13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਗੁਰਮਤਿ ਸਮਾਗਮ ਕਰਵਾਇਆ <br/>

ਸ਼ਹੀਦ ਭਾਈ ਮਨੀ ਸਿੰਘ ਕਾਲਜ ਵਿਖੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਮਾਰਚ ਵਿਚ ਭਾਗ ਲੈਂਦੇ ਵਿਦਿਆਰਥੀ | ਤਸਵੀਰ : ਵਿਨੋਦ <br/> 25-12-2025
ਲੌਂਗੋਵਾਲ, 24 ਦਸੰਬਰ (ਵਿਨੋਦ, ਖੰਨਾ) - ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਸਿੱਖ ਕੌਮ ਦੇ ਅਮਰ ਸ਼ਹੀਦ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਵਿਖੇ ਪਿ੍ੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕਰਵਾਏ ਗਏ ਉਪਰੰਤ ਕਾਲਜ ਦੇ ਵਿਦਿਆਰਥੀਆਂ ਵਲੋਂ ਲੌਂਗੋਵਾਲ ਵਿਚ ਗੁਰਮਤਿ ਮਾਰਚ ਕੱਢਿਆ ਗਿਆ ਜਿਸ ਰਾਹੀਂ ਸ਼ਹੀਦਾਂ ਦੀ ਅਟੱਲ ਸ਼ਹਾਦਤ ਧਰਮ ਪ੍ਰਤੀ ਅਡੋਲਤਾ ਅਤੇ ਸੱਚ ਦੇ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ | ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ੍ਰੀ ਕੁਲਵੰਤ ਸਿੰਘ ਅਤੇ ਭਾਈ ਬਲਵਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ ਅਤੇ ਵਿਦਿਆਰਥੀਆਂ ਨੂੰ ਸ਼ਹੀਦੀ ਪੰਦ੍ਹਰਵਾੜੇ ਦੇ ਇਤਿਹਾਸਕ ਮਹੱਤਵ ਅਤੇ ਉਸ ਨਾਲ ਜੁੜੀ ਪੇ੍ਰਰਨਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਗੁਰਦੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਦੇ ਮੈਨੇਜਰ ਭਾਈ ਅਮਰੀਕ ਸਿੰਘ, ਸੁਖਬੀਰ ਸਿੰਘ ਉਭਾਵਾਲ, ਨਿਰਮਲ ਸਿੰਘ ਲਖਮੀਰਵਾਲਾ, ਰਾਜਵੀਰ ਸਿੰਘ ਗੋਲਡੀ, ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਸਟਾਫ਼ ਮੈਂਬਰ ਵੀ ਹਾਜ਼ਰ ਰਹੇ |

ਪਿਛਲੀ ਖ਼ਬਰ ਆਈ.ਐਸ.ਸੀ.ਐਲ. ਕਿ੍ਕਟ ਲੀਗ 'ਚ ਐਸ.ਯੂ.ਐਸ. ਸਕੂਲ ਮਹਿਲਾਂ ਦੇ ਖਿਡਾਰੀ ਦਲਜੀਤ ਸਿੰਘ ਨੇ ਕਰਵਾਈ ਬੱਲੇ-ਬੱਲੇ <br/> ਅਗਲੀ ਖ਼ਬਰ ਬੇਕਾਬੂ ਹੋ ਕੇ ਖਤਾਨਾਂ 'ਚ ਉੱਤਰੇ ਟਰੈਕਟਰ-ਟਰਾਲੀ ਦਾ ਚਾਲਕ ਗੰਭੀਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।