ਼ਨ ਸਿੰਘ ਰਾਜੜ੍ਹ, ਹਰਦੀਪ ਸਿੰਘ ਬੋੜਹਾਈ, ਗੁਰਮੀਤ ਸਿੰਘ ਛਪਾਰ, ਕਮਲਜੀਤ ਸਿੰਘ ਉੱਭੀ, ਜਸ਼ਨਦੀਪ ਸਿੰਘ ਸੇਖੋਂ ਵਲੋ ਵੱਖ-ਵੱਖ ਖੇਤਰਾਂ ਵਿਚ ਮੋਹਰੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੀਆ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਡਾਇਰੈਕਟਰ ਭੁਪਿੰਦਰ ਕੌਰ ਪੰਧੇਰ ਸਟੇਟ ਐਵਾਰਡੀ, ਪਿ੍ੰਸੀਪਲ ਕੋਮਲਪ੍ਰੀਤ ਕੌਰ ਮਾਵੀ ਅਤੇ ਪ੍ਰਬੰਧਕਾਂ ਵਲੋਂ ਚੰਗੇ ਭਵਿੱਖ ਦੀ ਕਾਮਨਾ ਕਰਦੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਇਸ ਮੌਕੇ 'ਤੇ ਅਮਰਪ੍ਰੀਤ ਕੌਰ ਮਨਿੰਦਰ ਕੌਰ ਆਦਿ ਸਟਾਫ਼ ਮੌਜੂਦ ਸੀ |

ਪਿਛਲੀ ਖ਼ਬਰ ਵਿੱਤ ਮੰਤਰੀ ਨੇ ਦਿੜ੍ਹਬਾ ਦੇ 70 ਲੋੜਵੰਦ ਪਰਿਵਾਰਾਂ ਨੂੰ ਆਵਾਸ ਯੋਜਨਾ ਤਹਿਤ ਮਨਜ਼ੂਰੀ ਪੱਤਰ ਸੌਂਪੇ <br/> ਅਗਲੀ ਖ਼ਬਰ 2027 ਨੂੰ ਲੈ ਕੇ ਭਾਜਪਾ ਪੂਰੀ ਤਰ੍ਹਾਂ ਤਿਆਰ, ਪ੍ਰਗਤੀਸ਼ੀਲ ਨੀਤੀਆਂ ਪੰਜਾਬ ਲਈ ਲਾਹੇਵੰਦ-ਕਰਮ ਲਹਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।