11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸਰਕਾਰੀ ਤੰਤਰ ਦੇ ਜ਼ੋਰ ਨਾਲ਼ ਚੋਣਾਂ ਜਿੱਤਣਾ ਚਾਹੁੰਦੀ ਹੈ ਪੰਜਾਬ ਸਰਕਾਰ-ਅਰਵਿੰਦ ਖੰਨਾ <br/>

ਅਜੀਤ ਡੈਸਕ 06-12-2025
ਸੰਗਰੂਰ, 5 ਦਸੰਬਰ (ਦਮਨਜੀਤ ਸਿੰਘ)-ਜ਼ਿਲ•ਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਸਰਕਾਰੀ ਤੰਤਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਸੰਬੰਧ ਵਿਚ ਆਪਣੀ ਪ੍ਰਤੀਕਿਰਿਆ ਦਿੰਦਿਆਂ ਸਮਾਜ ਸੇਵੀ ਸੰਸਥਾ ਉਮੀਦ ਦੇ ਚੇਅਰਮੈਨ ਅਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਅਰਵਿੰਦ ਖੰਨਾ ਨੇ ਕਿਹਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਇਨ•ਾਂ ਚੋਣਾਂ ਵਿਚ ਆਪਣੀ ਹਾਰ ਨਜ਼ਰ ਆ ਰਹੀ ਹੈ ਜਿਸ ਕਾਰਨ ਸਰਕਾਰ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਕੇ ਚੋਣਾਂ 'ਤੇ ਕਾਬਜ਼ ਹੋਣਾ ਚਾਹੁੰਦੀ ਹੈ ਅਤੇ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ | ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲ ਦੀ ਕਾਰਗੁਜ਼ਾਰੀ ਦੌਰਾਨ ਸੂਬੇ ਦੇ ਹਰ ਵਰਗ ਦੇ ਲੋਕ ਇਸ ਸਰਕਾਰ ਦੇ ਕੰਮਾਂ ਤੋਂ ਨਾਰਾਜ਼ ਹਨ ਸੂਬੇ ਵਿਚ ਨਸ਼ਿਆਂ ਦਾ ਅਤੇ ਭਿ੍ਸ਼ਟਾਚਾਰ ਦਾ ਬੋਲਬਾਲਾ ਪਹਿਲਾਂ ਨਾਲੋਂ ਚੌਗਣਾ ਹੋ ਗਿਆ ਹੈ ਅਤੇ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵੀ ਕੰਟਰੋਲ ਤੋਂ ਬਾਹਰ ਹੈ ਜਿਸ ਕਾਰਨ ਹਰ ਰੋਜ਼ ਖ਼ੂਨੀ ਵਾਰਦਾਤਾਂ ਹੋ ਰਹੀਆਂ ਹਨ |

ਪਿਛਲੀ ਖ਼ਬਰ ਪੜਤਾਲ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਲਈ 1 ਨਾਮਜ਼ਦਗੀ ਪੱਤਰ ਅਤੇ ਬਲਾਕ ਸੰਮਤੀ ਲਈ 1 ਨਾਮਜ਼ਦਗੀ ਰੱਦ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਕਿਸਾਨ ਆਗੂਆਂ ਨੂੰ ਮੂਨਕ ਥਾਣੇ 'ਚ ਕੀਤਾ ਨਜ਼ਰਬੰਦ ਤੇ ਸ਼ਾਮ ਵੇਲੇ ਕੀਤਾ ਰਿਹਾਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।