22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕਿਸਾਨ ਯੂਨੀਅਨ ਦੀ ਮੀਟਿੰਗ

ਅਜੀਤ ਡੈਸਕ 04-12-2025
ਸੰਗਰੂਰ, 3 ਦਸੰਬਰ (ਧੀਰਜ ਪਸ਼ੌਰੀਆ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿਚ ਵੱਖ-ਵੱਖ ਪਿੰਡਾਂ ਵਿਚੋਂ ਕਿਸਾਨ ਆਗੂ ਸ਼ਾਮਲ ਹੋਏ | ਮੀਟਿੰਗ ਵਿਚ ਕਿਸਾਨੀ ਮੁੱਦਿਆਂ ਤੇ ਵਿਚਾਰਾਂ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਅਤੇ ਸੀਡ ਬਿੱਲ 2025 ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ 8 ਦਸੰਬਰ ਨੂੰ ਬਿਜਲੀ ਵਿਭਾਗ ਦੀਆਂ ਸਬ ਡਿਵੀਜ਼ਨਾਂ 'ਤੇ ਰੋਸ ਪ੍ਰਦਰਸ਼ਨ ਕਰ ਕੇ ਬਿਜਲੀ ਸੋਧ ਬਿੱਲ 2025 ਦੀਆਂ ਫ਼ੋਟੋ ਕਾਪੀਆਂ ਸਾੜੀਆਂ ਜਾਣਗੀਆਂ ਜਿਸ ਲਈ ਸਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ | ਪੰਜਾਬ ਸਰਕਾਰ ਤੋਂ ਕੋਆਪ੍ਰੇਟਿਵ ਸੁਸਾਇਟੀ ਵਿਚ ਯੂਰੀਆ ਖਾਦ ਮੰਗਾਉਣ ਦੀ ਵੀ ਮੰਗ ਕੀਤੀ ਗਈ, ਕਿਸਾਨਾਂ ਨੂੰ ਕਣਕ ਦੀ ਫ਼ਸਲ ਨੂੰ ਪਾਣੀ ਲਾਉਣ ਲਈ ਬਿਜਲੀ ਦੀ ਸਪਲਾਈ 10 ਘੰਟੇ ਕਰਨ ਦੀ ਮੰਗ ਕੀਤੀ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਕਸਮੀਰ ਸਿੰਘ ਘਰਾਂਚੋਂ ਜ਼ਿਲ੍ਹਾ ਸਕੱਤਰ. ਦਰਸ਼ਨ ਕੁਮਾਰ ਲਿੱਦੜਾਂ, ਅਜੈਬ ਸਿੰਘ ਸੰਘਰੇੜੀ, ਰੋਹੀ ਸਿੰਘ ਮੰਗਵਾਲ, ਮਲਕੀਤ ਸਿੰਘ ਲਖਵੀਰ ਵਾਲਾ, ਗੁਰਜੀਤ ਸਿੰਘ ਭੜੀ ਮਾਨਸਾ.ਬਲਵਿੰਦਰ ਸਿੰਘ ਜੱਖਲਾ, ਜਸਪਾਲ ਸਿੰਘ ਘਰਾਚੋਂ ਜ਼ਿਲ੍ਹਾ ਪ੍ਰੈਸ ਸਕੱਤਰ, ਮਨਜਿੰਦਰ ਸਿੰਘ ਘਾਬਦਾ, ਜਸਵੰਤ ਸਿੰਘ ਬਿਗੜਵਾਲ, ਪ੍ਰੀਤਮ ਸਿੰਘ ਬਾਦਸ਼ਾਹਪੁਰ, ਭਰਪੂਰ ਸਿੰਘ, ਮੇਜਰ ਸਿੰਘ ਮਨਦੀਪ ਸਿੰਘ ਸਿੱਧੂ, ਸੀਤਲ ਸਿੰਘ, ਸੁਖਵਿੰਦਰ ਸਿੰਘ ਕਪਿਆਲ, ਜਸਪ੍ਰੀਤ ਸਿੰਘ ਸਿੱਧੂ, ਦਵਿੰਦਰ ਘੁਮਾਣ ਮੱਖਣ ਸਿੰਘ ਘਾਬਦਾ ਸ਼ਾਮਿਲ ਸਨ |
ਪਿਛਲੀ ਖ਼ਬਰ ਆਦਿਵਾਸੀਆਂ ਦੇ ਕਤਲੇਆਮ ਵਿਰੁੱਧ ਤੇ ਬੁੱਧੀਜੀਵੀਆਂ ਦੀ ਰਿਹਾਈ ਲਈ ਸੂਬਾਈ ਕਨਵੈਨਸ਼ਨ ਤੇ ਮੁਜ਼ਾਹਰਾ 7 ਨੂੰ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ 'ਚ ਰਾਜੋਮਾਜਰਾ ਸਕੂਲ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।