22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਯੂਥ ਆਗੂ ਰਮਨਦੀਪ ਸਿੰਘ ਖਹਿਰਾ ਭਾਜਪਾ ਵਿਚ ਸ਼ਾਮਿਲ

ਅਜੀਤ ਡੈਸਕ 04-12-2025
ਧੂਰੀ, 3 ਦਸੰਬਰ (ਲਖਵੀਰ ਸਿੰਘ ਧਾਂਦਰਾ)-ਭਾਜਪਾ ਨੂੰ ਧੂਰੀ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਦੇ ਸੀਨੀਅਰ ਆਗੂ ਭੁਪੇਸ਼ ਜਿੰਦਲ ਵਲੋਂ ਭਾਜਪਾ ਪ੍ਰਦੇਸ਼ ਕਿਸਾਨ ਮੋਰਚੇ ਦੇ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਅਤੇ ਹਲਕਾ ਇੰਚਾਰਜ ਰਣਦੀਪ ਸਿੰਘ ਦਿਓਲ ਦੀ ਮੌਜੂਦਗੀ ਵਿਚ ਧੂਰੀ ਪਿੰਡ ਤੋਂ ਉੱਘੇ ਯੂਥ ਆਗੂ ਅਤੇ ਪੰਚਾਇਤ ਮੈਂਬਰ ਰਮਨਦੀਪ ਸਿੰਘ ਖਹਿਰਾ ਨੂੰ ਸਿਰੋਪਾਉ ਪਾ ਕੇ ਭਾਜਪਾ ਵਿਚ ਸ਼ਾਮਿਲ ਕਰਵਾਇਆ ਗਿਆ | ਇਸ ਮੌਕੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਵੀਡੀਓ ਕਾਲ ਰਾਹੀਂ ਰਮਨਦੀਪ ਖਹਿਰਾ ਨੂੰ ਪਾਰਟੀ ਵਿਚ ਸ਼ਾਮਿਲ ਹੋਣ ਤੇ ਵਧਾਈ ਦਿੱਤੀ | ਰਮਨਦੀਪ ਖਹਿਰਾ ਨੇ ਕਿਹਾ ਕਿ ਉਹ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਵਧ ਚੜ ਕੇ ਪ੍ਰਦਾਨ ਕਰਨਗੇ ਅਤੇ ਹੋਣ ਜਾ ਰਹੀਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਵੱਧ ਚੜ੍ਹ ਕੇ ਭਾਗ ਲੈਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ | ਇਸ ਮੌਕੇ ਆਈ.ਟੀ. ਸੈੱਲ ਦੇ ਇੰਚਾਰਜ ਸਤਨਾਮ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਸੰਗਰੂਰ 2 ਰਿਸ਼ੀ ਖੈਰਾ, ਜ਼ਿਲ੍ਹਾ ਸਕੱਤਰ ਸਚਿਨ ਸ਼ਰਮਾ ਅਤੇ ਯੁਵਾ ਮੋਰਚਾ ਪ੍ਰਧਾਨ ਹਰੀਸ਼ ਸ਼ਰਮਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਭਾਈ ਜਗਮੇਲ ਸਿੰਘ ਛਾਜਲਾ ਸਨਮਾਨਿਤ ਅਗਲੀ ਖ਼ਬਰ ਸੀਵਰੇਜ ਬੋਰਡ ਦੇ ਠੇਕਾ ਕਾਮਿਆਂ ਵਲੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।