22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਦੂਨ ਇੰਟਰਨੈਸ਼ਨਲ ਸਕੂਲ ਵਿਚ ਸਮਾਗਮ ਦੌਰਾਨ ਮਾਪਿਆਂ ਨੇ ਸਕੂਲ ਦੀ ਗਤੀਵਿਧੀਆਂ ਸੰਬੰਧੀ ਕੀਤੀ ਚਰਚਾ

ਅਜੀਤ ਡੈਸਕ 04-12-2025
ਸੰਗਰੂਰ, 3 ਦਸੰਬਰ (ਅਮਨਦੀਪ ਸਿੰਘ ਬਿੱਟਾ)-ਦੂਨ ਇੰਟਰਨੈਸ਼ਨਲ ਸਕੂਲ , ਸੰਗਰੂਰ ਵਿਖੇ 'ਓਪਨ ਹਾਊਸ ਈਵੈਂਟ' ਦਾ ਸ਼ਾਨਦਾਰ ਪ੍ਰਬੰਧ ਕੀਤਾ ਗਿਆ | ਇਸ ਸਮਾਗਮ ਦਾ ਮੁੱਖ ਉਦੇਸ਼ ਮਾਪਿਆਂ ਨੂੰ ਸਕੂਲ ਦੇ ਆਧੁਨਿਕ ਸਿੱਖਿਆ ਢੰਗ , ਨਵੇਂ ਪਾਠਕ੍ਰਮ ਅਤੇ ਤਕਨੀਕੀ ਸਹੂਲਤਾਂ ਤੋਂ ਜਾਣੂ ਕਰਵਾਉਣਾ ਸੀ | ਮਾਪਿਆਂ ਨੂੰ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨਾਲ ਸਵਾਲ - ਜਵਾਬ ਸੈਸ਼ਨ ਰਾਹੀਂ ਆਪਣੇ ਬੱਚਿਆਂ ਦੀ ਪੜ੍ਹਾਈ, ਸਹਿ - ਪਾਠਕ੍ਰਮ ਦੀਆਂ ਗਤੀਵਿਧੀਆਂ ਅਤੇ ਦਾਖਲਾ ਪ੍ਰਕਿਰਿਆ ਬਾਰੇ ਸਾਰੀ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਿਆ | ਮਾਪਿਆਂ ਨੇ ਸਕੂਲ ਦੇ ਸਮਾਰਟ ਕਲਾਸਰੂਮ, ਲਾਇਬ੍ਰੇਰੀ, ਕੰਪਿਊਟਰ ਲੈਬ, ਵਿਸ਼ਾਲ ਖੇਡ ਮੈਦਾਨ ਅਤੇ ਇਨਡੋਰ ਸਪੋਰਟਸ ਸੁਵਿਧਾਵਾਂ ਦਾ ਦੌਰਾ ਕੀਤਾ | ਸਕੂਲ ਦੇ ਚੇਅਰਮੈਨ ਸ੍ਰੀ ਅਜੀਤਇੰਦਰ ਸਿੰਘ ਮਾਨਸ਼ਾਹੀਆ , ਡਾਇਰੈਕਟਰ ਸ੍ਰੀਮਤੀ ਹਰਨੀਤ ਕੌਰ ਮਾਨਸ਼ਾਹੀਆ ਅਤੇ ਪਿ੍ੰਸੀਪਲ ਸ੍ਰੀਮਤੀ ਅੰਜਲੀ ਸਿੱਧੂ ਨੇ ਸਮਾਗਮ ਵਿਚ ਆਏ ਹੋਏ ਬੱਚਿਆਂ ਅਤੇ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਆਪਣਾ ਕੀਮਤੀ ਸਮਾਂ ਕੱਢ ਕੇ ਪ੍ਰੋਗਰਾਮ ਨੂੰ ਸਫਲ ਬਣਾਇਆ | ਮਾਪਿਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਸਕੂਲ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹੇਗਾ |
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਅਤੇ ਪੱਤਰਕਾਰਾਂ 'ਤੇ ਤਸ਼ੱਦਦ ਦੀ ਕਿਰਤੀ ਕਿਸਾਨ ਯੂਨੀਅਨ ਵਲੋਂ ਸਖਤ ਨਿਖੇਧੀ ਅਗਲੀ ਖ਼ਬਰ ਪੁਲਿਸ ਨੇ ਕਰੀਬ ਇਕ ਦਰਜਨ ਰੇਹੜੀ ਚਾਲਕ ਹਿਰਾਸਤ 'ਚ ਲਏ • ਰੇਹੜੀ ਚਾਲਕਾਂ ਵਲੋਂ ਸ਼ਹਿਰ ਵਿਚ ਅੱਜ ਕੀਤਾ ਜਾਣਾ ਸੀ ਰੋਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।