24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅੰਦਰ 'ਆਪ' ਵਲੋਂ ਇਤਿਹਾਸਕ ਜਿੱਤ ਦਰਜ ਕੀਤੀ ਜਾਵੇਗੀ-ਵਿਧਾਇਕ ਪ੍ਰੋ. ਗੱਜਣਮਾਜਰਾ <br/>

ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਲਛਮਣ ਸਰੌਦ, ਸਰਪੰਚ ਸੁਖਵਿੰਦਰ ਸਿੰਘ ਚੁੱਪਕਾ, ਪੰਚ ਗੁਰਪ੍ਰੀਤ ਸਿੰਘ ਅਤੇ ਸਾਥੀ | ਤਸਵੀਰ: ਸਰੌਦ <br/> 08-12-2025
ਮਲੇਰਕੋਟਲਾ, 7 ਦਸੰਬਰ (ਮਨਜਿੰਦਰ ਸਿੰਘ ਸਰੌਦ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅੰਦਰ ਵਿਕਾਸ ਦੇ ਨਾਂ ਤੇ ਇਤਿਹਾਸਿਕ ਜਿੱਤ ਦਰਜ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਆਖਿਆ ਕਿ ਹਲਕੇ ਦੇ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਦੀ ਜੋ ਨਵੀਂ 'ਇਬਾਰਤ' ਲਿਖੀ ਗਈ ਹੈ ਉਸ ਨੂੰ ਹੋਰ ਅੱਗੇ ਤੋਰਦਿਆਂ ਹੋਇਆਂ ਪਿੰਡ-ਪਿੰਡ ਜਾ ਕੇ ਸਰਬਪੱਖੀ ਵਿਕਾਸ ਕਰਵਾਉਣ ਲਈ ਯਤਨਸ਼ੀਲ ਹੁੰਦਿਆਂ ਨਵੀਂ ਰੂਪ-ਰੇਖਾ ਉਲੀਕੀ ਜਾ ਰਹੀ ਹੈ | ਹਲਕੇ ਦੇ ਵੱਖ-ਵੱਖ ਪਿੰਡਾਂ ਮੰਡਿਆਲਾ, ਸਰੌਦ, ਚੁੱਪਕਾ ਨਾਰੋਮਾਜਰਾ, ਬਾਲੇਵਾਲ ਆਦਿ ਪਿੰਡਾਂ ਅੰਦਰ ਸਰੌਦ ਜ਼ੋਨ ਦੇ ਬਲਾਕ ਸੰਮਤੀ ਉਮੀਦਵਾਰ ਬੀਬੀ ਸ਼ਮੀਮ ਅਤੇ ਲਸੋਈ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਸ਼ਰਨਜੀਤ ਕੌਰ ਦੇ ਚੋਣ ਪ੍ਰਚਾਰ ਮੌਕੇ ਸੰਬੋਧਨ ਸਮੇਂ ਉਨ੍ਹਾਂ ਕਿਹਾ ਕਿ ਪਹਿਲਾਂ ਹਲਕੇ ਦੇ ਕਿਸਾਨਾਂ ਦੀ ਵੱਡੀ ਮੰਗ ਨੂੰ ਮੁੱਖ ਰੱਖ ਕੇ 116 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਦੀ ਆਮਦ ਨੂੰ ਯਕੀਨੀ ਬਣਾਇਆ ਗਿਆ ਅਤੇ ਹੁਣ ਕਰੀਬ 168 ਕਰੋੜ ਰੁਪਏ ਖ਼ਰਚ ਕੇ ਹਲਕੇ ਦੀਆਂ ਲਗਭਗ 216 ਕਿੱਲੋਮੀਟਰ ਸੰਪਰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ | ਪ੍ਰੋ. ਗੱਜਣਮਾਜਰਾ ਨੇ ਆਖਿਆ ਕਿ ਹਲਕਾ ਅਮਰਗੜ੍ਹ ਦੇ ਅੰਦਰ ਸਿਹਤ, ਸਿੱਖਿਆ ਤੇ ਖੇਤੀ ਸੈਕਟਰ ਨਾਲ ਸੰਬੰਧਿਤ ਵੱਡੇ ਪ੍ਰੋਜੈਕਟਾਂ ਤਹਿਤ ਕੰਮ ਕੀਤਾ ਜਾ ਰਿਹਾ ਹੈ | ਜਿਸ ਦਾ ਪੂਰੇ ਹਲਕੇ ਦੀ ਕਿਸਾਨੀ ਨੂੰ ਵੱਡਾ ਫ਼ਾਇਦਾ ਹੋਵੇਗਾ | ਹਲਕਾ ਵਿਧਾਇਕ ਨੇ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅੰਦਰ ਹੂੰਝਾ ਫੇਰ ਜਿੱਤ ਦਰਜ ਕੀਤੀ ਜਾਵੇਗੀ, ਜਿਸ ਦੀ ਸ਼ੁਰੂਆਤ ਹੋ ਚੁੱਕੀ ਹੈ | ਪ੍ਰੋ. ਗੱਜਣਮਾਜਰਾ ਨੇ ਦੱਸਿਆ ਕਿ ਪਿੰਡ ਦੁੱਗਰੀ ਅਤੇ ਮੰਨਵੀ ਦੇ ਬਲਾਕ ਸੰਮਤੀ ਜ਼ੋਨਾਂ ਤੋਂ 'ਆਪ' ਦੇ 2 ਉਮੀਦਵਾਰ ਬਿਨ੍ਹਾਂ ਮੁਕਾਬਲਾ ਸਫ਼ਲ ਹੋ ਚੁੱਕੇ ਹਨ | ਬਾਕੀ ਦੇ ਉਮੀਦਵਾਰ ਵੀ ਭਾਰੀ ਬਹੁਮਤ ਨਾਲ ਕਾਮਯਾਬ ਹੋਣਗੇ, ਕਿਉਂਕਿ ਉਨ੍ਹਾਂ ਵੱਲੋਂ ਵਿਕਾਸ ਦੇ ਨਾਂ ਤੇ ਵੋਟ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਵੋਟਰਾਂ ਤੇ ਵਰਕਰਾਂ ਵਿਚ ਵੱਡਾ ਉਤਸ਼ਾਹ ਹੈ | ਮਲੇਰਕੋਟਲਾ ਤੋਂ ਜੌੜੇਪੁਲ ਮੁੱਖ ਸੜਕ ਸਬੰਧੀ ਜੋ ਇਲਾਕੇ ਦੇ ਦਰਜਨਾਂ ਪਿੰਡਾਂ ਦੀ ਵੱਡੀ ਮੰਗ ਸੀ ਉਸ ਨੂੰ ਵੀ 45 ਕਰੋੜ ਰੁਪਏ ਦੀ ਰਾਸ਼ੀ ਨਾਲ ਜਲਦੀ ਪੂਰਾ ਕੀਤਾ ਜਾਵੇਗਾ | ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਅੰਦਰ ਨਿਰਪੱਖਤਾ ਨੂੰ ਆਧਾਰ ਬਣਾ ਕੇ ਲੜੀ ਜਾ ਰਹੀ ਚੋਣ ਸਬੰਧੀ ਉਨ੍ਹਾਂ ਕਿਹਾ ਕਿ ਕਿਸੇ ਵੀ ਧਿਰ ਨੂੰ ਸ਼ਿਕਾਇਤ ਦਾ ਕੋਈ ਮੌਕਾ ਨਹੀਂ ਦਿੱਤਾ ਜਾਵੇਗਾ | ਇਸ ਮੌਕੇ ਨੌਜਵਾਨ ਆਗੂ ਲਛਮਣ ਸਰੌਦ, ਨੇਤਰ ਸਿੰਘ ਬਾਵਾ, ਜਗਦੀਸ਼ ਸਿੰਘ ਬੁੰਗਾ, ਸੁਖਵਿੰਦਰ ਸਿੰਘ ਸਰੌਦ, ਪ੍ਰਧਾਨ ਸੁਖਵਿੰਦਰ ਸਿੰਘ ਰਟੌਲ, ਨਵਜੀਤ ਸਿੰਘ ਛੀਟਾਂ ਵਾਲਾ, ਥਾਣੇਦਾਰ ਯਾਦਵਿੰਦਰ ਸਿੰਘ, ਸਰਪੰਚ ਸੁਖਵਿੰਦਰ ਸਿੰਘ ਚੁੱਪਕਾ, ਸਰਪੰਚ ਕੁਲਵਿੰਦਰ ਸਿੰਘ ਮੰਡਿਆਲਾ, ਸਰਪੰਚ ਜੱਗੀ ਨਾਰੋਮਾਜਰਾ, ਜਥੇਦਾਰ ਅਮਰਜੀਤ ਸਿੰਘ, ਕੁਆਰਡੀਨੇਟਰ ਲਖਵੀਰ ਸਿੰਘ ਬਬਲੀ, ਗੁਰਪ੍ਰੀਤ ਸਿੰਘ ਪੰਚ, ਰਸੀਦ ਮੁਹੰਮਦ, ਪ੍ਰਧਾਨ ਜਰਨੈਲ ਸਿੰਘ ਟਿਵਾਣਾ ਲਸੋਈ, ਨਰਿੰਦਰ ਸਿੰਘ ਜੀਤਾ, ਮੇਵਾ ਸਿੰਘ ਚਹਿਲ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਮਹਿਲਾ ਕਾਂਗਰਸ ਨਿਭਾਏਗੀ ਅਹਿਮ ਭੂਮਿਕਾ-ਬੀਬੀ ਸੈਣੀ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਭਾਈ ਕੀ ਪਿਸ਼ੌਰ ਅਤੇ ਭੁਟਾਲ ਕਲਾਂ ਜ਼ੋਨ 'ਚੋਂ ਛੇ ਅÏਰਤਾਂ ਅਤੇ ਤਿੰਨ ਮਰਦ ਚੋਣ ਮੈਦਾਨ ਵਿਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।