22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਹਰੀਪਾਲ ਸਿੰਘ ਨੇ ਸੰਦੌੜ ਜ਼ੋਨ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

ਅਜੀਤ ਡੈਸਕ 04-12-2025
ਸੰਦੌੜ, 3 ਦਸੰਬਰ (ਜਸਵੀਰ ਸਿੰਘ ਜੱਸੀ)-ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਸੰਦੌੜ ਜੋਨ ਤੋਂ ਹਰੀਪਾਲ ਸਿੰਘ ਕਸਬਾ ਭੁਰਾਲ ਸਾਬਕਾ ਖੇਤੀਬਾੜੀ ਅਫ਼ਸਰ ਨੂੰ ਉਮੀਦਵਾਰ ਵਜੋਂ ਐਲਾਨ ਕੀਤਾ ਗਿਆ ਹੈ | ਇਸ ਸੰਬੰਧੀ ਉਨ੍ਹਾਂ ਨੇ ਐਸ.ਡੀ.ਐਮ ਦਫ਼ਤਰ ਵਿਖੇ ਆਪਣੀ ਨਾਮਜ਼ਦਗੀ ਰਸਮੀ ਤੌਰ 'ਤੇ ਦਾਖ਼ਲ ਕਰਵਾਈ | ਹਰੀਪਾਲ ਸਿੰਘ ਸਾਬਕਾ ਖੇਤੀਬਾੜੀ ਅਫ਼ਸਰ ਨੇ ਆਪਣੇ ਕਾਗਜ਼ ਐਸ.ਡੀ.ਐਮ ਸ੍ਰੀ ਗੁਰਮੀਤ ਕੁਮਾਰ ਨੂੰ ਸੌਂਪੇ | ਨਾਮਜ਼ਦਗੀ ਦਾਖ਼ਲ ਕਰਨ ਸਮੇਂ ਉਨ੍ਹਾਂ ਦੇ ਨਾਲ ਹਲਕੇ ਮਲੇਰਕੋਟਲਾ ਦੇ ਅਨੇਕਾਂ ਆਗੂ, ਵਰਕਰ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਮੌਜੂਦ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਿਲ ਕਰੇਗਾ- ਜਥੇਦਾਰ ਕਾਤਰੋਂ ਅਗਲੀ ਖ਼ਬਰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ 'ਚੋਂ ਪਤਨੀ ਸਮੇਤ ਦੋ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।