22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕੈਪਟਨ ਸੰਦੀਪ ਸੰਧੂ ਤੇ ਗੁਰਜੋਤ ਢੀਂਡਸਾ ਦੀ ਅਗਵਾਈ ਵਿਚ ਅਕਾਲੀ ਸਾਬਕਾ ਸਰਪੰਚ ਪਰਿਵਾਰ ਨਾਲ ਕਾਂਗਰਸ ਪਾਰਟੀ 'ਚ ਸ਼ਾਮਿਲ

ਅਜੀਤ ਡੈਸਕ 04-12-2025
ਅਹਿਮਦਗੜ੍ਹ, 3 ਦਸੰਬਰ (ਰਣਧੀਰ ਸਿੰਘ ਮਹੋਲੀ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੇ ਚੱਲ ਰਹੇ ਮਾਹੌਲ ਦੌਰਾਨ ਕਾਂਗਰਸ ਪਾਰਟੀ ਨੂੰ ਉਸ ਸਮੇਂ ਪਿੰਡ ਕੰਗਣਵਾਲ ਵਿਖੇ ਭਾਰੀ ਬਲ ਮਿਲਿਆ ਜਦੋਂ ਤਿੰਨ ਦਹਾਕਿਆਂ ਤੋਂ ਸਰਪੰਚੀ ਕਰਦਾ ਰਿਹਾ ਅਕਾਲੀ ਪਰਿਵਾਰ ਪੰਜਾਬ ਕਾਂਗਰਸ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਜੋਤ ਢੀਂਡਸਾ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਿਆ | ਜ਼ਿਲ੍ਹਾ ਪ੍ਰਧਾਨ ਜਸਪਾਲ ਦਾਸ ਅਤੇ ਬਲਾਕ ਪ੍ਰਧਾਨ ਰੁਪਿੰਦਰ ਸਿੰਘ ਪਿੰਦੂ ਦੀ ਸੇਧ ਅਤੇ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਹੋਏ ਸਾਬਕਾ ਸਰਪੰਚ ਹਰਿੰਦਰ ਸਿੰਘ (ਬਿੱਲਾ) ਪੁੱਤਰ ਸਾਬਕਾ ਸਰਪੰਚ ਸਵ: ਬਿੱਕਰ ਸਿੰਘ ਪਰਿਵਾਰ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਲ ਹੋਏ | ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਵਾਉਣ ਲਈ ਵਿਸ਼ੇਸ਼ ਤੌਰ ਤੇ ਪੁੱਜੇ ਕੈਪਟਨ ਸੰਦੀਪ ਸੰਧੂ ਅਤੇ ਗੁਰਜੋਤ ਸਿੰਘ ਢੀਂਡਸਾ ਨੇ ਸਵਾਗਤ ਕਰਦੇ ਕਿਹਾ ਕਿ ਸ਼ਾਮਿਲ ਹੋਏ ਸਾਬਕਾ ਸਰਪੰਚ ਬਿੱਲਾ ਅਤੇ ਉਨ੍ਹਾਂ ਦੇ ਵਰਕਰਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਜੰਟ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਕਮਲ ਸਿੰਘ ਕੰਗਣਵਾਲ, ਮਾਤਾ ਬਲਵੀਰ ਕੌਰ, ਯਾਦਵਿੰਦਰ ਸਿੰਘ ਰਾਡੂ, ਸਾਲਿਨੀ ਚਹਿਲ, ਪ੍ਰਧਾਨ ਲਾਲ ਸਿੰਘ ਤੋਲੇਵਾਲ, ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਬਿੱਟੂ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਬੋੜਹਾਈ, ਕਿ੍ਪਾਲ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੰਗਣਵਾਲ ਦੀ ਚੋਣ ਲਈ ਅਕਾਲੀ ਦਲ ਵਲੋਂ ਬਲਵਿੰਦਰ ਕੌਰ ਬੌੜਹਾਈ ਉਮੀਦਵਾਰ ਐਲਾਨੀ ਅਗਲੀ ਖ਼ਬਰ ਮਲੇਰਕੋਟਲਾ ਤੋਂ ਵਿਧਾਇਕ ਡਾ. ਰਹਿਮਾਨ ਨੇ ਸੀਨੀਅਰ ਆਗੂਆਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।