25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਨਗਰ ਕੌਂਸਲ ਚੋਣਾਂ ਵਾਂਗ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਕਰੇਗੀ ਸ਼ਾਨਦਾਰ ਪ੍ਰਦਰਸ਼ਨ-ਢੀਂਗਰਾ, ਬੋਦੀ <br/>

ਨੱਥੂ ਲਾਲ ਢੀਂਗਰਾ ਅਤੇ ਵਿਨੋਦ ਕੁਮਾਰ ਬੋਦੀ ਗੱਲਬਾਤ ਕਰਦੇ ਹੋਏ | ਤਸਵੀਰ: ਮੁਕੇਸ਼ ਕੁਮਾਰ <br/> 08-12-2025
ਸੰਗਰੂਰ, 7 ਦਸੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ, ਨਗਰ ਕੌਂਸਲ ਵਿਚ ਵਿਰੋਧੀ ਧਿਰ ਦੇ ਆਗੂ ਸ੍ਰੀ ਨੱਥੂ ਲਾਲ ਢੀਂਗਰਾ ਅਤੇ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਵਿਨੋਦ ਕੁਮਾਰ ਬੋਦੀ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਹਿਨੁਮਾਈ ਹੇਠ ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾ ਵਿਚ ਸੰਗਰੂਰ ਜ਼ਿਲੇ੍ਹ ਅੰਦਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਗਰ ਕੌਂਸਲ ਚੋਣਾ ਵਿਚ ਕਾਂਗਰਸ ਸੰਗਰੂਰ ਅੰਦਰ ਸ਼ਾਨਦਾਰ ਪ੍ਰਦਰਸ਼ਨ ਕਰਨ ਵਿਚ ਸਫਲ ਰਹੀ ਸੀ ਉਸੇ ਤਰਜ਼ ਉੱਤੇ ਪਿੰਡਾਂ ਵਿਚ ਵੀ ਪਾਰਟੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਏਗੀ | ਸੰਗਰੂਰ ਜ਼ਿਲੇ੍ਹ ਵਿਚ ਪਿਛਲੇ ਚਾਰ ਸਾਲਾ ਦੌਰਾਨ ਵਿਕਾਸ ਕਾਰਜ ਦਾ ਪਹੀਆਂ ਪੂਰੀ ਤਰ੍ਹਾਂ ਠੱਪ ਹੋਣ ਦੀ ਗੱਲ ਕਰਦਿਆਂ ਢੀਂਗਰਾ ਨੇ ਕਿਹਾ ਕਿ ਇੰਨਾ ਚੋਣਾ ਉਪਰੰਤ 2027 ਦੀ ਵਿਧਾਨ ਸਭਾ ਚੋਣਾ ਵਿਚ ਪਾਰਟੀ ਦੀ ਜਿੱਤ ਦਾ ਰਾਹ ਪੱਧਰਾ ਹੋ ਜਾਵੇਗਾ ਅਤੇ ਸੰਗਰੂਰ ਜ਼ਿਲੇ੍ਹ ਵਿਚ ਇਹ ਪ੍ਰਦਰਸ਼ਨ ਸਭ ਤੋਂ ਸਰਬੋਤਮ ਰਹੇਗਾ | ਉਨ੍ਹਾਂ ਦਾਅਵਾ ਕੀਤਾ ਕਿ ਅੱਜ ਪੰਜਾਬ ਜਿਸ ਤਰ੍ਹਾਂ ਧਰਨਿਆਂ, ਪ੍ਰਦਰਸ਼ਨਾਂ ਵਿਚ ਕੈਦ ਹੈ ਉਹ ਇਸ ਸੂਬੇ ਨੂੰ ਅਰਾਜਕਤਾ ਵੱਲ ਧੱਕਣ ਲਈ ਸਭ ਤੋਂ ਵੱਧ ਜ਼ਿੰਮੇਵਾਰ ਹੈ |

ਪਿਛਲੀ ਖ਼ਬਰ ਚਲਾਨ ਦਾ ਭੁਗਤਾਨ ਨਾ ਕਰਨ ਵਾਲੇ ਵਾਹਨ ਕੀਤੇ ਜਾਣਗੇ ਬਲੈਕ ਲਿਸਟ ਅਗਲੀ ਖ਼ਬਰ ਰੰਧਾਵਾ ਕਾਤਰੋਂ ਵਲੋਂ ਈਸੜਾ ਦੇ ਹੱਕ ਵਿਚ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।