14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਢੀਂਡਸਾ ਲਈ ਮੰਗੀਆਂ ਵੋਟਾਂ <br/>

ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਚੋਣ ਸਭਾ ਨੂੰ ਸੰਬੋਧਨ ਕਰਦੇ ਹੋਏ | ਤਸਵੀਰ: ਮੁਕੇਸ਼ ਕੁਮਾਰ <br/> 09-12-2025
ਸੰਗਰੂਰ, 8 ਦਸੰਬਰ (ਧੀਰਜ ਪਸੋਰੀਆ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੰਗਵਾਲ ਲਈ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਬੀਰ ਸਿੰਘ ਢੀਂਡਸਾ ਦੇ ਹੱਕ ਵਿਚ ਸ੍ਰੀ ਮਸਤੂਆਣਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਮੰਗਵਾਲ, ਭਿੰਡਰਾਂ, ਘਾਬਦਾਂ, ਸਾਰੋਂ ਅਤੇ ਚੰਗਾਲ ਕੀਤੀਆਂ ਗਈਆਂ ਰੈਲੀਆਂ ਵਿਚ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵੋਟਰਾਂ ਨੂੰ 14 ਦਸੰਬਰ ਨੂੰ ਆਪਣੀਆਂ ਵੋਟਾਂ ਪਾਰਟੀ ਦੇ ਉਮੀਦਵਾਰ ਰਣਬੀਰ ਸਿੰਘ ਢੀਂਡਸਾ ਦੇ ਹੱਕ ਵਿਚ ਪਾਉਣ ਦੀ ਅਪੀਲ ਕੀਤੀ | ਆਗੂਆਂ ਨੇ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਗਈਆਂ ਰੈਲੀਆਂ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਵਿਕਾਸ ਕਾਰਜਾਂ ਅਤੇ ਪੂਰੇ ਕੀਤੇ ਵਾਅਦਿਆਂ ਬਾਰੇ ਵਿਸਥਾਰ ਵਿਚ ਦੱਸਿਆ | ਇਸ ਮੌਕੇ ਗੁਰਪਿਆਰ ਸਿੰਘ ਅਕੋਈ, ਬੰਟੀ ਸੈਣੀ ਥਲੇਸਾਂ, ਬਲਵਿੰਦਰ ਬਬਲਾ, ਮਨਦੀਪ ਸਿੰਘ ਰੂਪਾਹੇੜੀ, ਚਰਨਜੀਤ ਚੰਨੀ, ਅਨਿਲ ਕੁਮਾਰ ਰੌਕੀ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਝੂੰਦਾਂ ਨੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਅਮਰਪਾਲ ਕੌਰ ਦੇ ਦਫ਼ਤਰ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਬੰਦ ਕਮਰੇ 'ਚ ਅੰਗੀਠੀ ਬਾਲ ਕੇ ਸੌਣ ਨਾਲ ਨੌਜਵਾਨ ਅਤੇ ਔਰਤ ਦੀ ਹੋਈ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।