14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਨੰਬਰਦਾਰਾ ਯੂਨੀਅਨ ਦਾ ਵਫ਼ਦ ਤਹਿਸੀਲਦਾਰ ਨੂੰ ਮਿਲਿਆ <br/>

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਮਲਕੀਤ ਸਿੰਘ ਸਲੇਮਪੁਰ ਸਿੰਘ, ਪਰਮਜੀਤ ਸਿੰਘ, ਭਰਪੂਰ ਸਿੰਘ ਅਤੇ ਹੋਰ | ਤਸਵੀਰ: ਪਵਿੱਤਰ ਸਿੰਘ <br/> 09-12-2025
ਅਮਰਗੜ੍ਹ, 8 ਦਸੰਬਰ (ਪਵਿੱਤਰ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਅਮਰਗੜ੍ਹ ਦਾ ਇੱਕ ਵਫ਼ਦ ਬਲਾਕ ਪ੍ਰਧਾਨ ਮਲਕੀਤ ਸਿੰਘ ਸਲੇਮਪੁਰ ਦੀ ਅਗਵਾਈ ਵਿਚ ਤਹਿਸੀਲਦਾਰ ਲਵਪ੍ਰੀਤ ਸਿੰਘ ਨੂੰ ਮਿਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਨੰਬਰਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਨੰਬਰਦਾਰਾਂ ਦੇ ਰੁਕੇ ਹੋਏ ਮਾਣ ਭੱਤੇ ਸਬੰਧੀ ਤਹਿਸੀਲਦਾਰ ਸਾਹਿਬ ਨੂੰ ਜਾਣੂ ਕਰਵਾਉਂਦਿਆਂ ਜਲਦੀ ਮਾਣ ਭੱਤਾ ਜਾਰੀ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਤਹਿਸੀਲਦਾਰ ਸਾਹਿਬ ਵਲੋਂ ਵਫ਼ਦ ਨੂੰ ਭਰੋਸਾ ਦਿੱਤਾ ਗਿਆ ਕਿ ਜਲਦ ਹੀ ਨੰਬਰਦਾਰਾਂ ਦਾ ਮਾਣ ਭੱਤਾ ਜਾਰੀ ਕੀਤਾ ਜਾਵੇਗਾ | ਇਸ ਮੌਕੇ ਯੂਨੀਅਨ ਦੇ ਵੱਖ-ਵੱਖ ਆਗੂਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਖ਼ਜ਼ਾਨਚੀ ਭਰਭੂਰ ਸਿੰਘ, ਮੀਤ ਪ੍ਰਧਾਨ ਸੁਰਿੰਦਰ ਸਿੰਘ ਸਲੇਮਪੁਰ, ਮਲਕੀਤ ਸਿੰਘ ਝੱਲ, ਬਲਜਿੰਦਰ ਸਿੰਘ ਹੁਸੈਨਪੁਰਾ, ਗੁਰਮੀਤ ਸਿੰਘ ਦੌਲਤਪੁਰ ਅਤੇ ਅੰਮਿ੍ਤਪਾਲ ਸਿੰਘ ਜਲਾਲਾਬਾਦ ਦੀ ਮੌਜੂਦ ਸਨ |

ਪਿਛਲੀ ਖ਼ਬਰ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੇ ਅੱਗੇ ਬਿਜਲੀ ਅਤੇ ਬੀਜ ਸੋਧ ਬਿਲ ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ ਪੈਨਸ਼ਨਰ ਦਿਹਾੜਾ ਸੰਗਰੂਰ ਜ਼ਿਲੇ•ਦੀਆਂ 9 ਯੂਨਿਟਾਂ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ-ਰਾਜ ਕੁਮਾਰ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।