24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜਥੇਦਾਰ ਕਾਤਰੋਂ ਅਤੇ ਉਮੀਦਵਾਰ ਈਸੜਾ ਵਲੋਂ ਵਰਕਰਾਂ ਨਾਲ ਮੀਟਿੰਗਾਂ <br/>

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਰਣਜੀਤ ਸਿੰਘ ਰੰਧਾਵਾ ਕਾਤਰੋਂ ਅਤੇ ਜ਼ਿਲ੍ਹਾ ਪ੍ਰੀਸ਼ਦ ਜੋਨ ਮੀਮਸਾ ਦੇ ਉਮੀਦਵਾਰ ਰਵੀਇੰਦਰ ਸਿੰਘ ਈਸੜਾ ਪਾਰਟੀ ਵਰਕਰਾਂ ਦੀ ਮੀਟਿੰਗ ਸਮੇਂ ਜਾਣਕਾਰੀ ਸਾਂਝੀ ਕਰਦੇ ਹੋਏ | ਤਸਵੀਰ: ਭੁੱਲਰ <br/> 08-12-2025
ਧੂਰੀ, 7 ਦਸੰਬਰ (ਸੁਖਵੰਤ ਸਿੰਘ ਭੁੱਲਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਧੂਰੀ ਤੋਂ ਹਲਕਾ ਇੰਚਾਰਜ ਜਥੇਦਾਰ ਰਣਜੀਤ ਸਿੰਘ ਰੰਧਾਵਾ ਕਾਤਰੋਂ ਅਤੇ ਜ਼ਿਲ੍ਹਾ ਪ੍ਰੀਸ਼ਦ ਜੋਨ ਮੀਮਸਾ ਤੋਂ ਉਮੀਦਵਾਰ ਸ ਰਵੀਇੰਦਰ ਸਿੰਘ ਈਸੜਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇ ਨਜ਼ਰ ਵਰਕਰਾਂ ਨਾਲ ਮੀਟਿੰਗਾਂ ਕੀਤੀ ਜਾ ਰਹੀਆਂ ਹਨ | ਇਸ ਮੌਕੇ ਜਥੇਦਾਰ ਕਾਤਰੋਂ ਅਤੇ ਰਵੀ ਸਿੰਘ ਈਸੜਾ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਭਰਵਾਂ ਸਹਿਯੋਗ ਦੇ ਰਹੇ ਹਨ ਅਤੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਨਾਲ ਖੜ•ਕੇ ਪੰਜਾਬ ਵਿਚ ਅਕਾਲੀ ਦਲ ਨੂੰ ਸਹਿਯੋਗ ਦੇਣਾ ਚਾਹੁੰਦੇ ਹਨ | ਜਥੇਦਾਰ ਕਾਤਰੋਂ ਨੇ ਦੱਸਿਆ ਕਿ ਜ਼ਿਲ•ਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇ ਨਜ਼ਰ ਜ਼ਿਲ•ਾ ਪਰਿਸ਼ਦ ਜੋਨਾ ਅਤੇ ਬਲਾਕ ਸੰਮਤੀ ਜੋਨਾਂ ਤੋਂ ਅਕਾਲੀ ਦਲ ਦੇ ਉਮੀਦਵਾਰ ਵਰਕਰਾਂ ਨਾਲ ਤੇ ਨਾਲ ਮੀਟਿੰਗ ਕਰ ਰਹੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਰੂਪ ਸਿੰਘ ਲੱਡਾ, ਸਰਬਜੀਤ ਸਿੰਘ ਸਾਬਕਾ ਸਰਪੰਚ ਕਾਤਰੋਂ, ਸੁਵਿੰਦਰ ਸਿੰਘ ਬਲਾਕ ਸੰਮਤੀ ਉਮੀਦਵਾਰ ਕਾਂਝਲਾ, ਗੁਰਦੀਪ ਸਿੰਘ, ਅਮਰ ਸਿੰਘ, ਅਮਰਜੀਤ ਸਿੰਘ ਬੇਨੜਾ, ਜਗਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਦਿਆਲ ਸਿੰਘ ਕਾਂਝਲਾ, ਪਰਮਜੀਤ ਸਿੰਘ ਧੂਰਾ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਗਿਆਨਕ ਸੋਚ ਦੇ ਧਾਰਨੀ ਬਣਨਾ ਸਮੇਂ ਦੀ ਮੁੱਖ ਲੋੜ-ਰਟੌਲਾਂ <br/> ਅਗਲੀ ਖ਼ਬਰ ਅਕਾਲੀ ਦਲ ਦੇ ਉਮੀਦਵਾਰਾਂ ਵਲੋਂ ਚੋਣ ਮੁਹਿੰਮ ਤੇਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।