22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪ੍ਰਤਾਪ ਸਿੰਗਲਾ ਨੇ ਮੈਗਾ ਓਲੰਪੀਆਡ ਵਿਚ ਸਟੇਟ ਚੈਂਪੀਅਨਸ਼ਿਪ ਕੀਤੀ ਹਾਸਿਲ

ਅਜੀਤ ਡੈਸਕ 04-12-2025
ਮਸਤੂਆਣਾ ਸਾਹਿਬ, 3 ਦਸੰਬਰ (ਦਮਦਮੀ)-ਬਾਬਾ ਸਿੱਧ ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾਵਾਲ ਲਈ ਮਾਣ ਦਾ ਮੌਕਾ ਉਸ ਵੇਲੇ ਬਣਿਆ ਜਦੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਪ੍ਰਤਾਪ ਕੁਮਾਰ ਸਿੰਗਲਾ ਨੇ ਮੈਗਾ ਓਲੰਪਿਆਡ ਦੇ ਮੈਥੇਮੈਟਿਕਸ ਵਿਸ਼ੇ ਵਿਚ ਸਟੇਟ ਚੈਂਪੀਅਨਸ਼ਿਪ ਦਾ ਖ਼ਿਤਾਬ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਚੇਅਰਮੈਨ ਪਰਮਵੀਰ ਸਿੰਘ, ਐੱਮ.ਡੀ. ਸੁਖਜਿੰਦਰ ਸਿੰਘ ਅਤੇ ਡਾਇਰੈਕਟਰ ਡਾ ਪਰਵਿੰਦਰ ਕੌਰ ਨੇ ਫ਼ਖ਼ਰ ਮਹਿਸੂਸ ਕਰਦਿਆਂ ਦੱਸਿਆ ਕਿ ਇਸ ਪ੍ਰਾਪਤੀ ਦੇ ਪਿੱਛੇ ਪ੍ਰਤਾਪ ਕੁਮਾਰ ਸਿੰਗਲਾ ਦੇ ਮੈਥ ਦੇ ਅਧਿਆਪਕ ਸਤਵੀਰ ਸਿੰਘ ਦਾ ਮਹੱਤਵਪੂਰਨ ਯੋਗਦਾਨ ਰਿਹਾ ਹੈ | ਜਿਨ੍ਹਾਂ ਵਲੋਂ ਲਗਾਤਾਰ ਗਾਈਡੈਂਸ ਦੇਣ ਦੇ ਨਾਲ ਵਿਦਿਆਰਥੀਆਂ ਦੇ ਮਾਣ ਵਧਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ | ਉਨ੍ਹਾਂ ਨੇ ਪ੍ਰਤਾਪ ਕੁਮਾਰ ਦੀ ਇਸ ਉਪਲਬਧੀ ਨੂੰ ਸਕੂਲ ਲਈ ਖ਼ਾਸ ਦੱਸਿਆ | ਇਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਅਨੰਤ ਕੌਰ ਦੀ ਦੇਖਰੇਖ ਹੇਠ ਕਰਵਾਏ ਗਏ ਸੰਖੇਪ ਤੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਦੌਰਾਨ ਪ੍ਰਤਾਪ ਕੁਮਾਰ ਨੂੰ ਜਿੱਥੇ ਸਨਮਾਨਿਤ ਕੀਤਾ ਗਿਆ ਉੱਥੇ ਪ੍ਰਤਾਪ ਸਿੰਗਲਾ ਨੂੰ ਵਿਸ਼ੇਸ਼ ਤੌਰ ਤੇ ਵਧਾਈਆਂ ਦਿੰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਵੀ ਬਰਾਬਰ ਹਿੱਸਾ ਲੈ ਰਹੇ ਹਨ ਅਤੇ ਸਟੇਟ ਲੈਵਲ 'ਤੇ ਸਕੂਲ ਦਾ ਨਾਮ ਚਮਕਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਵਿਦਿਆਰਥੀਆਂ ਵਿਚ ਹੋਰ ਜੋਸ਼ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ | ਇਸ ਮੌਕੇ ਸਕੂਲ ਦੇ ਵੱਡੀ ਗਿਣਤੀ ਵਿਚ ਸਟਾਫ਼ ਮੈਂਬਰਾਂ ਵਲੋਂ ਪ੍ਰਤਾਪ ਸਿੰਗਲਾ, ਅਧਿਆਪਕ ਸਤਵੀਰ ਸਿੰਘ ਅਤੇ ਉਸ ਦੇ ਮਾਤਾ ਪਿਤਾ ਨੂੰ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਧਾਰਮਿਕ ਮਾਮਲਿਆਂ ਦੇ ਜ਼ਿਲ੍ਹਾ ਇੰਚਾਰਜ ਬਣਨ 'ਤੇ ਗ੍ਰੰਥੀ ਸਿੰਘਾਂ ਵਲੋਂ ਭਾਈ ਛਾਜਲਾ ਦਾ ਵਿਸ਼ੇਸ਼... ਅਗਲੀ ਖ਼ਬਰ ਲੇਖ ਅਤੇ ਚਿੱਤਰ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।