16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਨਾਮਜ਼ਦ ਵਿਅਕਤੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਲੋਕਾਂ ਨੇ ਥਾਣਾ ਸੰਦੌੜ ਅੱਗੇ ਧਰਨਾ ਲਗਾ ਕੇ ਕੀਤਾ ਚੱਕਾ ਜਾਮ <br/>

ਥਾਣਾ ਸੰਦੌੜ ਅੱਗੇ ਲਗਾਏ ਗਏ ਧਰਨੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਡੀ.ਐੱਸ.ਪੀ. ਬਿਕਰਮਜੀਤ ਸਿੰਘ ਘੁੰਮਣ | ਤਸਵੀਰ: ਗੁਰਪ੍ਰੀਤ ਸਿੰਘ ਚੀਮਾ <br/> 26-12-2025

ਸੰਦੌੜ, 25 ਦਸੰਬਰ (ਗੁਰਪ੍ਰੀਤ ਸਿੰਘ ਚੀਮਾ)-ਥਾਣਾ ਸੰਦੌੜ ਅਧੀਨ ਪੈਂਦੇ ਪਿੰਡ ਭੂਦਨ ਵਿਖੇ ਬੀਤੇ ਕੱਲ੍ਹ ਇਕ ਵਿਧਵਾ ਔਰਤ ਵੱਲੋਂ ਆਪਣੇ 8 ਸਾਲਾਂ ਦੇ ਪੁੱਤਰ ਅਤੇ ਆਪਣੀ ਬਜ਼ੁਰਗ ਮਾਂ ਨਾਲ ਜ਼ਹਿਰ ਨਿਗਲ ਕੇ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਨਾਮਜ਼ਦ ਕੀਤੇ ਗਏ 10 ਵਿਅਕਤੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਥਾਣਾ ਸੰਦੌੜ ਦੀ ਪੁਲਿਸ ਦੀ ਢਿੱਲੀ ਕਾਰਵਾਈ ਦੇ ਚੱਲਦਿਆਂ ਅੱਜ ਮਿ੍ਤਕ ਇੰਦਰਪਾਲ ਕੌਰ ਦੇ ਪੇਕੇ ਪਿੰਡ ਗੁਰਬਖਸਪੁਰਾ ਗੰਡੇਵਾਲ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਥਾਣਾ ਸੰਦੌੜ ਅੱਗੇ ਧਰਨਾ ਲਗਾ ਕੇ ਰਾਏਕੋਟ ਮਲੇਰਕੋਟਲਾ ਮੁੱਖ ਮਾਰਗ ਜਾਮ ਕਰ ਦਿੱਤਾ | ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਇਕੱਠੇ ਹੋਏ ਲੋਕਾਂ ਨੇ ਥਾਣਾ ਸੰਦੌੜ ਦੇ ਐੱਸ.ਐੱਚ.ਓ ਇੰਸਪੈਕਟਰ ਗਗਨਦੀਪ ਸਿੰਘ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪੁਲਿਸ ਤੇ ਮੁਲਜਮਾਂ ਦਾ ਪੱਖ ਪੂਰਨ ਦਾ ਦੋਸ਼ ਲਗਾਇਆ | ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਛੰਨਾ, ਇਕਾਈ ਪ੍ਰਧਾਨ ਰਣਜੀਤ ਸਿੰਘ ਛੰਨਾ, ਬਲਾਕ ਪ੍ਰਧਾਨ ਕਰਮਜੀਤ ਸਿੰਘ ਗੰਡੇਵਾਲ ਨੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਕ ਪਾਸੇ ਇਕ ਪਰਿਵਾਰ ਦੇ ਤਿੰਨ ਜੀਆਂ ਨੇ ਮਾਨਸਿਕ ਪ੍ਰੇਸ਼ਾਨੀ ਅਤੇ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਵਿਅਕਤੀਆਂ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਜਦਕਿ ਦੂਜੇ ਪਾਸੇ ਇਸ ਮਾਮਲੇ ਵਿਚ ਥਾਣਾ ਸੰਦੌੜ ਦੀ ਪੁਲਿਸ ਦਾ ਰਵੱਈਆ ਬਹੁਤ ਮਾੜਾ ਰਿਹਾ | ਪੁਲਿਸ ਵਲੋਂ ਮੁਲਜਮਾਂ ਨੂੰ ਫੜਨ ਦੀ ਬਜਾਏ ਪੀੜਤ ਧਿਰ ਦੇ ਵਿਅਕਤੀਆਂ ਨੂੰ ਜਲੀਲ ਕੀਤਾ ਜਾ ਰਿਹਾ ਹੈ | ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਮੁਲਜ਼ਮਾਂ ਦੀ ਗਿ੍ਫ਼ਤਾਰੀ ਪੁਲਿਸ ਵਲੋਂ ਨਹੀਂ ਕੀਤੀ ਜਾਂਦੀ ਉਦੋਂ ਤੱਕ ਤਿੰਨੋਂ ਮਿ੍ਤਕਾਂ ਦਾ ਸਸਕਾਰ ਨਹੀਂ ਕੀਤਾ ਜਾਵੇਗਾ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀ.ਐੱਸ.ਪੀ ਮਲੇਰਕੋਟਲਾ ਬਿਕਰਮਜੀਤ ਸਿੰਘ ਘੁੰਮਣ ਨੇ ਧਰਨੇ ਵਾਲੀ ਥਾਂ ਤੇ ਪੁੱਜ ਕੇ ਲੋਕਾਂ ਨੂੰ ਸ਼ਾਂਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਕੱਲ੍ਹ ਤੱਕ ਇਸ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ | ਡੀ.ਐੱਸ.ਪੀ ਬਿਕਰਮਜੀਤ ਸਿੰਘ ਘੁੰਮਣ ਵਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਧਰਨਾ ਦੇ ਰਹੇ ਲੋਕਾਂ ਨੇ ਆਪਣਾ ਧਰਨਾ ਮੁਲਤਵੀ ਕਰ ਦਿੱਤਾ | ਇਸ ਧਰਨੇ ਮੌਕੇ ਨੌਜਵਾਨ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ, ਕਿਸਾਨ ਆਗੂ ਕੇਵਲ ਸਿੰਘ ਭੱਠਲ, ਕਾਂਗਰਸੀ ਆਗੂ ਬਨੀ ਖਹਿਰਾ, ਬਿੱਕਰ ਸਿੰਘ ਛੰਨਾ, ਰਣਜੀਤ ਸਿੰਘ ਬਾਜਵਾ, ਹਰਪਾਲ ਸਿੰਘ ਫ਼ੌਜੀ ਗੰਡੇਵਾਲ, ਗੁਰਮੁਖ ਸਿੰਘ ਸ਼ੇਰਪੁਰ, ਰੂਪ ਸਿੰਘ ਜਵੰਧਾ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |
ਡੀ.ਐੱਸ.ਪੀ ਦਾ ਪੱਖ-ਇਸ ਮਾਮਲੇ ਵਿਚ ਡੀ.ਐੱਸ.ਪੀ. ਬਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ 10 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਵਲੋਂ ਦੋਸ਼ੀਆਂ ਨੂੰ ਬਹੁਤ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਅਗਰਵਾਲ ਸਮਾਜ ਦੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ-ਬਦਰੀ ਜਿੰਦਲ <br/> ਅਗਲੀ ਖ਼ਬਰ ਮੁੱਖ ਮੰਤਰੀ ਦੇ ਸ਼ਹਿਰ ਧੂਰੀ ਵਿਖੇ ਲਵਾਰਿਸ ਕੁੱਤਿਆਂ ਦਾ ਕਹਿਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।