22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਲੇਖ ਅਤੇ ਚਿੱਤਰ ਮੁਕਾਬਲੇ ਕਰਵਾਏ

ਅਜੀਤ ਡੈਸਕ 04-12-2025
ਧੂਰੀ, 3 ਦਸੰਬਰ (ਲਖਵੀਰ ਸਿੰਘ ਧਾਂਦਰਾ)-ਦੇਸ਼ ਭਗਤ ਕਾਲਜੀਏਟ ਸਕੂਲ ਬਰੜਵਾਲ (ਧੂਰੀ) ਦੇ ਪਿ੍ੰਸੀਪਲ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਫਿਜ਼ਿਕਸ ਵਿਭਾਗ ਵਲੋਂ ਲੇਖ ਚਿੱਤਰ ਮੁਕਾਬਲੇ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਕਾਲਜ ਦੇ ਪਿ੍ੰਸੀਪਲ ਡਾ. ਬਲਬੀਰ ਸਿੰਘ ਪਹੁੰਚੇ | ਬੱਚਿਆਂ ਨੇ ਆਪਣੇ ਦੁਆਰਾ ਅਲੱਗ-ਅਲੱਗ ਵਿਸ਼ਿਆਂ ਤੇ ਬਣਾਏ ਗਏ ਚਿੱਤਰ ਬਾਰੇ ਸਾਰਿਆਂ ਨਾਲ ਜਾਣਕਾਰੀ ਸਾਂਝੀ ਕੀਤੀ | ਇਸ ਮੁਕਾਬਲੇ ਵਿਚੋਂ +1 ਅਣਚਿਤਿਕਸਾ ਦੀ ਵਿਦਿਆਰਥਣ ਪਰਣੀਤ ਕੌਰ ਨੇ ਪਹਿਲਾ ਸਥਾਨ, +2 ਅਣਚਿਤਿਕਸਾ ਦੀ ਵਿਦਿਆਰਥਣ ਸਵਰਨਜੀਤ ਕੌਰ ਨੇ ਦੂਜਾ ਸਥਾਨ ਅਤੇ +1 ਅਣਚਿਤਿਕਸਾ ਦੀ ਵਿਦਿਆਰਥਣ ਹਰਨੂਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ | ਉਪਰੰਤ ਕਾਲਜ ਪਿ੍ੰਸੀਪਲ ਡਾ ਬਲਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਲੈਂਦੇ ਰਹਿਣ ਦੀ ਪ੍ਰੇਰਨਾ ਦਿੱਤੀ ਅਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ | ਇਸ ਮੌਕੇ ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਸੁਖਪ੍ਰੀਤ ਕੌਰ, ਪ੍ਰੋ. ਹਰਪ੍ਰੀਤ ਕੌਰ , ਪ੍ਰੋ. ਲਲਿਤ ਕੁਮਾਰ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਤਾਪ ਸਿੰਗਲਾ ਨੇ ਮੈਗਾ ਓਲੰਪੀਆਡ ਵਿਚ ਸਟੇਟ ਚੈਂਪੀਅਨਸ਼ਿਪ ਕੀਤੀ ਹਾਸਿਲ ਅਗਲੀ ਖ਼ਬਰ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਅਤੇ ਪੱਤਰਕਾਰਾਂ 'ਤੇ ਤਸ਼ੱਦਦ ਦੀ ਕਿਰਤੀ ਕਿਸਾਨ ਯੂਨੀਅਨ ਵਲੋਂ ਸਖਤ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।