12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/>

ਸਮਾਗਮ ਵਿਚ ਸ਼ਾਮਿਲ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਗਰੂਰ ਰਣਧੀਰ ਵਰਮਾ, ਐਸ.ਡੀ.ਐਮ. ਸੁਨਾਮ ਪ੍ਰਮੋਦ ਸਿੰਗਲਾ ਅਤੇ ਹੋਰ | ਤਸਵੀਰ: ਭੁੱਲਰ <br/> 25-12-2025
ਸੁਨਾਮ ਊਧਮ ਸਿੰਘ ਵਾਲਾ, 24 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਕਰਨਵੀਰ ਵਸ਼ਿਸ਼ਟ ਦੀ ਅਗਵਾਈ ਵਿਚ ਸਥਾਨਕ ਅਦਾਲਤੀ ਕੰਪਲੈਕਸ ਵਿਖੇ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਗਰੂਰ ਸ਼੍ਰੀ ਰਣਧੀਰ ਵਰਮਾ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਸਮੇਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਗੁਰਦੁਆਰਾ ਸਿੰਘ ਸਭਾ ਮੋਰਾਂਵਾਲੀ ਦੇ ਹੈੱਡ ਗ੍ਰੰਥੀ ਭਾਈ ਗੁਰਪ੍ਰਤਾਪ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਸਮਾਗਮ ਦੌਰਾਨ ਬੜੂ ਸਾਹਿਬ ਅਕਾਲ ਅਕੈਡਮੀ ਚੀਮਾ ਦੇ ਬੱਚਿਆਂ ਵਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ | ਇਸ ਸਮੇਂ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਗਰੂਰ ਰਣਧੀਰ ਵਰਮਾ ਵਲੋਂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਦਲੀਪ ਕੁਮਾਰ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਸੁਨਾਮ, ਜਸਵੀਰ ਸਿੰਘ ਸਿਵਲ ਜੱਜ ਜੂਨੀਅਰ ਡਵੀਜ਼ਨ ਸੁਨਾਮ, ਅਨੰਤਦੀਪ ਸਿੰਘ ਸਿਵਲ ਜੱਜ ਜੂਨੀਅਰ ਡਵੀਜ਼ਨ ਸੁਨਾਮ, ਕੁਲਵਿੰਦਰ ਕੌਰ ਸਿਵਲ ਜੱਜ ਜੂਨੀਅਰ ਡਵੀਜ਼ਨ ਸੁਨਾਮ, ਪ੍ਰਮੋਦ ਸਿੰਗਲਾ ਐਸ.ਡੀ.ਐਮ ਸੁਨਾਮ ਤੋਂ ਇਲਾਵਾ ਐਡਵੋਕੇਟ ਤੇਜਪਾਲ ਭਾਰਦਵਾਜ, ਬਿਕਰਮਜੀਤ ਸਿੰਘ ਗੁਰਾਇਆ, ਨਸ਼ਿੰਦਰ ਸਿੰਘ, ਕੁਲਵੀਰ ਕੌਰ, ਪ੍ਰਵੀਨ ਜੈਨ, ਮਿੱਤ ਸਿੰਘ ਜਨਾਲ, ਰਣਜੀਤ ਸਿੰਘ ਬਖਸ਼ੀਵਾਲਾ, ਸੁਖਵਿੰਦਰ ਸਿੰਘ ਨਹਿਲ, ਗੁਰਪ੍ਰੀਤ ਸਿੰਘ ਸਿੱਧੂ, ਅਰਸ਼ਦੀਪ ਭਾਰਦਵਾਜ, ਹਰਦੀਪ ਸਿੰਘ ਭਰੂਰ, ਤਰਲੋਕ ਸਿੰਘ ਭੰਗੂ, ਵਰਿੰਦਰਪਾਲ ਸਿੰਘ ਚੱਠਾ, ਰਿਸ਼ਵਜੀਤ ਸਿੰਘ ਮਾਨਸ਼ਾਹੀਆ ਅਤੇ ਸੁਸ਼ੀਲ ਕੁਮਾਰ ਭਾਰਦਵਾਜ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਕੈਂਬਿ੍ਜ ਸਕੂਲ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਵਿਸ਼ਵ ਅੰਗਹੀਣ ਦਿਵਸ 'ਤੇ ਅਸੈਸਮੈਂਟ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।