ਭਵਾਨੀਗੜ੍ਹ, 3 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਭੱਟੀਵਾਲ ਕਲ੍ਹਾਂ ਦੇ ਗੁਰਦੁਆਰਾ ਲੰਗਰ ਸਾਹਿਬ ਵਿਖੇ ਸੰਤ ਬਾਬਾ ਗੁਲਾਬ ਸਿੰਘ ਜੀ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਗੁਰਮੁਖ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਸਬੰਧੀ ਦੌਰਾਨ ਬਾਬਾ ਰਵਿੰਦਰ ਸਿੰਘ ਜੋਨੀ ਨਾਨਕਸਰ ਵਾਲਿਆਂ ਵਲੋਂ ਦੀਵਾਨ ਸਜਾਏ ਗਏ | ਦਮਦਮੀ ਟਕਸਾਲ ਵਲੋਂ ਅੰਮਿ੍ਤ ਸੰਚਾਰ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਵਾਲੀਆਂ ਬਣੀਆਂ | ਇਸ ਸਮਾਗਮ ਮੌਕੇ 'ਤੇ ਲਗਾਏ ਖ਼ੂਨਦਾਨ ਕੈਂਪ ਦੌਰਾਨ ਵੱਡੀ ਗਿਣਤੀ ਖ਼ੂਨਦਾਨ ਕੀਤਾ ਅਤੇ ਦਸਤਾਰ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਦੌਰਾਨ ਮਨਜੀਤ ਸਿੰਘ ਭੱਟੀਵਾਲ ਕਲਾਂ ਆਸਟੇ੍ਰਲੀਆ, ਬਿੱਕਰ ਸਿੰਘ ਬਾਸੀਅਰਖ, ਮੱਖਣ ਸਿੰਘ ਭੱਟੀਵਾਲ ਕਲਾਂ , ਤਰਸੇਮ ਲਾਲ, ਸੁਰਜੀਤ ਸਿੰਘ ਖ਼ਜ਼ਾਨਚੀ, ਰਾਮ ਸਿੰਘ, ਰਣਜੀਤ ਸਿੰਘ, ਜੂਪਾ ਸਿੰਘ, ਬਲਜੀਤ ਸਿੰਘ, ਬਲਕਾਰ ਸਿੰਘ ਪੇਂਟਰ, ਮਲਕੀਤ ਸਿੰਘ ਖਨਾਲ ਕਲਾਂ, ਗੁਰਜੀਤ ਸਿੰਘ ਮੈਂਬਰ, ਗੁਰਮੀਤ ਸਿੰਘ ਮੰਤਰੀ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ ਫ਼ੌਜੀ ਅਤੇ ਦੀਨ ਦਿਆਲ ਤੋਂ ਇਲਾਵਾ ਇਲਾਕੇ ਦੇ ਆਗੂ ਅਤੇ ਪਤਵੰਤੇ ਹਾਜ਼ਰ ਸਨ |