22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਆਦਿਵਾਸੀਆਂ ਦੇ ਕਤਲੇਆਮ ਵਿਰੁੱਧ ਤੇ ਬੁੱਧੀਜੀਵੀਆਂ ਦੀ ਰਿਹਾਈ ਲਈ ਸੂਬਾਈ ਕਨਵੈਨਸ਼ਨ ਤੇ ਮੁਜ਼ਾਹਰਾ 7 ਨੂੰ

ਅਜੀਤ ਡੈਸਕ 04-12-2025
ਸੰਗਰੂਰ, 3 ਦਸੰਬਰ (ਧੀਰਜ ਪਸ਼ੋਰੀਆ)-ਓਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫ਼ਰੰਟ ਪੰਜਾਬ ਦੇ.ਸੂਬਾ ਕਮੇਟੀ ਮੈਂਬਰ ਬਲਬੀਰ ਲੌਂਗੋਵਾਲ ਨੇ ਦੱਸਿਆ ਕਿ ਜਮਹੂਰੀ ਫ਼ਰੰਟ ਵਲੋਂ 7 ਦਸੰਬਰ ਨੂੰ ਸਵੇਰੇ 10.30 ਵਜੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਸੂਬਾਈ ਕਨਵੈੱਨਸ਼ਨ ਤੇ ਮੁਜ਼ਾਹਰਾ ਕੀਤਾ ਜਾ ਰਿਹਾ ਹੈ ਜਿਸ ਵਿਚ ਮੁੱਖ ਵਕਤਾ ਜਮਹੂਰੀ ਤੇ ਮਨੁੱਖੀ ਹੱਕਾਂ ਦੇ ਉੱਘੇ ਘੁਲਾਟੀਏ ਪ੍ਰਸ਼ਾਂਤ ਰਾਹੀ, ਨਦੀਮ ਖ਼ਾਨ ਅਤੇ ਡਾ. ਨਵਸ਼ਰਨ ਹੋਣਗੇ | ਪੰਜਾਬ ਦੀਆਂ ਜਨਤਕ ਜਮਹੂਰੀ ਤਾਕਤਾਂ ਦਾ ਇਹ ਇਕੱਠ ਭਾਰਤੀ ਰਾਜ ਵਲੋਂ ਕਤਲੇਆਮ, ਜੇਲ੍ਹਬੰਦੀ ਅਤੇ ਝੂਠੇ ਕੇਸਾਂ ਰਾਹੀਂ ਜਮਹੂਰੀ ਤੇ ਮਨੁੱਖੀ ਹੱਕਾਂ ਦਾ ਕਰੂਰਤਾ ਨਾਲ ਘਾਣ ਕਰਨ ਦਾ ਗੰਭੀਰ ਨੋਟਿਸ ਲੈਂਦੇ ਹੋਏ ਇਸ ਵਿਰੁੱਧ ਜਨਤਕ ਜਮਹੂਰੀ ਆਵਾਜ਼ ਬੁਲੰਦ ਕਰਨ ਦਾ ਸੱਦਾ ਦੇਵੇਗਾ | ਇਹ ਇਕੱਠ ਜਿੱਥੇ ਜਲ, ਜੰਗਲ, ਜ਼ਮੀਨ ਦੀ ਰਾਖੀ ਲਈ ਜੂਝਦੇ ਆਦਿਵਾਸੀਆਂ ਤੇ ਮਾਓਵਾਦੀ ਇਨਕਲਾਬੀਆਂ ਦੇ ਕਤਲੇਆਮ ਦਾ ਵਿਰੋਧ ਕਰਦੇ ਹੋਏ ਓਪਰੇਸ਼ਨ ਕਗਾਰ ਅਤੇ ਹੋਰ ਨੀਮ-ਫ਼ੌਜੀ ਓਪਰੇਸ਼ਨ ਬੰਦ ਕਰਨ ਦੀ ਮੰਗ ਕਰੇਗਾ ਉੱਥੇ ਨਾਲ ਹੀ 'ਸ਼ਹਿਰੀ ਨਕਸਲੀ' ਅਤੇ ਹੋਰ ਝੂਠੇ ਬਿਰਤਾਂਤਾਂ ਦੇ ਆਧਾਰ 'ਤੇ ਜੇਲ੍ਹਾਂ ਵਿਚ ਡੱਕੇ ਉਮਰ ਖ਼ਾਲਿਦ, ਗੁਲਫ਼ਿਸ਼ਾਂ ਫ਼ਾਤਿਮਾ ਸਮੇਤ ਸਮੂਹ ਲੋਕ-ਪੱਖੀ ਬੁੱਧੀਜੀਵੀਆਂ ਜਮਹੂਰੀ ਕਾਰਕੁਨਾਂ ਅਤੇ ਪੂਰੇ ਦੇਸ਼ ਵਿਚ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਦੀ ਪੁਰਜ਼ੋਰ ਮੰਗ ਕਰੇਗਾ | ਫ਼ਰੰਟ ਦੇ ਆਗੂਆਂ ਨੇ ਦੱਸਿਆ ਕਿ ਸੂਬਾਈ ਇਕੱਤਰਤਾ ਦੀ ਕਾਮਯਾਬੀ ਲਈ ਵੱਖ-ਵੱਖ ਜ਼ਿਲਿ੍ਹਆਂ ਵਿਚ ਜਨਤਕ ਇਕੱਤਰਤਾਵਾਂ, ਵਿਚਾਰ-ਚਰਚਾਵਾਂ ਤੇ ਕਨਵੈੱਨਸ਼ਨਾਂ ਜਥੇਬੰਦ ਕਰ ਕੇ ਅਤੇ ਸੰਪਰਕ ਮੁਹਿੰਮ ਚਲਾਕੇ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸੀ ਉਮੀਦਵਾਰ ਕਰਨਗੇ ਸ਼ਾਨਦਾਰ ਜਿੱਤ ਪ੍ਰਾਪਤ - ਬੀਬੀ ਭੱਠਲ ਅਗਲੀ ਖ਼ਬਰ ਕਿਸਾਨ ਯੂਨੀਅਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।