ਧੂਰੀ, 3 ਦਸੰਬਰ (ਲਖਵੀਰ ਸਿੰਘ ਧਾਂਦਰਾ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋ ਆਪਣੇ ਵਿਧਾਨ ਸਭਾ ਹਲਕੇ ਧੂਰੀ ਦਾ ਵਿਕਾਸ ਬੜੀ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ, ਧੂਰੀ ਸ਼ਹਿਰ ਦੀਆ ਸੜਕਾਂ ਨੂੰ ਚੌੜਾ ਕਰਨਾ,ਕ੍ਰਾਂਤੀ ਚੌਂਕ ਵਿਚ ਟਾਵਰ ਹਾਊਸ, ਸਟੇਡੀਅਮ ਅਤੇ ਮਿਊਸਪਲ ਕਮੇਟੀ ਪਾਰਕ ਦੇ ਨਾਲ-ਨਾਲ ਸ਼ਹਿਰ ਹੋਰ ਬਹੁਤ ਸਾਰੇ ਵਿਕਾਸ ਦੇ ਕੰਮ ਬੜੀ ਤੇਜ਼ੀ ਨਾਲ ਚੱਲ ਰਹੇ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਕੈਂਪਸ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਡਾ ਅਨਵਰ ਭਸੌੜ ਮੈਂਬਰ ਵਕਫ਼ ਬੋਰਡ ਪੰਜਾਬ, ਨਗਰ ਕੌਂਸਲ ਧੂਰੀ ਦੀ ਪ੍ਰਧਾਨ ਪੁਸ਼ਪਾ ਰਾਣੀ ਤਾਇਲ ਨੇ ਕਰਦਿਆਂ ਅੱਜ ਬੱਸ ਸਟੈਂਡ ਰੋਡ ਵਾਲੀ ਪਿਪਿਆ ਵਾਲੀ ਗਲੀ ਤੋ ਲੈ ਕੇ ਕੱਕੜਵਾਲ ਪੁਲ ਤੱਕ ਇੰਟਰਲਾਕਿੰਗ ਟਾਈਲ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਹ ਸੜਕ ਕਰੀਬ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਨਹੀ ਛੱਡੀ ਜਾ ਰਹੀ | ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਧੂਰੀ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਜਾ ਰਿਹਾ ਹੈ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਦੀਪ ਤਾਇਲ ਜੋਲੀ, ਬਲਵਿੰਦਰ ਸਿੰਘ ਬਿੱਲੂ, ਨੂਰ ਅÏਲਖ, ਜੇਈ ਲਾਲ ਸਿੰਘ, ਗੁਰਮੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ |