22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਆਈ. ਏ. ਐਸ. ਅਧਿਕਾਰੀ ਪ੍ਰਨੀਤ ਸ਼ੇਰਗਿੱਲ ਜ਼ਿਲ੍ਹਾ ਸੰਗਰੂਰ ਲਈ ਆਬਜ਼ਰਵਰ ਨਿਯੁਕਤ

ਅਜੀਤ ਡੈਸਕ 04-12-2025
ਸੰਗਰੂਰ, 3 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵੱਲੋਂ ਪੰਜਾਬ 'ਚ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਕਰਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੋਇਆ ਹੈ, ਜਿਸ ਤਹਿਤ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਸੰਗਰੂਰ 'ਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ 'ਚ ਨੇਪਰੇ ਚੜ੍ਹਾਉਣ ਲਈ ਆਈ.ਏ.ਐੱਸ. ਅਧਿਕਾਰੀ ਸ਼੍ਰੀਮਤੀ ਪ੍ਰਨੀਤ ਸ਼ੇਰਗਿੱਲ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰ ਸੁਖਚੈਨ ਸਿੰਘ ਪਾਪੜਾਂ ਨੇ ਦੱਸਿਆ ਕਿ ਕਿਸੇ ਵੀ ਉਮੀਦਵਾਰ ਜਾਂ ਆਮ ਪਬਲਿਕ ਵੱਲੋਂ ਇਨ੍ਹਾਂ ਚੋਣਾਂ ਸਬੰਧੀ ਮਹੱਤਵਪੂਰਨ ਸੂਚਨਾ, ਸ਼ਿਕਾਇਤ ਜਾਂ ਪ੍ਰਤੀਕਿਰਿਆ ਸਾਂਝੀ ਕਰਨ ਲਈ ਸ਼੍ਰੀਮਤੀ ਪ੍ਰਨੀਤ ਸ਼ੇਰਗਿੱਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ |


ਪਿਛਲੀ ਖ਼ਬਰ 40 ਕਿੱਲੋ ਭੁੱਕੀ ਸਮੇਤ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸੀ ਉਮੀਦਵਾਰ ਕਰਨਗੇ ਸ਼ਾਨਦਾਰ ਜਿੱਤ ਪ੍ਰਾਪਤ - ਬੀਬੀ ਭੱਠਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।