22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬਲਾਕ ਸੰਮਤੀ ਜ਼ੋਨ ਛਪਾਰ ਤੋਂ ਕਾਂਗਰਸ ਪਾਰਟੀ ਵਲੋਂ ਗੁਰਚੇਤ ਸਿੰਘ ਉਮੀਦਵਾਰ ਐਲਾਨਿਆ

ਅਜੀਤ ਡੈਸਕ 04-12-2025
ਅਹਿਮਦਗੜ੍ਹ, 3 ਦਸੰਬਰ (ਸੁਖਜੀਤ ਸਿੰਘ ਖੇੜਾ) - ਮਾਲਵੇ ਦੇ ਪ੍ਰਸਿੱਧ ਪਿੰਡ ਛਪਾਰ ਅਤੇ ਹਰਗੋਬਿੰਦ ਨਗਰ ਕਲੋਨੀ ਮਿਨੀ ਛਪਾਰ ਤੋਂ ਕਾਂਗਰਸ ਪਾਰਟੀ ਵੱਲੋਂ ਗੁਰਚੇਤ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਸਰਪੰਚ ਕੁਲਦੀਪ ਸਿੰਘ ਬੋਪਾਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਦੋਨਾਂ ਪਿੰਡਾਂ ਦੇ ਸਾਂਝੇ ਬਲਾਕ ਸੰਮਤੀ ਜੋਨ ਛਪਾਰ ਤੋਂ ਉਮੀਦਵਾਰ ਗੁਰਚੇਤ ਸਿੰਘ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨਗੇ | ਇਸ ਮੌਕੇ ਸੀਨੀਅਰ ਕਾਂਗਰਸ ਆਗੂ ਰਵਿੰਦਰ ਸਿੰਘ ਰੋਮੀ ਛਪਾਰ, ਮਿੰਟੂ ਪਟਵਾਰੀ, ਐਰਕ ਬੋਪਾਰਾਏ, ਪੰਚ ਸੁਖਵਿੰਦਰ ਸਿੰਘ, ਪੰਚ ਪਾਲ ਸਿੰਘ, ਪੰਚ ਮਹਿੰਦਰ ਸਿੰਘ, ਪੰਚ ਰਛਪਾਲ ਸਿੰਘ, ਪੰਚ ਜਗਦੇਵ ਸਿੰਘ, ਦਰਸ਼ਨ ਸਿੰਘ, ਦਿਲਚੈਨ ਸਿੰਘ, ਪੰਚ ਹਰਵਿੰਦਰ ਸਿੰਘ ਗਰੇਵਾਲ, ਪੰਚ ਬਲਜਿੰਦਰ ਰਿੰਕੂ, ਰਘਵੀਰ ਸਿੰਘ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਸਰਕਲ ਸ਼ੇਰਪੁਰ ਤੋਂ ਉਮੀਦਵਾਰ ਐਲਾਨੇ ਅਗਲੀ ਖ਼ਬਰ ਆਰਿਆ ਸਕੂਲ ਵਿਚ ਭਾਸ਼ਣ ਪ੍ਰਤੀਯੋਗਤਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।