14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਮਜ਼ਦੂਰ ਮੰਗਾਂ ਸੰਬੰਧੀ ਦਿੱਤਾ ਮੰਗ-ਪੱਤਰ <br/>

ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ-ਪੱਤਰ ਦਿੰਦੇ ਹੋਏ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ | ਤਸਵੀਰ: ਮੁਕੇਸ਼ ਕੁਮਾਰ <br/> 09-12-2025
ਸੰਗਰੂਰ, 8 ਦਸੰਬਰ (ਧੀਰਜ ਪਸ਼ੌਰੀਆ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਨਰਿੰਦਰ ਨਿੰਦੀ ਅਤੇ ਸਤਪਾਲ ਸਿੰਘ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਪੂਰੇ ਭਾਰਤ ਵਿਚ ਮਜ਼ਦੂਰਾਂ ਦੀ ਹਾਲਤ ਤਰਸਯੋਗ ਬਣਦੀ ਜਾ ਰਹੀ ਹੈ | ਪਿਛਲੇ ਸਮੇਂ ਵਿਚ ਭਾਰਤ ਦੀ ਮੋਦੀ ਸਰਕਾਰ ਵਲੋਂ ਮਜ਼ਦੂਰਾਂ ਖ਼ਿਲਾਫ਼ ਚਾਰ ਬਿੱਲ ਕੋਡ ਪਾਸ ਕਰ ਕੇ ਅਤੇ ਮਨਰੇਗਾ ਐਕਟ ਵਿਚ ਸੋਧ ਕਰ ਕੇ ਬਹੁਤ ਸਾਰੇ ਕੰਮ ਮਨਰੇਗਾ ਵਿਚੋਂ ਬਾਹਰ ਕਰ ਕੇ ਆਪਣਾ ਮਜ਼ਦੂਰ ਵਿਰੋਧੀ ਚਿਹਰਾ ਦਿਖਾਇਆ ਹੈ | ਸੱਤਾ ਵਿਚ ਬੈਠਣ ਤੋਂ ਪਹਿਲਾਂ ਸਰਕਾਰ ਵਲੋਂ ਰੁਜ਼ਗਾਰ ਪੈਦਾ ਕਰਨ ਦੇ ਵਾਅਦੇ ਕੀਤੇ ਗਏ ਪਰ ਹੁਣ ਉਲਟ ਵਾਪਰਿਆ ਹੈ ਜੋ ਮਜ਼ਦੂਰਾਂ ਨੂੰ ਕੰਮ ਮਿਲਦਾ ਸੀ ਉਹ ਵੀ ਲਗਾਤਾਰ ਖੋਹਿਆ ਜਾ ਰਿਹਾ ਹੈ | ਮਨਰੇਗਾ ਕਾਨੂੰਨ ਮੁਤਾਬਿਕ ਮਜ਼ਦੂਰਾਂ ਨੂੰ ਸੌ ਦਿਨ ਦਾ ਕੰਮ ਵੀ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਕੋਈ ਬੇਰੁਜ਼ਗਾਰੀ ਭੱਤਾ ਦਿੱਤਾ ਜਾ ਰਿਹਾ | ਪੰਜਾਬ ਦੇ ਪਿੰਡਾਂ ਵਿਚ ਲਗਭਗ ਮਨਰੇਗਾ ਦਾ ਕੰਮ ਪਿਛਲੇ ਕਾਫੀ ਮਹੀਨਿਆਂ ਤੋਂ ਬੰਦ ਪਿਆ ਹੈ | ਪਿੰਡਾਂ ਵਿਚ ਮਨਰੇਗਾ ਦਾ ਬੰਦ ਪਿਆ ਕੰਮ ਚਾਲੂ ਕਰਵਾਉਣ ਲਈ ਅੱਜ ਯੂਨੀਅਨ ਵਲੋਂ ਇਕੱਠੇ ਹੋ ਕੇ ਏ.ਡੀ.ਸੀ ਡੀ ਨੂੰ ਮੰਗ ਪੱਤਰ ਦਿੱਤਾ ਗਿਆ, ਉਨ੍ਹਾਂ ਵਲੋਂ ਭਰੋਸਾ ਦਿਵਾਇਆ ਦਿਵਾਇਆ ਗਿਆ ਕਿ ਜਲਦੀ ਹੀ ਪਿੰਡਾਂ ਵਿਚ ਮਨਰੇਗਾ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਜੇਕਰ ਮਨਰੇਗਾ ਦਾ ਕੰਮ ਚਾਲੂ ਨਾ ਕੀਤਾ ਗਿਆ ਤਾ ਇਸ ਦੇ ਉੱਪਰ ਜਥੇਬੰਦੀ ਵਲੋਂ ਸੰਘਰਸ਼ ਕੀਤਾ ਜਾਵੇਗਾ | ਅੱਜ ਦੀ ਇਸ ਰੈਲੀ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਪੰਜਾਬ ਭਰ ਵਿਚ ਬਿਜਲੀ ਐਕਟ 2025 ਅਤੇ ਹੋਰ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਪ੍ਰਦਰਸ਼ਨ ਦੀ ਹਮਾਇਤ ਕੀਤੀ ਗਈ | ਇਸ ਮੌਕੇ ਚੰਨਣ ਸਿੰਘ, ਚਰਨਾਂ ਸਿੰਘ, ਕਰਨੈਲ ਸਿੰਘ, ਅਮਰ ਸਿੰਘ, ਗੁਰਮੀਤ ਕੌਰ, ਰਾਣੀ ਕੌਰ ਮੌਜੂਦ ਸਨ |

ਪਿਛਲੀ ਖ਼ਬਰ ਅਕਾਲ ਅਕੈਡਮੀ ਭੋਜੋਵਾਲੀ ਵਿਚ ਸਾਲਾਨਾ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਕਿਸਾਨਾਂ ਵਲੋਂ ਬਿਜਲੀ ਸੋਧ ਬਿੱਲ 2025 ਦੇ ਵਿਰੋਧ 'ਚ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।