22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪੁਲਿਸ ਨੇ ਕਰੀਬ ਇਕ ਦਰਜਨ ਰੇਹੜੀ ਚਾਲਕ ਹਿਰਾਸਤ 'ਚ ਲਏ • ਰੇਹੜੀ ਚਾਲਕਾਂ ਵਲੋਂ ਸ਼ਹਿਰ ਵਿਚ ਅੱਜ ਕੀਤਾ ਜਾਣਾ ਸੀ ਰੋਸ ਪ੍ਰਦਰਸ਼ਨ

ਅਜੀਤ ਡੈਸਕ 04-12-2025
ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵਲੋਂ ਮੋਟਰਸਾਈਕਲ ਜੁਗਾੜੂ ਰੇਹੜੀਆਂ ਬੰਦ ਕਰਨ ਦੇ ਵਿਰੋਧ ਵਿਚ ਸੁਨਾਮ ਸ਼ਹਿਰ ਵਿਚ ਰੋਸ ਮਾਰਚ ਕਰਨ ਦੀਆਂ ਤਿਆਰੀਆਂ ਲਈ ਸ਼ਹੀਦ ਊਧਮ ਸਿੰਘ ਰੇਹੜੀ ਐਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਜਖੇਪਲ ਦੀ ਅਗਵਾਈ ਵਿਚ ਇਕੱਠੇ ਹੋ ਰਹੇ ਰੇਹੜੀ ਚਾਲਕਾਂ 'ਚੋ ਕੁਝ ਨੂੰ ਪੁਲਿਸ ਹਿਰਾਸਤ ਵਿਚ ਲੈ ਲਿਆ | ਸ਼ਹਿਰ ਵਿਚ ਰੋਸ ਮਾਰਚ ਕਰਨ ਨੂੰ ਲੈ ਕੇ ਅਨਾਜ ਮੰਡੀ ਸੁਨਾਮ ਵਿਚ ਸ਼ਹੀਦ ਊਧਮ ਸਿੰਘ ਮੋਟਰਸਾਈਕਲ ਰੇਹੜੀ ਐਸੋਸੀਏਸ਼ਨ ਦੀ ਮੀਟਿੰਗ ਹੋ ਰਹੀ ਸੀ ਕਿ ਡੀ.ਐਸ.ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਅਤੇ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਐਸ.ਐਚ.ਓ ਇੰਸਪੈਕਟਰ ਪ੍ਰਤੀਕ ਜਿੰਦਲ ਦੀ ਅਗਵਾਈ ਵਿਚ ਪੁਲਿਸ ਵਲੋਂ ਕਰੀਬ ਇਕ ਦਰਜਨ ਰੇਹੜੀ ਚਾਲਕਾਂ ਨੂੰ ਅਮਨ ਅਤੇ ਕਾਨੂੰਨ ਦਾ ਹਵਾਲਾ ਦਿੰਦਿਆਂ ਹਿਰਾਸਤ ਵਿਚ ਲੈ ਕੇ ਥਾਣੇ ਭੇਜ ਦਿੱਤਾ ਗਿਆ ਜਦੋਂ ਕਿ ਬਾਕੀ ਦੇ ਰੇਹੜੀ ਚਾਲਕ ਇੱਧਰ-ਉੱਧਰ ਹੋ ਗਏ | ਇਸ ਮੌਕੇ ਰਾਕੇਸ਼ ਕੁਮਾਰ, ਬੀਰ ਸਿੰਘ, ਪ੍ਰਗਟ ਸਿੰਘ, ਕੇਵਲ ਸਿੰਘ,ਅਸ਼ੋਕ ਕੁਮਾਰ ਧਰਮਪਾਲ ਸਿੰਘ, ਪਾਲ ਸਿੰਘ, ਗੁਰਚਰਨ ਸਿੰਘ, ਮਨੀ ਕੁਮਾਰ, ਅਤੇ ਰਿਸ਼ੀਪਾਲ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਵਿਚ ਸਮਾਗਮ ਦੌਰਾਨ ਮਾਪਿਆਂ ਨੇ ਸਕੂਲ ਦੀ ਗਤੀਵਿਧੀਆਂ ਸੰਬੰਧੀ ਕੀਤੀ ਚਰਚਾ ਅਗਲੀ ਖ਼ਬਰ ਬੇਨੜਾ ਸਕੂਲ ਦੇ ਵਿਦਿਆਰਥੀਆਂ ਨੇ ਲਾਇਆ ਵਿੱਦਿਅਕ ਟੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।