25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਰੰਧਾਵਾ ਕਾਤਰੋਂ ਵਲੋਂ ਈਸੜਾ ਦੇ ਹੱਕ ਵਿਚ ਚੋਣ ਪ੍ਰਚਾਰ <br/>

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਜ਼ਿਲ੍ਹਾ ਪ੍ਰੀਸ਼ਦ ਮੀਮਸਾ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਇੰਦਰ ਸਿੰਘ ਈਸੜਾ ਦੇ ਹੱਕ ਵਿਚ ਚੋਣ ਮੀਟਿੰਗ ਦੌਰਾਨ | ਤਸਵੀਰ: ਧਾਂਦਰਾ <br/> 08-12-2025
ਧੂਰੀ, 7 ਦਸੰਬਰ (ਲਖਵੀਰ ਸਿੰਘ ਧਾਂਦਰਾ)-ਜ਼ਿਲ੍ਹਾ ਪ੍ਰੀਸ਼ਦ ਜੋਨ ਮੀਮਸਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਰਵੀਇੰਦਰ ਸਿੰਘ ਈਸੜਾ ਦੇ ਹੱਕ ਵਿਚ ਪਿੰਡ ਈਸੜਾ, ਜੈਨਪੁਰ ਅਤੇ ਪਿੰਡ ਢਢੋਗਲ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਧੂਰੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਪੰਜਾਬ ਦਾ ਹਰ ਵਰਗ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਿਹਾ ਹੈ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਦਾ ਸਰਵਪੱਖੀ ਵਿਕਾਸ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸਮੇਂ ਹੋਇਆ ਹੈ ਅਤੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹਲਕੇ ਵੱਖ-ਵੱਖ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਜੋਨ ਮੀਮਸਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਰਵੀਇੰਦਰ ਸਿੰਘ ਈਸੜਾ ਨੇ ਆਪਣੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਇਹ ਚੋਣ ਜਿੱਤ ਕੇ ਜ਼ਿਲ੍ਹਾ ਪ੍ਰੀਸ਼ਦ ਜੋਨ ਮੀਮਸਾ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨਗੇ | ਇਸ ਮੌਕੇ ਮਾਸਟਰ ਚੁਹੜ ਸਿੰਘ ਈਸੜਾ , ਨੰਬਰਦਾਰ ਗੁਰਪ੍ਰੀਤ ਸਿੰਘ, ਹਮੀਰ ਸਿੰਘ ਮੈਂਬਰ , ਡਾ ਕਰਨਵੀਰ ਸਿੰਘ ਘਨੋਰੀ, ਕੁਲਦੀਪ ਸਿੰਘ ਸਾਬਕਾ ਮੈਂਬਰ ਅਤੇ ਪ੍ਰਧਾਨ ਨਾਹਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਵਾਂਗ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਕਰੇਗੀ ਸ਼ਾਨਦਾਰ ਪ੍ਰਦਰਸ਼ਨ-ਢੀਂਗਰਾ,... ਅਗਲੀ ਖ਼ਬਰ ਬਡਰੁੱਖਾਂ ਜ਼ੋਨ ਤੋਂ ਭਾਜਪਾ ਵਲੋਂ ਚੋਣ ਲੜ ਰਹੇ ਪਰਮਜੀਤ ਸਿੰਘ ਪੰਮਾ ਵਲੋਂ ਚੋਣ ਪ੍ਰਚਾਰ ਆਰੰਭ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।