09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ਿਲ੍ਹਾ ਪ੍ਰੀਸ਼ਦ ਦੇ ਦੋ ਕਾਂਗਰਸ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਣ ਉਪਰੰਤ ਸਮਰਥਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <br/>

ਜਸਵਿੰਦਰ ਸਿੰਘ ਅਤੇ ਗੁਰਜੰਟ ਸਿੰਘ ਗੱਲਬਾਤ ਕਰਦੇ ਹੋਏ | ਤਸਵੀਰ: ਮੁਕੇਸ਼ ਕੁਮਾਰ <br/> 06-12-2025
ਸੰਗਰੂਰ, 5 ਦਸੰਬਰ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਰਾਜ ਦੇ ਵੱਖ-ਵੱਖ ਹਿੱਸਿਆ ਵਿਚ ਵਿਰੋਧੀ ਰਾਜਨੀਤਿਕ ਦਲਾਂ ਦੇ ਨਾਮਜ਼ਦਗੀ ਕਾਗ਼ਜ਼ ਰੱਦ ਕੀਤੇ ਜਾਣ ਦੀ ਖ਼ਬਰਾਂ ਦੇ ਚੱਲਦਿਆਂ ਸੰਗਰੂਰ ਜ਼ਿਲੇ੍ਹ ਦੇ ਲਹਿਰਾ ਵਿਧਾਨ ਸਭਾ ਹਲਕੇ ਦੇ ਦੋ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਤੋਂ ਕਾਂਗਰਸ ਦੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰ ਦਿੱਤੇ ਗਏ | ਦੇਰ ਸ਼ਾਮ ਜਦ ਨਾਮਜ਼ਦਗੀ ਪੱਤਰ ਰੱਦ ਹੋਣ ਦੀ ਸੂਚਨਾ ਕਾਂਗਰਸ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਐੱਸ.ਡੀ.ਐਮ ਦਫ਼ਤਰ ਦੇ ਨੋਟਿਸ ਬੋਰਡ ਤੋਂ ਮਿਲੀ ਤਾਂ ਰੋਹ ਵਿਚ ਆਏ ਕਾਂਗਰਸੀਆਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਲਹਿਰਾ ਦੇ ਭਾਈ ਕੀ ਪਿਸ਼ੌਰ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਤੋਂ ਚੋਣ ਲੜ ਰਹੇ ਜਸਵਿੰਦਰ ਸਿੰਘ ਸਾਬਕਾ ਸਰਪੰਚ ਲਹਿਲ ਕਲਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਬਲਰਾਂ ਤੋਂ ਗੁਰਜੰਟ ਸਿੰਘ ਚੋਟੀਆ ਜੋ ਕਾਂਗਰਸ ਦੇ ਉਮੀਦਵਾਰ ਸਨ ਪਰ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਤੋਂ ਤੈਸ਼ ਵਿਚ ਆਏ ਉਨ੍ਹਾਂ ਦੇ ਸਮਰਥਕਾਂ ਨੇ ਐੱਸ.ਡੀ.ਐਮ. ਦਫ਼ਤਰ ਵਿਚ ਨਾਅਰੇਬਾਜ਼ੀ ਆਰੰਭ ਕਰ ਦਿੱਤੀ ਜਸਵਿੰਦਰ ਸਿੰਘ ਲਹਿਲ ਕਲਾ ਅਤੇ ਗੁਰਜੰਟ ਸਿੰਘ ਚੋਟੀਆ ਨਾਲ ਮੌਜੂਦ ਰਵਿੰਦਰ ਸਿੰਘ ਰਿੰਕੂ ਸੂਬਾ ਪ੍ਰਧਾਨ ਪੰਚਾਇਤ ਯੂਨੀਅਨ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾ ਵਿਚ ਪੂਰੇ ਪੰਜਾਬ ਅੰਦਰ ਲੋਕਤੰਤਰੀ ਕਦਰਾਂ ਕੀਮਤਾਂ ਅਤੇ ਜਮਹੂਰੀਅਤ ਦਾ ਗਲਾ ਘੋਟਿਆ ਗਿਆ ਹੈ | ਉਨ੍ਹਾਂ ਕਿਹਾ ਕਿ ਜ਼ੋਨ ਭਾਈ ਕੀ ਪਿਸ਼ੌਰ ਅਤੇ ਜ਼ੋਨ ਬੱਲਰਾ ਤੋਂ ਚੋਣ ਲੜ ਰਹੇ ਕਾਂਗਰਸ ਉਮੀਦਵਾਰਾਂ ਦੇ ਮੁਕਾਬਲੇ ਆਪ ਪਾਰਟੀ ਦੇ ਉਮੀਦਵਾਰ ਕਮਜ਼ੋਰ ਸਨ | ਆਪ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਹੀ ਕਾਂਗਰਸ ਦੇ ਉਮੀਦਵਾਰਾਂ ਜਸਵਿੰਦਰ ਸਿੰਘ ਅਤੇ ਗੁਰਜੰਟ ਸਿੰਘ ਚੋਟੀਆ ਦੇ ਕਾਗ਼ਜ਼ ਰੱਦ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਬੈਕ ਦੀ ਸਟੇਟਮੈਂਟਾਂ ਦੀ ਕਾਪੀਆਂ ਪ੍ਰਸ਼ਾਸਨਿਕ ਅਧਿਕਾਰੀ ਨੇ ਮੰਗੀਆਂ ਸਨ, ਉਹ ਕਾਪੀਆਂ ਦੇਣ ਦੇ ਬਾਵਜੂਦ ਵੀ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਵਰਤਾਰੇ ਖ਼ਿਲਾਫ਼ ਉਹ ਹਾਈਕੋਰਟ ਜਾ ਰਹੇ ਹਨ |
ਤੜਕਸਾਰ ਤੋਂ ਹੀ ਐੱਸ.ਡੀ.ਐੱਮ. ਦਫ਼ਤਰ ਪੁਲਿਸ ਛਾਉਣੀ ਵਿਚ ਬਦਲਿਆ
ਸੰਗਰੂਰ, ਐੱਸ.ਡੀ.ਐੱਮ. ਦਫ਼ਤਰ ਅੱਜ ਤੜਕਸਾਰ ਤੋ ਹੀ ਪੁਲਿਸ ਛਾਉਣੀ ਵਿਚ ਬਦਲਿਆਂ ਹੋਇਆ ਸੀ | ਵਿਰੋਧੀ ਧਿਰ ਨਾਲ ਸਬੰਧਿਤ ਹਰ ਉਮੀਦਵਾਰ ਨੂੰ ਇਹ ਖ਼ਦਸ਼ਾ ਸੀ ਕਿ ਉਸ ਦੇ ਕਾਗ਼ਜ਼ ਸੱਤਾਧਾਰੀ ਧਿਰ ਰੱਦ ਕਰਵਾ ਸਕਦੀ ਹੈ | ਸ਼ਾਮੀ ਜਦ ਲਿਸਟ ਜਾਰੀ ਹੋਈ ਤਾਂ ਲਹਿਰਾ ਹਲਕੇ ਦੇ ਦੋ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਤੋਂ ਕਾਂਗਰਸ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਵੇ ਪਾਏ ਗਏ | ਪੂਰਾ ਦਿਨ ਡੀ.ਐੱਸ.ਪੀ. (ਆਰ) ਸੁਖਦੇਵ ਸਿੰਘ ਅਤੇ ਐੱਸ.ਐੱਚ.ਓ. ਮਨਪ੍ਰੀਤ ਸਿੰਘ ਅਤੇ ਐੱਸ.ਐੱਚ.ਓ. ਕਸ਼ਮੀਰ ਸਿੰਘ ਪੂਰੇ ਘਟਨਾਕ੍ਰਮ ਉੱਤੇ ਪੈਣੀ ਨਜ਼ਰ ਰੱਖ ਰਹੇ ਹਨ |

ਪਿਛਲੀ ਖ਼ਬਰ ਅਮਨ ਅਰੋੜਾ ਨੂੰ ਮੰਗ ਪੱਤਰ ਸੌਂਪਿਆ <br/> ਅਗਲੀ ਖ਼ਬਰ ਸਰਕਾਰੀ ਅਤੇ ਵਿਰੋਧੀ ਧਿਰ ਨੇ ਮੰਨਿਆ ਕਿ ਜ਼ਿਲ੍ਹਾ ਸੰਗਰੂਰ ਵਿਚ ਚੋਣਾਂ ਦੌਰਾਨ ਧੱਕੇਸ਼ਾਹੀ ਤੋਂ ਰਿਹਾ ਬਚਾਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।