13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਵਿੱਤ ਮੰਤਰੀ ਨੇ ਦਿੜ੍ਹਬਾ ਦੇ 70 ਲੋੜਵੰਦ ਪਰਿਵਾਰਾਂ ਨੂੰ ਆਵਾਸ ਯੋਜਨਾ ਤਹਿਤ ਮਨਜ਼ੂਰੀ ਪੱਤਰ ਸੌਂਪੇ <br/>

ਦਿੜ੍ਹਬਾ ਵਿਖੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਆਵਾਸ ਯੋਜਨਾ ਤਹਿਤ 70 ਲਾਭਪਾਤਰੀ ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਵੰਡਦੇ ਹੋਏ | ਤਸਵੀਰ : ਹਰਬੰਸ ਸਿੰਘ ਛਾਜਲੀ <br/> 23-11-2025
ਦਿੜ੍ਹਬਾ ਮੰਡੀ, 22 ਨਵੰਬਰ (ਹਰਬੰਸ ਸਿੰਘ ਛਾਜਲੀ) - ਕੈਬਿਨਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸਬ-ਡਵੀਜ਼ਨਲ ਕੰਪਲੈਕਸ ਦਿੜ੍ਹਬਾ ਵਿਖੇ ਆਵਾਸ ਯੋਜਨਾ ਤਹਿਤ ਹਲਕਾ ਦਿੜ੍ਹਬਾ ਦੇ 70 ਲਾਭਪਾਤਰੀ ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਵੰਡੇ | ਯੋਜਨਾ ਅਧੀਨ ਪ੍ਰਤੀ ਪਰਿਵਾਰ 02.50 ਲੱਖ ਰੁਪਏ ਦੇ ਅਨੁਸਾਰ ਕੁੱਲ 01 ਕਰੋੜ 75 ਲੱਖ ਰੁਪਏ ਦੀ ਵਿੱਤੀ ਸਹਾਇਤਾ ਮਨਜ਼ੂਰ ਕੀਤੀ ਗਈ ਹੈ | ਸ੍ਰ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ | ਆਵਾਸ ਯੋਜਨਾ ਕੇਵਲ ਵਿੱਤੀ ਸਹਾਇਤਾ ਹੀ ਨਹੀਂ, ਬਲਕਿ ਲੱਖਾਂ ਪਰਿਵਾਰਾਂ ਲਈ ਇੱਜ਼ਤ ਮੰਦ ਜੀਵਨ ਵੱਲ ਇੱਕ ਮਜ਼ਬੂਤ ਕਦਮ ਹੈ | ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਹਰ ਹੱਕਦਾਰ ਪਰਿਵਾਰ ਨੂੰ ਆਪਣਾ ਪੱਕਾ ਘਰ ਮਿਲੇ ਅਤੇ ਉਹ ਸੁਖ-ਚੈਨ ਨਾਲ ਆਪਣੀ ਜ਼ਿੰਦਗੀ ਬਿਤਾ ਸਕਣ | ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਦੀ ਚੋਣ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ-ਆਧਾਰਿਤ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ | ਇਸ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਸਹਾਇਤਾ ਸਿਰਫ਼ ਉਨ੍ਹਾਂ ਤੱਕ ਪਹੁੰਚੇ, ਜੋ ਇਸ ਦੇ ਹੱਕਦਾਰ ਹਨ | ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਜਨਾ ਅਧੀਨ ਹੋਰ ਬਾਕੀ ਰਹਿ ਗਏ ਹੱਕਦਾਰ ਪਰਿਵਾਰਾਂ ਦੀ ਪ੍ਰਕਿਰਿਆ ਵੀ ਤੁਰੰਤ ਪੂਰੀ ਕੀਤੀ ਜਾਵੇ | ਆਵਾਸ ਯੋਜਨਾ ਦੇ ਨਾਲ-ਨਾਲ ਹੋਰ ਸਮਾਜਿਕ ਭਲਾਈ ਯੋਜਨਾਵਾਂ ਨੂੰ ਵੀ ਤੇਜ਼ੀ ਨਾਲ ਜਾਰੀ ਕੀਤਾ ਜਾ ਰਿਹਾ ਹੈ, ਤਾਂ ਜੋ ਦਿੜ੍ਹਬਾ ਸਮੇਤ ਪੂਰੇ ਸੂਬੇ ਵਿਚ ਹਰ ਲੋੜਵੰਦ ਨਾਗਰਿਕ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਸਮੇਂ ਸਿਰ ਮਿਲ ਸਕੇ | ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਨੂੰ 50-50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਗਈ ਹੈ | ਜਿਸ ਤਹਿਤ ਹਲਕਾ ਦਿੜ੍ਹਬਾ ਦੇ 07 ਪਿੰਡਾਂ ਨੂੰ 03 ਕਰੋੜ 50 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 23 ਨਵੰਬਰ ਤੋਂ ਲੈ ਕੇ 25 ਨਵੰਬਰ ਤਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ਉੱਤੇ ਸਮਾਗਮ ਕਰਵਾਏ ਜਾ ਰਹੇ ਹਨ | ਪੰਜਾਬ ਸਰਕਾਰ ਵਲੋਂ ਸੰਗਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਸੰਗਤ ਵੱਧ ਤੋਂ ਵੱਧ ਗਿਣਤੀ ਵਿਚ ਅਨੰਦਪੁਰ ਸਾਹਿਬ ਸਾਹਿਬ ਵਿਖੇ ਸਮਾਗਮਾਂ ਵਿਚ ਹਾਜ਼ਰੀ ਭਰਨ | ਵਿੱਤ ਮੰਤਰੀ ਨੇ ਕਿਹਾ ਕਿ ਦਿੜ੍ਹਬਾ ਵਿਖੇ ਕਰੀਬ 08 ਕਰੋੜ ਰੁਪਏ ਦੀ ਲਾਗਤ ਨਾਲ ਅਧਿਕਾਰੀਆਂ ਲਈ ਸਰਕਾਰੀ ਰਿਹਾਇਸ਼ੀ ਮਕਾਨ ਬਣਾਏ ਜਾ ਰਹੇ ਹਨ | ਜਿਸ ਨਾਲ ਸਬ ਡਵੀਜ਼ਨਲ ਵਿਚ ਸਰਕਾਰੀ ਕੰਮ ਕਾਜ ਸਬੰਧੀ ਕਾਰਜ ਕੁਸ਼ਲਤਾ ਵਿਚ ਵਾਧਾ ਹੋਵੇਗਾ |

ਪਿਛਲੀ ਖ਼ਬਰ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ 25 ਨੂੰ ਅਗਲੀ ਖ਼ਬਰ ਗੁਰੂ ਨਾਨਕ ਕੰਨਿਆ ਸਕੂਲ ਦੀਆਂ ਵੱਖ-ਵੱਖ ਖੇਤਰਾਂ ਵਿਚ ਮੈਡਲ ਜਿੱਤਣ ਵਾਲੀਆਂ ਮੋਹਰੀ ਵਿਦਿਆਰਥਣਾਂ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।