22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 12 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 70 ਨਾਮਜ਼ਦਗੀਆਂ ਦਾਖ਼ਲ •ਪੰਚਾਇਤ ਸੰਮਤੀਆਂ ਲਈ ਕੱੁਲ 73 ਨਾਮਜ਼ਦਗੀਆਂ ਦਾਖਲ ਹੋਈਆਂ

ਅਜੀਤ ਡੈਸਕ 04-12-2025
ਸੰਗਰੂਰ, 3 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਸੰਗਰੂਰ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 18 ਜ਼ੋਨਾਂ ਤੇ 10 ਪੰਚਾਇਤ ਸੰਮਤੀ ਦੇ 162 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਅੱਜ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 12 ਨਾਮਜ਼ਦਗੀਆਂ ਦਾਖਲ ਹੋਈਆਂ ਹਨ | ਜਦਕਿ ਪੰਚਾਇਤ ਸੰਮਤੀ ਚੋਣਾਂ ਲਈ ਅੱਜ 70 ਨਾਮਜ਼ਦਗੀਆਂ ਦਾਖਲ ਹੋਈਆਂ ਅਤੇ ਹੁਣ ਤੱਕ ਪੰਚਾਇਤ ਸੰਮਤੀ ਚੋਣਾਂ ਲਈ ਕੁਲ 73 ਨਾਮਜ਼ਦਗੀ ਪੱਤਰ ਦਾਖਲ ਹੋ ਚੁੱਕੇ ਹਨ | ਸ਼੍ਰੀ ਰਾਹੁਲ ਚਾਬਾ, ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ 4 ਦਸੰਬਰ ਹੈ | ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ ਹੋਵੇਗੀ | ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ ਸ਼ਾਮ 03:00 ਵਜੇ ਤੱਕ ਹੋਵੇਗੀ | ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫ਼ੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ | ਚੋਣ ਮਿਤੀ 14 ਦਸੰਬਰ ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ | ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ 'ਤੇ ਹੋਵੇਗੀ |
ਪਿਛਲੀ ਖ਼ਬਰ ਸਬ-ਡਵੀਜ਼ਨ ਲਹਿਰਾਗਾਗਾ ਦੇ ਹਾਈ ਸਕੂਲ ਚੋਟੀਆਂ ਦਾ ਕੀਤਾ ਦੌਰਾ ਅਗਲੀ ਖ਼ਬਰ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।