06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜਨਰਲ ਕੈਟਾਗਰੀ ਦਾ ਚੇਅਰਮੈਨ ਲਾਉਣ ਦੀ ਮੰਗ <br/>

ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਆਗੂ | ਤਸਵੀਰ: ਭੁੱਲਰ <br/> 07-12-2025
ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਭੁੱਲਰ, ਧਾਲੀਵਾਲ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਫੈਡਰੇਸ਼ਨ ਦੇ ਪ੍ਰਧਾਨ ਸੁਖਬੀਰਇੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਨਰਲ ਵਰਗ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਸਹਿਤ ਵਿਚਾਰ ਵਟਾਂਦਰਾ ਕੀਤਾ ਗਿਆ | ਜਥੇਬੰਦੀ ਦੇ ਜਨਰਲ ਸਕੱਤਰ ਰਣਜੀਤ ਸਿੰਘ, ਜਸਵੀਰ ਸਿੰਘ ਗੜਾਂਗ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੋਂ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਲੰਮੇ ਸਮੇਂ ਤੋਂ ਜਨਰਲ ਕੈਟਾਗਰੀ ਦਾ ਚੇਅਰਮੈਨ ਬਣਾਉਣ ਦੀ ਮੰਗ ਕਰ ਰਹੇ ਹਨ ਪਰ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਤੋਂ ਮੁਨਕਰ ਹੋ ਰਹੀ ਹੈ | ਜਿਸ ਕਾਰਨ ਜਨਰਲ ਵਰਗ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਮੰਗ ਨੂੰ ਸੰਜੀਦਗੀ ਨਾਲ ਨਾਂ ਲਿਆ ਗਿਆ ਤਾਂ ਜਨਰਲ ਵਰਗ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਵੇਗਾ | ਇਸ ਮੌਕੇ ਅਮਨਦੀਪ ਸਿੰਘ, ਕਪਿਲ ਦੇਵ ਪਰਾਸ਼ਰ, ਹਰਪਿੰਦਰ ਸਿੰਘ ਅਤੇ ਜਰਨੈਲ ਸਿੰਘ ਬਰਾੜ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸ੍ਰੀਮਦ ਭਾਗਵਤ ਭਾਰਤੀ ਸਾਹਿਤ ਦਾ ਇੱਕ ਵਿਲੱਖਣ ਗ੍ਰੰਥ-ਵੈਸ਼ਨਵੀ ਭਾਰਤੀ <br/> ਅਗਲੀ ਖ਼ਬਰ ਪ੍ਰੋ. ਪਾਸਵਾਨ ਵਲੋਂ ਅਗਾਂਹਵਧੂ ਕਿਸਾਨ ਦੇ ਫਾਰਮ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।