22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

40 ਕਿੱਲੋ ਭੁੱਕੀ ਸਮੇਤ ਕਾਬੂ

ਅਜੀਤ ਡੈਸਕ 04-12-2025
ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੁਲਿਸ ਚੌਂਕੀ ਮਹਿਲਾਂ ਚੌਂਕ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 40 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਮਹਿਲਾਂ ਚੌਂਕ ਦੇ ਹੌਲਦਾਰ ਜਗਦੀਪ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਸੰਗਰੂਰ-ਪਾਤੜਾਂ ਸੜਕ 'ਤੇ ਪਿੰਡ ਮੌੜਾਂ ਨੇੜੇ ਸੜਕ ਦੇ ਖਤਾਨਾਂ 'ਚ ਬੈਠੇ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕੀਤਾ ਗਿਆ | ਜਿਸ ਕੋਲੋਂ 40 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ | ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਰਾਮੇਸ਼ ਚੰਦਰ ਉਰਫ਼ ਰਾਮੂ ਵਾਸੀ ਪਿੰਡ ਅਰਨੀਆ ਥਾਣਾ ਸਿੰਗੋਲੀ ਵਜੋਂ ਹੋਈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |
ਪਿਛਲੀ ਖ਼ਬਰ ਡੀ. ਸੀ. ਕੋਠੀ ਵਾਲੀ ਸੜਕ ਨਾ ਬਣਨ ਕਾਰਨ ਸੁੰਦਰ ਇਨਕਲੇਵ ਦੇ ਮੁਹੱਲਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੇ ਪ੍ਰਗਟਾਇਆ ਰੋਸ ਅਗਲੀ ਖ਼ਬਰ ਆਈ. ਏ. ਐਸ. ਅਧਿਕਾਰੀ ਪ੍ਰਨੀਤ ਸ਼ੇਰਗਿੱਲ ਜ਼ਿਲ੍ਹਾ ਸੰਗਰੂਰ ਲਈ ਆਬਜ਼ਰਵਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।