ਸੁਨਾਮ ਊਧਮ ਸਿੰਘ ਵਾਲਾ, 8 ਦਸੰਬਰ (ਭੁੱਲਰ, ਧਾਲੀਵਾਲ)-ਵੱਖ-ਵੱਖ ਕਿਸਾਨ ਅਤੇ ਮਲਾਜਮ-ਪੈਨਸ਼ਨਰਜ ਜਥੇਬੰਦੀ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਿਜਲੀ ਸੋਧ ਬਿੱਲ-2025 ਦੇ ਵਿਰੋਧ ਵਿਚ ਸਥਾਨਕ ਪਾਵਰਕਾਮ ਦੇ ਐੱਸ.ਡੀ.ਓ ਦਿਹਾਤੀ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਹਰਮੇਲ ਸਿੰਘ ਮਹਿਰੋਕ, ਜਗਦੇਵ ਸਿੰਘ ਬਾਹੀਆ ਆਦਿ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਪੰਜਾਬ ਸਰਕਾਰ ਪੰਜਾਬ ਰਾਜ ਬਿਜਲੀ ਬੋਰਡ ਨੂੰ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਲਈ ਤੁਲੀਆਂ ਹੋਈਆਂ ਹਨ |