22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਿਲ ਕਰੇਗਾ- ਜਥੇਦਾਰ ਕਾਤਰੋਂ

ਅਜੀਤ ਡੈਸਕ 04-12-2025
ਧੂਰੀ, 3 ਦਸੰਬਰ (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਧੂਰੀ ਦੇ ਇੰਚਾਰਜ ਜਥੇਦਾਰ ਰਣਜੀਤ ਸਿੰਘ ਕਾਤਰੋਂ ਵਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇ ਨਜ਼ਰ ਪਾਰਟੀ ਅਹੁਦੇਦਾਰਾਂ ਵਰਕਰਾਂ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਜਥੇਦਾਰ ਕਾਤਰੋਂ ਨੇ ਜਾਣਕਾਰੀ ਸਾਂਝੀਆਂ ਕਰਦਿਆਂ ਕਿਹਾ ਕਿ ਹਲਕਾ ਧੂਰੀ ਦੇ ਜ਼ਿਲ੍ਹਾ ਪ੍ਰੀਸ਼ਦ ਮੀਮਸਾ ਤੋਂ ਸੀਨੀਅਰ ਅਕਾਲੀ ਆਗੂ ਸਰਵੀ ਇੰਦਰ ਸਿੰਘ ਈਸੜਾ ਨੂੰ ਉਮੀਦਵਾਰ ਚੁਣਿਆ ਗਿਆ ਹੈ ਅਤੇ ਜ਼ਿਲ੍ਹਾ ਪ੍ਰੀਸ਼ਦ ਜੋਨ ਘਨੌਰੀ ਕਲਾ, ਵਾਲੀਆਂ ਅਤੇ ਬਲਾਕ ਸੰਮਤੀ ਜੋਨ ਤੋਂ ਵੀ ਅਕਾਲੀ ਦਲ ਉਮੀਦਵਾਰ ਐਲਾਨੇਗਾ | ਜਥੇਦਾਰ ਕਾਤਰੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਦਾ ਗਠਨ ਕਰਨਾ ਚਾਹੁੰਦੇ ਹਨ ਅਤੇ ਪਿਛਲੇ ਸਮੇਂ ਵਿਚ ਹੋਈ ਵਿਕਾਸ ਕਾਰਜਾਂ ਦੀ ਪ੍ਰਸ਼ੰਸਾ ਕਰਦੇ ਹਨ ਇਸ ਮੌਕੇ ਮੀਟਿੰਗ ਵਿਚ ਸਰਬਜੀਤ ਸਿੰਘ ਸਾਬਕਾ ਸਰਪੰਚ ਕਾਤਰੋਂ ਸਵਿੰਦਰ ਸਿੰਘ ਬਲਾਕ ਸੰਮਤੀ ਉਮੀਦਵਾਰ ਕਾਂਝਲਾ ਜੋਨ, ਗੁਰਦੀਪ ਸਿੰਘ ਅਮਰ ਸਿੰਘ ਚਿੱਬਰ ਅਮਰਜੀਤ ਸਿੰਘ ਬੇਨੜਾ ਜਗਦੀਪ ਸਿੰਘ ਮਨਪ੍ਰੀਤ ਸਿੰਘ ਗੁਰਦਿਆਲ ਸਿੰਘ ਕਾਂਝਲਾ ਪਰਮਜੀਤ ਸਿੰਘ ਧੂਰਾ ਆਦਿ ਵੀ ਹਾਜ਼ਰ ਸਨ ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਵੀਇਦਰ ਸਿੰਘ ਈਸੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਦਾ ਹੀ ਸੂਬੇ ਦੇ ਹਿਤਾਂ ਦੀ ਪਹਿਰੇਦਾਰੀ ਕੀਤੀ ਹੈ |
ਪਿਛਲੀ ਖ਼ਬਰ ਬਲਾਕ ਸੰਮਤੀ ਚੋਣਾਂ: ਨਾਮਜ਼ਦਗੀਆਂ ਭਰਨੀਆਂ ਦੀ ਚਾਲ ਮੱਠੀ, ਪਾਰਟੀਆਂ ਉਮੀਦਵਾਰ ਲੱਭਣ ਲਈ ਘਰ-ਘਰ ਦਸਤਕ ਦੇਣ ਲੱਗੀਆਂ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਹਰੀਪਾਲ ਸਿੰਘ ਨੇ ਸੰਦੌੜ ਜ਼ੋਨ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।