25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਮਹਿਲਾ ਕਾਂਗਰਸ ਨਿਭਾਏਗੀ ਅਹਿਮ ਭੂਮਿਕਾ-ਬੀਬੀ ਸੈਣੀ

ਅਜੀਤ ਡੈਸਕ 08-12-2025
ਸੰਗਰੂਰ, 7 ਦਸੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਮਹਿਲਾ ਕਾਂਗਰਸ ਦੀ ਸਕੱਤਰ ਅਤੇ ਕੌਂਸਲਰ ਸ੍ਰੀਮਤੀ ਬਲਵੀਰ ਕੌਰ ਸੈਣੀ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਅਤੇ ਕੁੱਲ ਹਿੰਦ ਕਾਂਗਰਸ ਦੇ ਖ਼ਜ਼ਾਨਚੀ ਵਿਜੈਇੰਦਰ ਸਿੰਗਲਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾ ਵਿਚ ਮਹਿਲਾਵਾਂ ਦੀ ਜੋ ਵੀ ਡਿਊਟੀ ਲਗਾਉਣਗੇ ਉਸ ਉੱਪਰ ਪੂਰੀ ਤਰ੍ਹਾਂ ਪਹਿਰਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮਹਿਲਾਂ ਕਾਂਗਰਸ ਨੇ ਹਮੇਸ਼ਾ ਹੀ ਪਾਰਟੀ ਦੀ ਜਿੱਤ ਲਈ ਅਹਿਮ ਭੂਮਿਕਾ ਨਿਭਾਈ ਹੈ ਅਤੇ ਇਸ ਵਾਰ ਵੀ ਪਿੰਡ ਪੱਧਰ ਉੱਤੇ ਚੋਣ ਪ੍ਰਚਾਰ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਬੀਬੀ ਸੈਣੀ ਨੇ ਕਿਹਾ ਕਿ ਪਿੰਡ ਗੰਗਾ ਸਿੰਘ ਵਾਲਾ ਜੋ ਉਨ੍ਹਾਂ ਦਾ ਪੇਕਾ ਪਿੰਡ ਹੈ ਤੋਂ ਭਲਕੇ ਅਰਦਾਸ ਕਰਵਾ ਕੇ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਚੋਣ ਪ੍ਰਚਾਰ ਆਰੰਭ ਕੀਤਾ ਜਾਵੇਗਾ | ਮੰਗਵਾਲ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਦੀ ਚੋਣ ਵਿਚ ਵਿਜੈਇੰਦਰ ਸਿੰਗਲਾ ਨੂੰ ਉਚੇਚੇ ਤੌਰ 'ਤੇ ਬੁਲਾ ਕੇ ਡੋਰ-ਟੂ-ਡੋਰ ਮਹਿਲਾਵਾਂ ਵਲੋਂ ਪ੍ਰਚਾਰ ਕਰਨ ਦੀ ਗੱਲ ਵੀ ਬੀਬੀ ਬਲਵੀਰ ਕੌਰ ਸੈਣੀ ਨੇ ਕੀਤੀ ਹੈ |
ਪਿਛਲੀ ਖ਼ਬਰ ਬਡਰੁੱਖਾਂ ਜ਼ੋਨ ਤੋਂ ਭਾਜਪਾ ਵਲੋਂ ਚੋਣ ਲੜ ਰਹੇ ਪਰਮਜੀਤ ਸਿੰਘ ਪੰਮਾ ਵਲੋਂ ਚੋਣ ਪ੍ਰਚਾਰ ਆਰੰਭ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅੰਦਰ 'ਆਪ' ਵਲੋਂ ਇਤਿਹਾਸਕ ਜਿੱਤ ਦਰਜ ਕੀਤੀ ਜਾਵੇਗੀ-ਵਿਧਾਇਕ ਪ੍ਰੋ. ਗੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।