24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ ਡਟੇ <br/>

ਬਲਾਕ ਸੰਮਤੀ ਮਲੇਰਕੋਟਲਾ ਦੇ ਰਿਟਰਨਿੰਗ ਅਧਿਕਾਰੀ ਪੰਚਾਇਤ ਸੰਮਤੀਆਂ ਲਈ ਨਾਮਜ਼ਦਗੀਆਂ ਦੀ ਪੜਤਾਲ ਕਰਦੇ ਹੋਏ | ਤਸਵੀਰ: ਸਰੌਦ <br/> 08-12-2025
ਮਲੇਰਕੋਟਲਾ, 7 ਦਸੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਜ਼ਿਲ੍ਹਾ ਮਲੇਰਕੋਟਲਾ ਦੇ ਵਧੀਕ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਲਈ 50 ਅਤੇ ਪੰਚਾਇਤ ਸੰਮਤੀਆਂ ਲਈ 182 ਨਾਮਜ਼ਦਗੀਆਂ ਦਾਖ਼ਲ ਹੋਈਆ ਸਨ, ਜਿਨ੍ਹਾਂ ਵਿਚੋਂ ਜ਼ਿਲ੍ਹਾ ਪ੍ਰੀਸ਼ਦ ਲਈ 1 ਅਤੇ ਪੰਚਾਇਤ ਸੰਮਤੀਆਂ ਲਈ ਵੀ 1 ਨਾਮਜ਼ਦਗੀ ਪੱਤਰ ਨੂੰ ਪੜਤਾਲ ਦੌਰਾਨ ਰੱਦ ਕੀਤਾ ਗਿਆ ਸੀ | ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖ਼ਰੀ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ 9 ਅਤੇ ਪੰਚਾਇਤ ਸੰਮਤੀਆਂ ਲਈ 45 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ | ਬਿਨ੍ਹਾਂ ਮੁਕਾਬਲੇ/ਸਰਬਸੰਮਤੀ ਨਾਲ 2 ਪੰਚਾਇਤ ਸੰਮਤੀਆਂ ਤੇ ਉਮੀਦਵਾਰ ਜੇਤੂ ਘੋਸ਼ਿਤ ਕੀਤੇ ਗਏ | ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਰਹਿ ਗਏ ਹਨ | ਉਨ੍ਹਾਂ ਹੋਰ ਦੱਸਿਆ ਕਿ ਪੰਚਾਇਤ ਸੰਮਤੀਆਂ ਮਲੇਰਕੋਟਲਾ (ਹ) ਦੇ 15 ਜ਼ੋਨਾਂ ਲਈ 45, ਪੰਚਾਇਤ ਸੰਮਤੀਆਂ ਅਮਰਗੜ੍ਹ ਦੇ 15 ਜ਼ੋਨਾਂ ਲਈ 47 ਅਤੇ ਪੰਚਾਇਤ ਸੰਮਤੀਆਂ ਅਹਿਮਦਗੜ੍ਹ ਦੇ 15 ਜ਼ੋਨਾਂ ਲਈ 42 ਉਮੀਦਵਾਰ ਚੋਣ ਮੈਦਾਨ ਵਿਚ ਹਨ | ਉਨ੍ਹਾਂ ਹੋਰ ਦੱਸਿਆ ਕਿ ਪੰਚਾਇਤ ਸੰਮਤੀਆਂ ਪੰਚਾਇਤ ਸੰਮਤੀਆਂ ਅਮਰਗੜ੍ਹ ਵਿਖੇ 1 ਅਤੇ ਪੰਚਾਇਤ ਸੰਮਤੀਆਂ ਅਹਿਮਦਗੜ੍ਹ ਵਿਖੇ ਵੀ 1 ਉਮੀਦਵਾਰ ਦੀ ਬਿਨਾਂ ਮੁਕਾਬਲੇ/ਸਰਬਸੰਮਤੀ ਨਾਲ ਚੋਣ ਹੋਈ ਹੈ | ਇਸ ਦੌਰਾਨ ਉਨ੍ਹਾਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ | ਉਨ੍ਹਾਂ ਦੱਸਿਆ ਕਿ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ 10 ਜ਼ੋਨਾਂ ਅਤੇ ਤਿੰਨੇ ਪੰਚਾਇਤ ਸੰਮਤੀਆਂ ਦੇ 45 ਜ਼ੋਨਾਂ ਲਈ 257 ਬੂਥਾਂ ਤੇ ਵੋਟਾਂ ਸਵੇਰੇ 08-00 ਵਜੇ ਤੋ ਸ਼ਾਮ 04-00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਪੈਣਗੀਆਂ ਅਤੇ ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ 'ਤੇ ਹੋਵੇਗੀ | ਉਨ੍ਹਾਂ ਹੋਰ ਕਿਹਾ ਕਿ ਚੋਣਾਂ ਦਾ ਕੰਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਸਰਕਾਰੀ ਨਿਯਮਾਂ ਅਨੁਸਾਰ ਹੋ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਚੋਣਾਂ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਅਤੇ ਇਸ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ ਉਨ੍ਹਾਂ ਨੇ ਮੁੜ ਦੁਹਰਾਇਆ ਕਿ ਚੋਣਾਂ ਪੂਰੀ ਤਰ੍ਹਾਂ ਨਿਰਪੱਖ ਤੇ ਸ਼ਾਂਤਮਈ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਾਲੀਆਂ ਤੋਂ 'ਆਪ' ਉਮੀਦਵਾਰ ਹਰਜਿੰਦਰ ਸਿੰਘ ਕਾਂਝਲਾ ਦੀ ਚੋਣ ਮੁਹਿੰਮ ਨੂੰ ਪਿੰਡਾਂ ਵਿਚ ਭਰਵ... ਅਗਲੀ ਖ਼ਬਰ ਵਿਗਿਆਨਕ ਸੋਚ ਦੇ ਧਾਰਨੀ ਬਣਨਾ ਸਮੇਂ ਦੀ ਮੁੱਖ ਲੋੜ-ਰਟੌਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।