09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਲੋਕਤੰਤਰ ਦਾ ਘਾਣ ਕੀਤਾ <br/>

ਸ਼ੇਰਪੁਰ ਵਿਖੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ ਨਾਲ ਹੋਰ ਆਗੂ | ਤਸਵੀਰ : ਦਰਸ਼ਨ ਸਿੰਘ ਖੇੜੀ <br/> 06-12-2025
ਸ਼ੇਰਪੁਰ, 5 ਦਸੰਬਰ (ਦਰਸ਼ਨ ਸਿੰਘ ਖੇੜੀ) - ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਮੇਂ ਪੁਲਿਸ ਦੀਆਂ ਵਧੀਕੀਆਂ ਰਾਹੀਂ ਲੋਕਤੰਤਰ ਨੂੰ ਡੰਡਾ ਤੰਤਰ ਵਿਚ ਬਦਲ ਕੇ ਰੱਖ ਦਿੱਤਾ ਹੈ ਕਿਉਂਕਿ ਡੰਡੇ ਦੇ ਜ਼ੋਰ ਨਾਲ ਪੰਜਾਬ ਅੰਦਰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਪੁਲਿਸ ਰਾਹੀਂ ਡਰਾਇਆ, ਧਮਕਾਇਆ ਅਤੇ ਨਾਮਜ਼ਦਗੀ ਪੱਤਰਾਂ ਵਾਲੀਆਂ ਫਾਈਲਾਂ ਨੂੰ ਖੋਹਿਆ ਤੇ ਪਾੜਿਆ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਅਜੀਤ ਦੇ ਸ਼ੇਰਪੁਰ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਤਾਂ ਚੋਣਾਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਪਣੀ ਹਾਰ ਕਬੂਲ ਲਈ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੇਕਰ ਜ਼ਮੀਨੀ ਪੱਧਰ ਤੇ ਡੱਕਾ ਦੂਹਰਾ ਕੀਤਾ ਹੁੰਦਾ ਤਾਂ ਇਸ ਤਰ੍ਹਾਂ ਬੌਖਲਾਹਟ ਵਿਚ ਆ ਕੇ ਪੁਲਿਸ ਤੋਂ ਧੱਕੇਸ਼ਾਹੀ ਨਾਂਹ ਕਰਵਾਉਂਦੀ | ਜਥੇਦਾਰ ਹਮੀਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਅਤੇ ਬੌਖਲਾਹਟ ਦਰਸਾ ਰਹੀ ਹੈ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਬਣਨ ਤੋਂ ਕੋਈ ਰੋਕ ਨਹੀਂ ਸਕਦਾ | ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਜ਼ਿਲ੍ਹਾ ਸਕੱਤਰ ਜਨਰਲ, ਜਸਵਿੰਦਰ ਸਿੰਘ ਦੀਦਾਰਗੜ੍ਹ ਜ਼ਿਲ੍ਹਾ ਸਕੱਤਰ ਅਤੇ ਜਗਦੇਵ ਸਿੰਘ ਬਧੇਸਾ ਸਰਕਲ ਪ੍ਰਧਾਨ ਵੀ ਮੌਜੂਦ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਜ਼ੋਨਾਂ ਲਈ ਕੀਤਾ ਚੋਣ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ 8 ਦੇ ਧਰਨੇ ਨੂੰ ਲੈ ਕਿਸਾਨ ਜਥੇਬੰਦੀਆਂ ਵਲੋਂ ਨੁੱਕੜ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।