25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸ਼ਹੀਦ ਭਾਈ ਦਿਆਲਾ ਜੀ ਸਕੂਲ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ <br/>

ਅਜੀਤ ਡੈਸਕ 08-12-2025
ਲੌਂਗੋਵਾਲ, 7 ਦਸੰਬਰ (ਵਿਨੋਦ, ਖੰਨਾ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਪਿ੍ੰਸੀਪਲ ਨਰਪਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਕੂਲ ਦਾ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਭਾਈ ਮਨੀ ਸਿੰਘ ਵਿੱਦਿਅਕ ਟਰੱਸਟ ਦੇ ਚੇਅਰਮੈਨ ਭਾਈ ਮਹਿੰਦਰ ਸਿੰਘ ਦੁੱਲਟ ਅਤੇ ਟਰੱਸਟੀ ਸ੍ਰ. ਕੁਲਵਿੰਦਰ ਸਿੰਘ ਧਾਲੀਵਾਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਇਸ ਦੌਰਾਨ ਵਿਦਿਆਰਥੀਆਂ ਦੇ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ | ਪ੍ਰੋਗਰਾਮ ਦੀ ਸ਼ੁਰੂਆਤ ਝੰਡਾ ਲਹਿਰਾਉਣ, ਮਾਰਚ ਪਾਸਟ, ਪੀ.ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਨਾਲ ਕਰਵਾਈ ਗਈ | ਇਸ ਦੌਰਾਨ 100 ਮੀਟਰ, 200 ਮੀਟਰ, 400 ਮੀਟਰ, ਲੰਬੀ ਛਾਲ, ਗੋਲਾ ਸੁੱਟਣਾ, ਸਲੋਅ ਸਾਈਕਲਿੰਗ, ਫਾਸਟ ਸਾਈਕਲਿੰਗ, ਅੜਿੱਕਾ ਦੌੜ, ਬੈਕਵਰਡ ਰਨਿੰਗ, ਬਾਲ ਇਨ ਬਕਟ ਰੇਸ ਅਤੇ ਹੋਰ ਕਈ ਅਥਲੈਟਿਕ ਈਵੈਂਟ ਕਰਵਾਏ ਗਏ | ਇਸ ਮੌਕੇ ਸਟੇਟ ਪੱਧਰ ਅਤੇ ਨੈਸ਼ਨਲ ਪੱਧਰ ਤੱਕ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਸਮੇਂ ਸਕੂਲ ਦੇ ਪਿ੍ੰਸੀਪਲ ਨਰਪਿੰਦਰ ਸਿੰਘ ਢਿੱਲੋਂ ਅਤੇ ਆਏ ਮੁੱਖ ਮਹਿਮਾਨਾਂ ਨੇ ਜੇਤੂ ਖਿਡਾਰੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਸ੍ਰ. ਹਰਪ੍ਰੀਤ ਸਿੰਘ ਡੀ. ਪੀ. ਈ., ਭੁਪਿੰਦਰ ਕੌਰ ਡੀ.ਪੀ.ਈ., ਕੁਲਵਿੰਦਰ ਕੌਰ ਡੀ.ਪੀ.ਈ., ਸ੍ਰੀਮਤੀ ਜੇ.ਆਰ. ਗਟਕ, ਸ੍ਰੀ ਦਿਨੇਸ਼ ਦੁੱਗਲ, ਸੁਨੀਲ ਕੁਮਾਰ, ਜਗਜੀਤ ਸਿੰਘ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਲਈ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭੱਟੀਵਾਲ ਕਲਾਂ ਵਿਖੇ ਕੀਤੀ ਚੋਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।