05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜ਼ਿਲ੍ਹਾ ਪ੍ਰੀਸ਼ਦ ਮੀਮਸਾ ਜ਼ੋਨ ਤੋਂ 'ਆਪ' ਉਮੀਦਵਾਰ ਰਛਪਾਲ ਸਿੰਘ ਭੁੱਲਰਹੇੜੀ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰਦਿਆਂ ਵੱਖ-ਵੱਖ ਪਿੰਡਾਂ ਵਿਚ ਕੀਤਾ ਚੋਣ ਪ੍ਰਚਾਰ <br/>

ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ 'ਆਪ' ਉਮੀਦਵਾਰ ਰਛਪਾਲ ਸਿੰਘ ਭੁੱਲਰਹੇੜੀ ਚੋਣ ਪ੍ਰਚਾਰ ਦੌਰਾਨ | ਤਸਵੀਰ : ਲਖਵੀਰ ਸਿੰਘ ਧਾਂਦਰਾ <br/> 07-12-2025
ਧੂਰੀ, 6 ਦਸੰਬਰ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੇ ਮੀਮਸਾ ਜੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਛਪਾਲ ਸਿੰਘ ਭੁੱਲਰਹੇੜੀ ਵੱਲੋਂ ਆਪਣੀ ਚੋਣ ਮੁਹਿੰਮ ਤੇਜ਼ ਕਰਦਿਆਂ, ਪਿੰਡ ਦੋਹਲਾ, ਹਰਚੰਦਪੁਰ, ਮੀਹਰੇੜੀ, ਭੱਦਲਵੜ, ਭਲਵਾਨ, ਪਲਾਸੌਰ, ਭੋਜੋਵਾਲੀ, ਧੂਰਾ ਅਤੇ ਪਿੰਡ ਮਾਨਵਾਲਾ ਵਿਖੇ ਮੁੱਖ ਮੰਤਰੀ ਦਫ਼ਤਰ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਦੀ ਅਗਵਾਈ ਹੇਠ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਰਛਪਾਲ ਸਿੰਘ ਭੁੱਲਰਹੇੜੀ ਵੱਲੋਂ ਮੀਮਸਾ ਜੋਨ ਦੇ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਕਰ ਕੇ ਆਪਣੇ ਹੱਕ ਵਿਚ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਆਪ ਉਮੀਦਵਾਰ ਰਛਪਾਲ ਸਿੰਘ ਭੁੱਲਰਹੇੜੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ੁਸ਼ਹਾਲ ਰਾਜ ਤੋਂ ਹਰ ਵਰਗ ਖ਼ੁਸ਼ ਹੈ | ਇਸ ਮੌਕੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਰੀ ਬਹੁਮਤ ਨਾਲ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਜੇਤੂ ਫ਼ਤਵਾ ਦੇਣਗੇ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਚੋਣ ਪ੍ਰਚਾਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਧੂਰੀ ਹਲਕੇ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ | ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਉਮੀਦਵਾਰ , ਆਪ ਆਗੂ ਪਰਮਜੀਤ ਸਿੰਘ ਕਾਂਝਲਾ, ਤੀਰਥ ਸਿੰਘ ਗਿੱਲ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਗਗਨ ਜਵੰਧਾ ਭਸੋੜ ਪ੍ਰਧਾਨ ਟਰੱਕ ਯੂਨੀਅਨ ਧੂਰੀ, ਚੇਅਰਮੈਨ ਅਮਰੀਕ ਸਿੰਘ ਭੋਜੋਵਾਲੀ, ਸਰਪੰਚ ਜਗਸੀਰ ਸਿੰਘ ਜੱਗਾ ਭੋਜੋਵਾਲੀ ਪ੍ਰਧਾਨ ਪੰਚਾਇਤ ਯੂਨੀਅਨ ਧੂਰੀ, ਸਰਪੰਚ ਦਵਿੰਦਰ ਸਿੰਘ ਧੂਰਾ, ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੰਗਵਾਲ ਲਈ 'ਆਪ' ਵਲੋਂ ਉਮੀਦਵਾਰ ਰਣਬੀਰ ਸਿੰਘ ਢੀਂਡਸਾ ਨੇ ਤੇਜ਼ ਕੀਤਾ ਚੋਣ ਪ੍ਰਚਾਰ <br/> ਅਗਲੀ ਖ਼ਬਰ ਕਾਂਗਰਸੀ ਵਰਕਰਾਂ ਦਾ ਉਤਸ਼ਾਹ ਹੀ ਪਾਰਟੀ ਦੀ ਜਿੱਤ ਲਈ ਸਹਾਈ-ਸਿੰਗਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।