09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਏਡਿਡ ਕਾਲਜ ਅਧਿਆਪਕਾਂ ਦੀ ਤਨਖ਼ਾਹਾਂ ਦੀ ਗਰਾਂਟ ਜਾਰੀ ਨਾ ਕਾਰਨ 'ਤੇ ਵਿੱਤ ਮੰਤਰੀ ਦੀ ਰਿਹਾਇਸ਼ 'ਤੇ ਰੋਸ ਪ੍ਰਦਰਸ਼ਨ 12 ਨੂੰ <br/>

ਯੂਨੀਅਨ ਦੇ ਐਗਜ਼ੈਕਟਿਵ ਮੈਂਬਰ ਡਾ. ਗੁਰਪ੍ਰੀਤ ਸਿੰਘ ਦੀ ਤਸਵੀਰ | <br/> 06-12-2025
ਭਵਾਨੀਗੜ•, 5 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਪੰਜਾਬ ਐਂਡ ਚੰਡੀਗੜ•ਕਾਲਜ ਟੀਚਰਜ਼ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਵਿੱਤ ਵਿਭਾਗ ਵਲੋਂ ਸੂਬੇ ਦੇ 136 ਏਡਿਡ ਕਾਲਜ ਅਧਿਆਪਕਾਂ ਦੀ ਮਾਰਚ ਮਹੀਨੇ ਤੋਂ ਤਨਖ਼ਾਹਾਂ ਦੀ ਗਰਾਂਟ ਜਾਰੀ ਨਾ ਕਾਰਨ 'ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ•ਬਾ ਵਾਲੀ ਰਿਹਾਇਸ਼ 'ਤੇ 12 ਦਸੰਬਰ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਯੂਨੀਅਨ ਦੇ ਐਗਜ਼ੈਕਟਿਵ ਮੈਂਬਰ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ 38 ਕਾਲਜਾਂ ਦੀ ਸੈਲਰੀ ਗਰਾਂਟ ਦੇ ਬਿਲ ਮਾਰਚ ਮਹੀਨੇ ਤੋਂ ਅਤੇ 93 ਕਾਲਜਾਂ ਦੀ ਸੈਲਰੀ ਗਰਾਂਟ ਦੇ ਬਿਲ ਅਗਸਤ ਮਹੀਨੇ ਤੋਂ ਵਿੱਤ ਵਿਭਾਗ ਵਿੱਚ ਪੈਂਡਿੰਗ ਪਏ ਹਨ, ਜਿਸ ਕਾਰਨ 38 ਕਾਲਜਾਂ ਦੇ ਅਧਿਆਪਕ ਪਿਛਲੇ 9 ਮਹੀਨਿਆਂ ਤੋਂ ਅਤੇ 93 ਕਾਲਜਾਂ ਦੇ ਅਧਿਆਪਕ ਪਿਛਲੇ 4 ਮਹੀਨਿਆਂ ਤੋਂ ਤਨਖ਼ਾਹ ਨੂੰ ਤਰਸ ਰਹੇ ਹਨ | ਉਨ•ਾਂ ਦੱਸਿਆ ਕਿ ਇਸ ਸਬੰਧੀ ਯੂਨੀਅਨ ਦੇ ਆਗੂਆਂ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਪਿਛਲੇ ਕਈ ਹਫ਼ਤਿਆਂ ਤੋਂ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ ਪਰ ਸਰਕਾਰ ਵੱਲੋਂ ਕੋਈ ਪੁਖ਼ਤਾ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾ ਰਹੀ | ਜਿਸ ਨੂੰ ਲੈ ਕੇ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਸੀਮਾ ਜੇਤਲੀ ਨੇ 12 ਦਸੰਬਰ ਨੂੰ ਵਿੱਤ ਮੰਤਰੀ ਦੇ ਹਲਕਾ ਦਿੜ•ਬਾ ਵਿਖੇ ਸਥਿਤ ਰਿਹਾਇਸ਼ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਹੈ | ਉਨ•ਾਂ ਦੱਸਿਆ ਕਿ ਗੁਰੂ ਤੇਗ਼ ਬਹਾਦਰ ਕਾਲਜ ਦੇ ਪ੍ਰੋਫੈਸਰ ਵੀ ਇਸ ਰੋਸ ਪ੍ਰਦਰਸ਼ਨ ਦਾ ਸਮਰਥਨ ਕਰਦਿਆਂ ਇਸ ਰੋਸ ਧਰਨੇ ਵਿਚ ਵੱਡੀ ਗਿਣਤੀ ਵਿਚ ਪਹੁੰਚਣਗੇ | ਉਨ•ਾਂ ਪੰਜਾਬ ਦੇ ਸਾਰੇ ਏਡਿਡ ਕਾਲਜ ਅਧਿਆਪਕਾਂ ਨੂੰ ਇਸ ਰੋਸ ਪ੍ਰਦਰਸ਼ਨ ਵਿਚ ਪਹੁੰਚਣ ਦਾ ਸੱਦਾ ਦਿੱਤਾ |

ਪਿਛਲੀ ਖ਼ਬਰ ਸਬਮਰਸੀਬਲ ਮੋਟਰ ਲਗਵਾਉਣ ਦਾ ਕੰਮ ਸ਼ੁਰੂ <br/> ਅਗਲੀ ਖ਼ਬਰ ਅਮਨ ਅਰੋੜਾ ਨੂੰ ਮੰਗ ਪੱਤਰ ਸੌਂਪਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।