24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਵਿਗਿਆਨਕ ਸੋਚ ਦੇ ਧਾਰਨੀ ਬਣਨਾ ਸਮੇਂ ਦੀ ਮੁੱਖ ਲੋੜ-ਰਟੌਲਾਂ <br/>

ਅਜੀਤ ਡੈਸਕ 08-12-2025
ਦਿੜ੍ਹਬਾ ਮੰਡੀ, 7 ਦਸੰਬਰ (ਹਰਬੰਸ ਸਿੰਘ ਛਾਜਲੀ)-ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੀਨੀਅਰ ਆਗੂ ਨਾਇਬ ਸਿੰਘ ਰਟੋਲਾਂ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਮਨੁੱਖ ਵਿਗਿਆਨਕ ਸੋਚ ਦਾ ਧਾਰਨੀ ਬਣੇ | ਵਿਦਿਆਰਥੀਆਂ ਵਰਗ ਨੂੰ ਵਿਗਿਆਨਕ ਸੋਚ ਦੇ ਧਾਰਨੀ ਬਣਨ ਲਈ ਤਰਕਸ਼ੀਲ ਸਾਹਿਤ ਪੜ੍ਹਨ | ਵਿਦਿਆਰਥੀਆਂ ਵਿਚ ਚੇਤਨਾ ਪੈਦਾ ਕਰਨ ਲਈ ਚੇਤਨਾ ਪਰਖ ਪ੍ਰੀਖਿਆ ਹਰ ਸਾਲ ਕਰਵਾਈ ਜਾਂਦੀ ਹੈ | ਉਨ੍ਹਾਂ ਕਿਹਾ ਕਿ ਪਾਖੰਡਵਾਦ ਕਾਰਨ ਮਨੁੱਖ ਦਾ ਆਰਥਿਕ ਅਤੇ ਸਰੀਰਕ ਸ਼ੋਸ਼ਣ ਕੀਤਾ ਜਾਂਦਾ ਹੈ | ਜੋ ਸਮਾਜ ਲਈ ਬਹੁਤ ਘਾਤਕ ਹੈ | ਜਿਸ ਖਿਲਾਫ਼ ਸਮਾਜ ਨੂੰ ਚੇਤਨ ਹੋਣਾ ਪਵੇਗਾ | ਸ੍ਰੀ ਰਟੋਲਾਂ ਨੇ ਬਰਾਇਟ ਸਟਾਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਵੱਲੋਂ ਚੇਤਨਾ ਪਰਖ ਪ੍ਰੀਖਿਆ ਵਿਚ ਦਿੱਤੇ ਵਿਸ਼ੇਸ਼ ਯੋਗਦਾਨ ਸਦਕਾ ਪਿ੍ੰਸੀਪਲ ਅਤੇ ਐੱਮ.ਡੀ ਨੂੰ ਇਕ ਸਰਟੀਫਿਕੇਟ ਅਤੇ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ ਡਟੇ... ਅਗਲੀ ਖ਼ਬਰ ਜਥੇਦਾਰ ਕਾਤਰੋਂ ਅਤੇ ਉਮੀਦਵਾਰ ਈਸੜਾ ਵਲੋਂ ਵਰਕਰਾਂ ਨਾਲ ਮੀਟਿੰਗਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।