14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਪੈਨਸ਼ਨਰ ਦਿਹਾੜਾ ਸੰਗਰੂਰ ਜ਼ਿਲੇ•ਦੀਆਂ 9 ਯੂਨਿਟਾਂ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ-ਰਾਜ ਕੁਮਾਰ ਅਰੋੜਾ

ਅਜੀਤ ਡੈਸਕ 09-12-2025
ਸੰਗਰੂਰ, 8 ਦਸੰਬਰ (ਚੌਧਰੀ ਨੰਦ ਲਾਲ ਗਾਂਧੀ) -ਕਿਸੇ ਵੀ ਸੇਵਾ ਮੁਕਤ ਮੁਲਾਜ਼ਮ ਲਈ ਪੈਨਸ਼ਨ ਕੋਈ ਖ਼ੈਰਾਤ ਨਹੀਂ ਬਲਕਿ ਇਹ ਉਸ ਦਾ ਹੱਕ ਬਣਦਾ ਹੈ | ਇਸ ਲਈ ਸੇਵਾ ਮੁਕਤੀ ਉਪਰੰਤ ਪੈਨਸ਼ਨ ਲੈਣਾ ਪੈਨਸ਼ਨਰ ਦਾ ਸੰਵਿਧਾਨਿਕ ਹੱਕ ਹੈ | ਇਹ ਵਿਚਾਰ ਅੱਜ ਇੱਥੇ ਸਾਂਝੇ ਕਰਦੇ ਹੋਏ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਨੇ 17 ਦਸੰਬਰ ਨੂੰ ਮਨਾਏ ਜਾ ਰਹੇ ਇਤਿਹਾਸਕ ਪੈਨਸ਼ਨਰਜ਼ ਦਿਹਾੜੇ ਦੇ ਸੰਬੰਧ ਵਿਚ ਕਹੇ ਇਸ ਸਾਲ ਵੀ ਇਹ ਦਿਹਾੜਾ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ | ਉਨ•ਾਂ ਦੇਸ ਭਰ ਦੇ ਸਮੂਹ ਪੈਨਸ਼ਨਰਾਂ, ਬੁਢਾਪਾ ਪੈਨਸ਼ਨਰਾਂ ਅਤੇ ਉਨ•ਾਂ ਦੇ ਪਰਿਵਾਰਾਂ ਨੂੰ ਇਸ ਦਿਵਸ ਤੇ ਮੁਬਾਰਕਬਾਦ ਦਿੰਦੇ ਹੋਏ ਸ਼ੁੱਭਕਾਮਨਾਵਾਂ ਦਿੱਤੀਆਂ | ਸ੍ਰੀ ਰਾਜ ਕੁਮਾਰ ਅਰੋੜਾ ਜੋ ਕੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ•ਾ ਸੰਗਰੂਰ ਦੇ ਵੀ ਜ਼ਿਲ•ਾ ਪ੍ਰਧਾਨ ਹਨ ਨੇ ਇਹ ਵੀ ਦੱਸਿਆ ਕਿ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨਾਲ ਸੰਬੰਧਤ ਜ਼ਿਲ•ਾ ਸੰਗਰੂਰ ਦੀਆਂ 09 ਯੂਨਿਟਾਂ ਜਿਨ•ਾਂ ਵਿਚ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ ਜਨਰਲ ਸਕੱਤਰ ਅਵੀਨਾਸ ਸਰਮਾ, ਧੂਰੀ ਦੇ ਪ੍ਰਧਾਨ ਜਸਦੇਵ ਸਿੰਘ, ਜਨਰਲ ਸਕੱਤਰ ਡਾ. ਅਮਰਜੀਤ ਸਿੰਘ, ਸੁਨਾਮ ਦੇ ਪ੍ਰਧਾਨ ਪ੍ਰੇਮ ਅਗਰਵਾਲ, ਜਨਰਲ ਸਕੱਤਰ ਚੇਤ ਰਾਮ ਢਿੱਲੋਂ, ਲਹਿਰਾਗਾਗਾ ਦੇ ਪ੍ਰਧਾਨ ਜਰਨੈਲ ਸਿੰਘ, ਜਨਰਲ ਸਕੱਤਰ ਮਦਨ ਲਾਲ, ਸ਼ੇਰਪੁਰ ਦੇ ਪ੍ਰਧਾਨ ਵੇਦ ਸਿੰਘ ਸਿੱਧੂ, ਜਨਰਲ ਸਕੱਤਰ ਦੀਵਾਨ ਸਿੰਘ ਮਾਮਦਪੁਰ, ਮੂਨਕ ਦੇ ਪ੍ਰਧਾਨ ਮੇਘ ਸਿੰਘ, ਜਨਰਲ ਸਕੱਤਰ ਤੇਜਾ ਸਿੰਘ, ਭਵਾਨੀਗੜ•ਦੇ ਪ੍ਰਧਾਨ ਸਤਨਾਮ ਸਿੰਘ ਸੰਧੂ ਜਰਨਲ ਸਕੱਤਰ ਕੇਵਲ ਸਿੰਘ ਸਿੱਧੂ ਦੀ ਅਗਵਾਈ ਵਿਚ 17 ਦਸੰਬਰ ਨੂੰ ਆਪਣੇ ਆਪਣੇ ਯੂਨਿਟਾਂ ਵਿਚ ਪੈਨਸ਼ਨਰ ਦਿਵਸ ਮਨਾਏ ਜਾਣਗੇ |
ਪਿਛਲੀ ਖ਼ਬਰ ਨੰਬਰਦਾਰਾ ਯੂਨੀਅਨ ਦਾ ਵਫ਼ਦ ਤਹਿਸੀਲਦਾਰ ਨੂੰ ਮਿਲਿਆ <br/> ਅਗਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਅਤੇ ਖ਼ੂਨਦਾਨ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।