22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਖ਼ੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 04-12-2025
ਲੌਂਗੋਵਾਲ, 3 ਦਸੰਬਰ (ਵਿਨੋਦ, ਖੰਨਾ)-ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਸਲਾਈਟ ਯੂਨੀਵਰਸਿਟੀ) ਲੌਂਗੋਵਾਲ ਸਥਿਤ ਸਿਹਤ ਕੇਂਦਰ ਵਿਖੇ ਸਿਵਲ ਹਸਪਤਾਲ ਸੰਗਰੂਰ ਦੇ ਸਹਿਯੋਗ ਨਾਲ ਐਨ. ਸੀ.ਸੀ. ਯੂਨਿਟ ਵੱਲੋਂ ਖੂਨ ਦਾਨ ਕੈਂਪ ਲਾਇਆ ਗਿਆ | ਇਸ ਕੈਂਪ ਦਾ ਉਦਘਾਟਨ ਸਲਾਈਟ ਦੇ ਡਾਇਰੈਕਟਰ ਪ੍ਰੋ. ਮਨੀਕਾਂਤ ਪਾਸਵਾਨ ਵਲੋਂ ਸੰਸਥਾ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਕੀਤਾ ਗਿਆ | ਇਸ ਕੈਂਪ ਵਿਚ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਤੋਂ ਆਈ ਸੀਨੀਅਰ ਡਾਕਟਰ ਡਾ. ਪੱਲਵੀ ਗਰਗ ਦੀ ਅਗਵਾਈ ਵਾਲੀ ਮੈਡੀਕਲ ਟੀਮ ਨੇ ਖ਼ੂਨ 50 ਯੂਨਿਟ ਦੇ ਕਰੀਬ ਖੂਨ ਇਕੱਤਰ ਕੀਤਾ | ਸੰਸਥਾ ਦੇ ਅਧਿਕਾਰੀਆਂ ਨੇ ਕੈਂਪ ਦੇ ਉਪਰਾਲੇ ਲਈ ਐਨ.ਸੀ.ਸੀ. ਕੈਡੇਟਾਂ ਅਤੇ ਏ.ਐਨ.ਓ. ਲੈਫਟਿਨੈਂਟ ਡਾ. ਬਰਸ਼ਾ ਮਾਲੀ ਦੇ ਅਨੁਸ਼ਾਸਿਤ ਯਤਨਾਂ ਦੀ ਵੀ ਸ਼ਲਾਘਾ ਕੀਤੀ | ਇਸ ਕੈਂਪ ਵਿਚ ਸਿਹਤ ਕੇਂਦਰ ਦੇ ਚੇਅਰਪਰਸਨ ਡਾ. ਸੁਸ਼ਮਾ ਗੁਪਤਾ, ਡਾ. ਰੁਪੇਸ਼ ਸਿੰਘ ਮੈਡੀਕਲ ਅਧਿਕਾਰੀ ਅਤੇ ਮੈਡੀਕਲ ਸਟਾਫ਼ ਦਾ ਭਰਵਾਂ ਸਹਿਯੋਗ ਰਿਹਾ |
ਪਿਛਲੀ ਖ਼ਬਰ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਕੈਂਬਿ੍ਜ਼ ਸਕੂਲ ਦੇ ਅਧਿਆਪਕਾਂ ਵਲੋਂ ਸਹੋਦਯਾ ਕਲੱਸਟਰ ਸਮਾਗਮ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।