22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸ਼੍ਰੋਮਣੀ ਅਕਾਲੀ ਦਲ ਧਾਰਮਿਕ ਮਾਮਲਿਆਂ ਦੇ ਜ਼ਿਲ੍ਹਾ ਇੰਚਾਰਜ ਬਣਨ 'ਤੇ ਗ੍ਰੰਥੀ ਸਿੰਘਾਂ ਵਲੋਂ ਭਾਈ ਛਾਜਲਾ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 04-12-2025
ਧਰਮਗੜ੍ਹ, 3 ਦਸੰਬਰ (ਗੁਰਜੀਤ ਸਿੰਘ ਚਹਿਲ)-ਸ਼੍ਰੋਮਣੀ ਅਕਾਲੀ ਦਲ ਵਲੋ ਧਾਰਮਿਕ ਮਾਮਲਿਆਂ ਦੇ ਜ਼ਿਲ੍ਹਾ ਇੰਚਾਰਜ ਅਤੇ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਗ੍ਰੰਥੀ ਸਿੰਘਾਂ ਵਲੋ ਉੱਘੇ ਰਾਗੀ ਭਾਈ ਜਗਮੇਲ ਸਿੰਘ ਛਾਜਲਾ ਨੂੰ ਸਨਮਾਨਿਤ ਕੀਤਾ ਗਿਆ | ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਦੇ ਸਰਕਲ ਪ੍ਰਧਾਨ ਅਵਤਾਰ ਸਿੰਘ ਅਤੇ ਮੀਤ ਪ੍ਰਧਾਨ ਸਵਰਨ ਸਿੰਘ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਗ੍ਰੰਥੀ ਰਾਗੀ ਪ੍ਰਚਾਰਕ ਸਭਾ ਲਈ ਮਾਣ ਵਾਲੀ ਗੱਲ ਹੈ ਕਿ ਉਕਤ ਸਭਾ ਦੇ ਮੁੱਖ ਸੇਵਾਦਾਰ ਭਾਈ ਛਾਜਲਾ ਨੂੰ ਜ਼ਿਲੇ੍ਹ ਦਾ ਧਾਰਮਿਕ ਮਾਮਲਿਆਂ ਦਾ ਇੰਚਾਰਜ ਅਤੇ ਮੁੱਖ ਬੁਲਾਰਾ ਬਣਾ ਕੇ ਮਾਣ ਬਖ਼ਸ਼ਿਆ ਹੈ | ਉਕਤ ਸਭਾ ਦੇ ਸੇਵਾਦਾਰਾ ਨੇ ਭਾਈ ਛਾਜਲਾ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਸਮੁੱਚਾ ਗ੍ਰੰਥੀ, ਰਾਗੀ, ਪ੍ਰਚਾਰਕ ਭਾਈਚਾਰਾ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਤਨਦੇਹੀ ਨਾਲ ਕੰਮ ਕਰੇਗਾ | ਇਸ ਮੌਕੇ ਗ੍ਰੰਥੀ ਭਾਈ ਅਵਤਾਰ ਸਿੰਘ ਸਰਕਲ ਪ੍ਰਧਾਨ, ਸਵਰਨ ਸਿੰਘ ਮੀਤ ਪ੍ਰਧਾਨ, ਚਮਕੌਰ ਸਿੰਘ ਮੱਖਣ ਸਕੱਤਰ, ਗੁਰਪ੍ਰੀਤ ਕੌਰ ਸਕੱਤਰ, ਨਿਰਮਲ ਸਿੰਘ, ਰਾਜੂ ਸਿੰਘ, ਜਸਪ੍ਰੀਤ ਸਿੰਘ, ਕੁਲਦੀਪ ਸਿੰਘ, ਅਨਮੋਲ ਸਿੰਘ, ਗੁਲਾਬ ਸਿੰਘ, ਸਤਨਾਮ ਸਿੰਘ, ਬਲਜਿੰਦਰ ਸਿੰਘ ਬੰਟੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਹਾਕੀ ਟੂਰਨਾਮੈਂਟ ਦੌਰਾਨ ਅਧਿਕਾਰੀ ਨੇ ਖਿਡਾਰੀਆਂ ਨੂੰ ਦਿੱਤੀ ਹੱਲਾਸ਼ੇਰੀ ਅਗਲੀ ਖ਼ਬਰ ਪ੍ਰਤਾਪ ਸਿੰਗਲਾ ਨੇ ਮੈਗਾ ਓਲੰਪੀਆਡ ਵਿਚ ਸਟੇਟ ਚੈਂਪੀਅਨਸ਼ਿਪ ਕੀਤੀ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।