13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਵੱਧ ਹਾਦਸੇ ਵਾਲੀਆਂ ਥਾਵਾਂ ਦੀ ਪਛਾਣ ਕਰਕੇ ਟਰੈਫ਼ਿਕ ਪ੍ਰਬੰਧ ਸੁਧਾਰਨ ਦੇ ਨਿਰਦੇਸ਼-ਨਵਰੀਤ ਕੌਰ ਸੇਖੋਂ <br/>

ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਹਦਾਇਤਾਂ ਜਾਰੀ ਕਰਦੇ ਹੋਏ | ਤਸਵੀਰ : ਮੁਹੰਮਦ ਹਨੀਫ਼ ਥਿੰਦ <br/> 25-12-2025
ਮਲੇਰਕੋਟਲਾ, 24 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਵਿਚ ਸੜਕੀ ਹਾਦਸਿਆਂ ਨੂੰ ਰੋਕਣ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਸੜਕ ਸੁਰੱਖਿਆ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ਦੀ ਵਿਸਥਾਰ ਨਾਲ ਸਮੀਖਿਆ ਕਰਦੇ ਹੋਏ ਸਬੰਧਿਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਨਗਰ ਕੌਂਸਲ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਸੜਕਾਂ 'ਤੇ ਘੁੰਮਦੇ ਆਵਾਰਾ ਪਸ਼ੂਆਂ ਦੀ ਟੈਗਿੰਗ ਕਰ ਕੇ ਉਨ੍ਹਾਂ ਨੂੰ ਗਊਸ਼ਾਲਾਵਾਂ ਵਿਚ ਭੇਜਿਆ ਜਾਵੇ ਅਤੇ ਇਸ ਸਬੰਧੀ ਪੂਰਾ ਰਿਕਾਰਡ ਸੰਭਾਲਿਆ ਜਾਵੇ | ਨਾਲ ਹੀ ਸਕੂਲਾਂ ਵਲੋਂ ਚਲਾਈਆਂ ਜਾ ਰਹੀਆਂ ਬੱਸਾਂ ਦੀ ਅਚਨਚੇਤ ਚੈਕਿੰਗ ਕਰਨ ਲਈ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਤਾਂ ਜੋ ਬੱਚਿਆਂ ਦੀ ਸੁਰੱਖਿਆ ਸਬੰਧੀ ਜਾਰੀ ਹਦਾਇਤਾਂ ਦੀ ਪਾਲਨਾ ਦੀ ਜਾਂਚ ਕੀਤੀ ਜਾ ਸਕੇ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਰਿਜਨਲ ਟਰਾਂਸਪੋਰਟ ਅਫ਼ਸਰ ਕਮ ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਡੀ.ਐਸ.ਪੀ. ਸਤੀਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾ ਭੌਰਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਸਲਾਇਟ ਲੌਂਗੋਵਾਲ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਉਦਘਾਟਨ <br/> ਅਗਲੀ ਖ਼ਬਰ ਸਫ਼ਰ ਏ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।