22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਠੇਕਾ ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 04-12-2025
ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਭੁੱਲਰ, ਧਾਲੀਵਾਲ) - ਸਥਾਨਕ ਆਊਟਸੋਰਸ਼ਡ ਬਿਜਲੀ ਕਾਮਿਆਂ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਸਰਕਲ ਪ੍ਰਧਾਨ ਸੁਖਪਾਲ ਸਿੰਘ ਦੀ ਅਗਵਾਈ ਵਿਚ ਦੂਜੇ ਦਿਨ ਵੀ ਸਥਾਨਕ 66 ਕੇ ਵੀ ਗਰਿੱਡ ਦੇ ਗੇਟ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਗੱਲਬਾਤ ਕਰਨ ਤੋਂ ਭੱਜ ਰਹੇ ਹਨ | ਉਨ੍ਹਾਂ ਕਿਹਾ ਕਿ ਧਰਨੇ ਮੁਜ਼ਾਹਰੇ ਕਰਨਾ ਕੋਈ ਸ਼ੌਕ ਨਹੀ ਬਲਕਿ ਸਰਕਾਰ ਵਲੋਂ ਉਨ੍ਹਾਂ ਨੂੰ ਸੜਕਾਂ 'ਤੇ ਉੱਤਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੁਣ ਵੀ ਸੰਜੀਦਗੀ ਨਾਲ ਨਹੀਂ ਲੈਂਦੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਨਿਸ਼ਾਨ ਸਿੰਘ ਡਵੀਜ਼ਨ ਪ੍ਰਧਾਨ, ਅਨੁਜ ਕੁਮਾਰ, ਅੰਮਿ੍ਤਪਾਲ ਸਿੰਘ, ਜਗਦੀਪ ਸਿੰਘ, ਦਲਬਾਰਾ ਸਿੰਘ ਅਤੇ ਕੀਮਤ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਕੈਂਬਿ੍ਜ਼ ਸਕੂਲ ਦੇ ਅਧਿਆਪਕਾਂ ਵਲੋਂ ਸਹੋਦਯਾ ਕਲੱਸਟਰ ਸਮਾਗਮ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੰਗਣਵਾਲ ਦੀ ਚੋਣ ਲਈ ਅਕਾਲੀ ਦਲ ਵਲੋਂ ਬਲਵਿੰਦਰ ਕੌਰ ਬੌੜਹਾਈ ਉਮੀਦਵਾਰ ਐਲਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।