09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਜ਼ੋਨਾਂ ਲਈ ਕੀਤਾ ਚੋਣ ਮੁਹਿੰਮ ਦਾ ਆਗਾਜ਼

ਉਮੀਦਵਾਰ ਸੁਖਵਿੰਦਰ ਸਿੰਘ ਬਿੱਲੂ ਦਾ ਸਨਮਾਨ ਕਰਦੇ ਹੋਏ ਪਰਮਿੰਦਰ ਸਿੰਘ ਢੀਂਡਸਾ | ਤਸਵੀਰ : ਅਸ਼ੋਕ ਗਰਗ <br/> 06-12-2025
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ)-ਵਿਧਾਨ ਸਭਾ ਹਲਕਾ ਲਹਿਰਾਗਾਗਾ 'ਚ ਪੈਂਦੇ ਜ਼ਿਲ•ਾ ਪ੍ਰੀਸ਼ਦ ਜ਼ੋਨ ਭੂਟਾਲ ਕਲਾਂ ਦੀ ਉਮੀਦਵਾਰ ਕਿਰਨਦੀਪ ਕੌਰ ਪਤਨੀ ਚਮਕੌਰ ਸਿੰਘ ਬਾਦਲਗੜ ਸਾਬਕਾ ਚੇਅਰਮੈਨ ਵਲੋਂ ਪਿੰਡ ਰਾਏਧਰਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਅਤੇ ਭਾਈ ਕੀ ਪਿਸ਼ੌਰ ਜ਼ੋਨ ਦੇ ਉਮੀਦਵਾਰ ਸੁਖਵਿੰਦਰ ਸਿੰਘ ਬਿੱਲੂ ਖੰਡੇਬਾਦ ਵਲੋਂ ਪਿੰਡ ਖੰਡੇਬਾਦ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਾ ਕੇ ਚੋਣ ਮੁਹਿੰਮ ਦਾ ਆਗਾਜ਼ ਕੀਤਾ ਗਿਆ , ਇਸ ਮੌਕੇ ਵੱਡੀ ਗਿਣਤੀ ਚ ਸਥਾਨਕ ਆਗੂਆਂ ਤੇ ਵਰਕਰਾਂ ਦੇ ਨਾਲ ਨਾਲ ਪੁਨਰ ਸੁਰਜੀਤ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਇਕੱਠਾਂ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚਾਰ ਸਾਲਾਂ ਦੇ ਰਾਜ ਦੌਰਾਨ ਪਿੰਡਾਂ ਸ਼ਹਿਰਾਂ ਅੰਦਰ ਵਿਕਾਸ ਕਾਰਜ ਕਰਨ ਦੀ ਬਜਾਏ ਸਿਰਫ਼ ਤੇ ਸਿਰਫ਼ ਝੂਠੀ ਇਸ਼ਤਿਹਾਰਬਾਜ਼ੀ ਤੇ ਜ਼ੋਰ ਦਿੱਤਾ ਹੈ, ਥਾਣਿਆਂ, ਕਚਹਿਰੀਆਂ, ਦਫ਼ਤਰਾਂ ਅੰਦਰ ਭਿ੍ਸ਼ਟਾਚਾਰ ਵੱਡੇ ਪੱਧਰ ਤੇ ਵਧਿਆ ਹੈ ਜਿਸ ਕਰ ਕੇ ਪੰਜਾਬ ਦੇ ਲੋਕ ਆਪ ਤੋਂ ਮੂੰਹ ਮੋੜ ਚੁੱਕੇ ਹਨ | ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਤੇ ਬਾਦਲ ਦਲ ਦੀਆਂ ਪੰਜਾਬ ਤੇ ਪੰਥ ਵਿਰੋਧੀ ਨੀਤੀਆਂ ਨੂੰ ਚੰਗੀ ਤਰ•ਾਂ ਸਮਝ ਚੁੱਕੇ ਹਨ ਜਿਸ ਦੇ ਚੱਲਦਿਆਂ ਹਲਕੇ ਦੇ ਪਿੰਡਾਂ 'ਚ ਪੁਨਰ ਸੁਰਜੀਤ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਪਾਰਟੀ ਦੇ ਸਾਰੇ ਹੀ ਸਥਾਨਕ ਆਗੂ ਤੇ ਵਰਕਰ ਇੱਕ ਦੂਜੇ ਦੇ ਉਹ ਦੇ ਨਾਲ ਮੋਢਾ ਜੋੜ ਕੇ ਉਮੀਦਵਾਰਾਂ ਨੂੰ ਜਿਤਾਉਣ ਲਈ ਤੁਹਾਨੂੰ ਮਨੋਂ ਤਿਆਰੀ ਕਰ ਚੁੱਕੇ ਹਨ ਇਸ ਦੇ ਚੱਲਦੇ ਆ ਚੰਗੇ ਨਤੀਜੇ ਸਾਹਮਣੇ ਆਉਣ ਦੀ ਪੂਰਨ ਉਮੀਦ ਹੈ | ਇਸ ਮੌਕੇ ਸੀਨੀਅਰ ਆਗੂ ਗਿਆਨੀ ਨਿਰੰਜਨ ਸਿੰਘ ਭੂਟਾਲ , ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ, ਬਰਿੰਦਰ ਪਾਲ ਸਿੰਘ ਟੀਟੂ ਓ.ਐਸ.ਡੀ., ਹਰਜੋਤ ਸਿੰਘ ਪੀਏ ਟੂ ਢੀਂਡਸਾ, ਗੁਰਸੰਤ ਸਿੰਘ ਭੂਟਾਲ ਸਾਬਕਾ ਚੇਅਰਮੈਨ, ਸੁਰਜੀਤ ਸਿੰਘ ਲਹਿਲ ਖ਼ੁਰਦ ਸਾਬਕਾ ਸਰਪੰਚ, ਡਾਕਟਰ ਨੈਬ ਸਿੰਘ ਰਾਮਗੜ•, ਸੁਖਦੀਪ ਸਿੰਘ ਰਾਮਗੜ•, ਬਾਬਰਜੀਤ ਸਿੰਘ ਗਰੇਵਾਲ, ਜਗਤਾਰ ਸਿੰਘ ਜਲੂਰ, ਕੁਲਤੇਜ ਸਿੰਘ ਜਲੂਰ ਤੋਂ ਇਲਾਵਾ ਵੱਡੀ ਗਿਣਤੀ 'ਚ ਸਥਾਨਕ ਆਗੂ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਪੰਚਾਇਤ ਸੰਮਤੀ ਲਹਿਰਾਗਾਗਾ ਦੇ 15 ਜ਼ੋਨਾਂ ਲਈ 23 ਔਰਤਾਂ ਤੇ 23 ਮਰਦ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਲੋਕਤੰਤਰ ਦਾ ਘਾਣ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।