24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਾਲੀਆਂ ਤੋਂ 'ਆਪ' ਉਮੀਦਵਾਰ ਹਰਜਿੰਦਰ ਸਿੰਘ ਕਾਂਝਲਾ ਦੀ ਚੋਣ ਮੁਹਿੰਮ ਨੂੰ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ <br/>

ਪਿੰਡ ਕੱਕੜਵਾਲ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਂਝਲਾ ਦੇ ਹੱਕ ਵਿਚ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਹੋਰ | ਤਸਵੀਰਾਂ : ਲਖਵੀਰ ਸਿੰਘ ਧਾਂਦਰਾ <br/> 08-12-2025
ਧੂਰੀ, 7 ਦਸੰਬਰ (ਲਖਵੀਰ ਸਿੰਘ ਧਾਂਦਰਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਾਲੀਆ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਂਝਲਾ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਪਿੰਡ ਕੱਕੜਵਾਲ, ਪੇਧਨੀ ਕਲਾਂ, ਪੁੰਨਾਵਾਲ, ਰਣੀਕੇ, ਮੂਲੋਵਾਲ, ਅਲਾਲ, ਸੁਲਤਾਨ ਪੁਰ, ਰੰਗੀਆਂ, ਬੁਗਰਾ ਅਤੇ ਪਿੰਡ ਰਾਜੋਮਾਜਰਾ ਵਿਖੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਆਪਣੇ ਹੱਕ ਵਿਚ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਾਲੀਆ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ | ਇਸ ਮੌਕੇ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਆਪ ਉਮੀਦਵਾਰ ਹਰਜਿੰਦਰ ਸਿੰਘ ਕਾਂਝਲਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ੁਸ਼ਹਾਲ ਰਾਜ ਤੋਂ ਹਰ ਵਰਗ ਖ਼ੁਸ਼ ਹੈ ਅਤੇ ਪੰਜਾਬ ਦੇ ਲੋਕ ਇਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਭਾਰੀ ਜੇਤੂ ਫ਼ਤਵਾ ਦੇਣਗੇ ਅਤੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਧੂਰੀ ਹਲਕੇ ਦੇ ਪਿੰਡਾਂ ਅਤੇ ਧੂਰੀ ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਅਤੇ ਆਪ ਆਗੂਆਂ ਨੇ ਦਾਅਵਾ ਕੀਤਾ ਕਿ ਉਹ ਭਾਰੀ ਬਹੁਮਤ ਨਾਲ ਆਪ ਉਮੀਦਵਾਰ ਹਰਜਿੰਦਰ ਸਿੰਘ ਕਾਂਝਲਾ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਨੂੰ ਜੇਤੂ ਬਣਾਉਣਗੇ | ਇਸ ਮੌਕੇ ਜਗਜੀਤ ਸਿੰਘ ਫ਼ੌਜੀ ਸਰਪੰਚ ਕੱਕੜਵਾਲ ਅਤੇ ਬਲਾਕ ਸੰਮਤੀ ਮੈਂਬਰ, ਨਰਿੰਦਰ ਸਿੰਘ ਕਾਂਝਲੀ ਮੈਂਬਰ ਬਲਾਕ ਸੰਮਤੀ, ਆਪ ਆਗੂ ਪਰਮਜੀਤ ਸਿੰਘ ਕਾਂਝਲਾ, ਕੁਲਦੀਪ ਸਿੰਘ ਕੱਕੜਵਾਲ ਆੜ੍ਹਤੀਆਂ, ਨੰਬਰਦਾਰ ਦਵਿੰਦਰ ਸਿੰਘ, ਮੱਖਣ ਲਾਲ ਲਿੱਧੜਾਂ, ਜਗਤਾਰ ਸਿੰਘ ਬਾਗੜੀ ਆਪ ਫਾੳਾੂਡਰ ਮੈਂਬਰ ਸਲੇਮਪੁਰ, ਭਿੰਦਾ ਵਿਰਕ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਪੰਚ ਅਤੇ ਆਮ ਆਗੂ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਭਾਈ ਕੀ ਪਿਸ਼ੌਰ ਅਤੇ ਭੁਟਾਲ ਕਲਾਂ ਜ਼ੋਨ 'ਚੋਂ ਛੇ ਅÏਰਤਾਂ ਅਤੇ ਤਿੰਨ ਮਰਦ ਚੋਣ ਮੈਦਾਨ ਵਿਚ <br/> ਅਗਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ ਡਟੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।